Fact Check : ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਦਾ ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਵੀਡੀਓ ਵਿੱਚ ਮੀਤ ਹੇਅਰ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਬਾਰੇ ਨਹੀਂ ਸਗੋ ਕਾਂਗਰਸ ਪਾਰਟੀ ਬਾਰੇ ਗੱਲ ਕਰ ਰਹੇ ਸੀ। ਪੁਰਾਣੇ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ ( ਵਿਸ਼ਵਾਸ ਨਿਊਜ਼) । ਸੋਸ਼ਲ ਮੀਡਿਆ ਤੇ ਵਾਇਰਲ ਇੱਕ ਮਿੰਟ 32 ਸੈਕੰਡ ਦੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦਾ ਹੀ ਸਿੱਖਿਆ ਮੰਤਰੀ ਮੀਤ ਹੇਅਰ ਸਿੱਧਾ ਹੋ ਗਿਆ ਅਤੇ ਪਟਵਾਰੀ ਵਾਲੇ ਮੁੱਦੇ ਤੇ ਪ੍ਰੈਸ ਕਾਨਫਰੰਸ ਕੀਤੀ। ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਵੀਡੀਓ ਦੀ ਜਾਂਚ ਕੀਤੀ ਅਤੇ ਇਸਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਵੀਡੀਓ ਵਿੱਚ ਮੀਤ ਹੇਅਰ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਬਾਰੇ ਨਹੀਂ ਸਗੋ ਕਾਂਗਰਸ ਪਾਰਟੀ ਬਾਰੇ ਗੱਲ ਕਰ ਰਹੇ ਸੀ। ਪੁਰਾਣੇ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਪੇਜ “ ਮੰਜੀ ਠੋਕ ਮਹਿਕਮਾਂ ” ਨੇ 18 ਮਈ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ : ਮੁੱਖ ਮੰਤਰੀ Bhagwant Mann ਨੂੰ ਸਿੱਧਾ ਹੋਇਆ ਓਹਨਾ ਦਾ ਆਵਦਾ ਸਿੱਖਿਆ ਮੰਤਰੀ ਮੀਤ ਹੇਅਰ ਪਟਵਾਰੀ ਵਾਲੇ ਮੁੱਦੇ ਤੇ ਕੀਤੀ ਪ੍ਰੈੱਸ ਕਾਨਫਰੰਸ।”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਸੱਚਾਈ ਜਾਨਣ ਲਈ ਅਸੀਂ ਇਨਵਿਡ ਟੂਲ ਦੀ ਵਰਤੋਂ ਕਰਕੇ ਵੀਡੀਓ ਦੇ ਕਈ ਗ੍ਰੈਬਸ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਵਰਤੋਂ ਕਰਕੇ ਉਹਨਾਂ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਅਸਲ ਵੀਡੀਓ ਮੀਤ ਹੇਅਰ ਦੇ ਫੇਸਬੁੱਕ ਅਕਾਊਂਟ ਤੇ 29 ਅਗਸਤ 2021 ਨੂੰ ਅਪਲੋਡ ਮਿਲਿਆ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਗਿਆ ਸੀ ,” ਪਟਵਾਰੀਆਂ ਦੀਆਂ ਅਸਾਮੀਆਂ ਸੰਬੰਧੀ ਪ੍ਰੈਸ ਕਾਨਫਰੰਸ।” 13 ਮਿੰਟ 54 ਸੈਕੰਡ ਦੇ ਇਸ ਵੀਡੀਓ ਵਿੱਚ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ ਸੱਤ ਮਿੰਟ 37 ਸੈਕੰਡ ਤੋਂ ਲੈ ਕੇ ਨੌ ਮਿੰਟ 