ਸੋਸ਼ਲ ਮੀਡਿਆ ਉੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ ਜਿਸ ਨੂੰ ਹਾਲ ਦਾ ਦੱਸਦੇ ਹੋਏ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਉਸ ਸਮੇਂ ਸੁਸ਼ੀਲ ਰਿੰਕੂ ਕਾਂਗਰਸ ਪਾਰਟੀ ਵਿੱਚ ਸਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਇਸ ਨਾਲ ਜੋੜਦੇ ਹੋਏ ਸੁਸ਼ੀਲ ਕੁਮਾਰ ਰਿੰਕੂ ਦਾ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਵਿੱਚ ਸੁਸ਼ੀਲ ਕੁਮਾਰ ਰਿੰਕੂ ਨੂੰ ਪੰਜਾਬ ਦੇ ਮੁੱਖੀ ਮੰਤਰੀ ਭਗਵੰਤ ਮਾਨ ਤੋਂ ਅਸਤੀਫਾ ਮੰਗਦਿਆਂ ਸੁਣਿਆ ਜਾ ਸਕਦਾ ਹੈ। ਕਈ ਯੂਜ਼ਰਸ ਇਸ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਸਾਬਿਤ ਹੋਇਆ। ਵਾਇਰਲ ਵੀਡੀਓ ਪੁਰਾਣਾ ਹੈ ਜਦੋਂ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਪਾਰਟੀ ਵਿੱਚ ਸਨ। ਪੁਰਾਣੇ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘ਸਤਿੰਦਰ ਸਿੰਘ ਮੰਗੂਵਾਲ ’ ਨੇ 6 ਅਪ੍ਰੈਲ ਨੂੰ ਇਸ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਆਪ ਦੇ ਜਲੰਧਰ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਅਪੀਲ ਕੀਤੀ ਕਿ ਭਗਵੰਤ ਮਾਨ ਹੀ ਸਿੱਧੂ ਮੂਸੇਆਲੇ ਦਾ ਕਾਤਲ ਐ। ਇਹਨੂੰ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ।”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਿਤ ਕੀਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀਆ। ਸਾਨੂੰ ਵਾਇਰਲ ਵੀਡੀਓ ਜਗਬਾਣੀ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਸਾਲ 2022 ਵਿੱਚ ਅਪਲੋਡ ਕੀਤਾ ਹੋਇਆ ਮਿਲਿਆ। ਵੀਡੀਓ ਨੂੰ ਅਪਲੋਡ ਕਰਕੇ ਲਿਖਿਆ ਗਿਆ ਸੀ, ” ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ MLA ਸੁਸ਼ੀਲ ਰਿੰਕੂ ਨੇ ਰੱਜ ਕੇ ਪੰਜਾਬ ਸਰਕਾਰ ਨੂੰ ਰੱਜ ਕੇ ਨਿੰਦਿਆ।” ਵੀਡੀਓ ਨੂੰ ਇੱਥੇ ਵੇਖੋ।
ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਜਗਬਾਣੀ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਵੀ ਅਪਲੋਡ ਮਿਲਿਆ। 30 ਮਈ 2022 ਨੂੰ ਅਪਲੋਡ ਵੀਡੀਓ ਵਿੱਚ ਪੱਤਰਕਾਰ ਸੁਸ਼ੀਲ ਰਿੰਕੂ ਤੋਂ ਮੂਸੇਵਾਲਾ ਦੇ ਕਤਲ ਬਾਰੇ ਸਵਾਲ ਪੁੱਛ ਰਿਹਾ ਹੈ। ਜਿਸਦੇ ਜਵਾਬ ਵਿੱਚ ਸੁਸ਼ੀਲ ਰਿੰਕੂ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ, “ਅੱਜ ਦਾ ਦਿਨ ਪੰਜਾਬ ਲਈ ਕਾਲੇ ਦਿਨ ਦੇ ਰੂਪ ਵਿੱਚ ਮਨਾਇਆ ਜਾਵੇਗਾ, ਕਿਉਂਕਿ ਮਾਨ ਸਰਕਾਰ ਜਿਹੜੀ ਹੈ ਆਪਣੀ ਬੇ- ਮਤਬਲ ਲੋਕਾਂ ਤੋਂ ਵਾਹਵਾਹੀ ਲੈਣ ਲਈ ਕਿ ਅਸੀਂ ਵੀਆਈਪੀ ਕਲਚਰ ਖਤਮ ਕਰ ਰਹੇ ਹਾਂ। ਉਸ ਨਾਮ ‘ਤੇ ਜਿਹੜੇ ਜ਼ਰੂਰਤ ਮੰਦ ਲੋਕ ਜਿਨ੍ਹਾਂ ਨੂੰ ਧਮਕੀਆ ਮਿਲੀ ਰਹੀਆ ਹਨ ਕਿ ਉਨ੍ਹਾਂ ਦੀ ਸਿਕੂਰਿਟੀ ਵਾਪਿਸ ਲਈਆਂ ਗਈਆਂ। ਸਿਕੂਰਿਟੀ ਵਾਪਿਸ ਲੈਣ ਕਰਕੇ ਹੀ ਸਾਡਾ ਸਿੱਧੂ ਮੂਸੇਵਾਲਾ ਸਾਡਾ ਹੋਣਹਾਰ ਕਲਾਕਾਰ ਸਾਡਾ ਸਾਥੀ ਜਿਸਦਾ ਇੱਕ ਸਿਆਸੀ ਕਤਲ ਹੋਇਆ ਹੈ , ਮੈਂ ਸਮਝਦਾ ਹਾਂ ਕਿ ਇਸਦੇ ਪਿੱਛੇ ਜਿਹੜੀ ਦੋਸ਼ੀ ਹੈ ਉਹ ਪੂਰੀ ਸਰਕਾਰ ਹੈ। ਭਗਵੰਤ ਮਾਨ ਜੀ ਨੂੰ ਇਸ ਕਤਲ ਦੀ ਜ਼ਿੰਮੇਦਾਰੀ ਲੈਣੀ ਚਾਹੀਦੀ ਹੈ ਅਤੇ ਆਪਣਾ ਅਸਤੀਫਾ ਦੇਣਾ ਚਾਹੀਦਾ ਹੈ।” ਵੀਡੀਓ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਪੁਸ਼ਟੀ ਲਈ ਅਸੀਂ ਪੰਜਾਬੀ ਜਾਗਰਣ ਜਲੰਧਰ ਦੇ ਰਿਪੋਰਟਰ ਜਤਿੰਦਰ ਪੰਮੀ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ, ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਪੁਰਾਣਾ ਹੈ। ਯੂਜ਼ਰ ਨੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਜਾਂਚ ਵਿੱਚ ਅੱਗੇ ਸੁਸ਼ੀਲ ਰਿੰਕੂ ਦੇ ਕਾਂਗਰਸ ਪਾਰਟੀ ਛੱਡਣ ਨੂੰ ਲੈ ਕੇ ਖਬਰ ਸਰਚ ਕੀਤੀ , ਇਸ ਦੌਰਾਨ ਸਾਨੂੰ ਦੈਨਿਕ ਜਾਗਰਣ ਵਿੱਚ 5 ਅਪ੍ਰੈਲ 2023 ਨੂੰ ਪ੍ਰਕਾਸ਼ਿਤ ਇੱਕ ਖਬਰ ਮਿਲੀ , ਜਿਸ ਵਿੱਚ ਦੱਸਿਆ ਗਿਆ ਕਿ ,ਪੰਜਾਬ ਕਾਂਗਰਸ ਨੇ ਬੁੱਧਵਾਰ ਨੂੰ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਨੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ, ‘ਸੁਸ਼ੀਲ ਰਿੰਕੂ ਨੂੰ ਪਾਰਟੀ ਵਿਰੋਧੀ ਕਾਰਵਾਈ ਲਈ ਕੱਢਿਆ ਗਿਆ ਹੈ।’
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ Satinder Singh Manguwal ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੂੰ 2 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਹਨ। ਇਸ ਪੇਜ ਨੂੰ 21 ਸਤੰਬਰ 2014 ਨੂੰ ਬਣਾਇਆ ਗਿਆ ਸੀ।
ਨਤੀਜਾ: ਸੋਸ਼ਲ ਮੀਡਿਆ ਉੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ ਜਿਸ ਨੂੰ ਹਾਲ ਦਾ ਦੱਸਦੇ ਹੋਏ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਉਸ ਸਮੇਂ ਸੁਸ਼ੀਲ ਰਿੰਕੂ ਕਾਂਗਰਸ ਪਾਰਟੀ ਵਿੱਚ ਸਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।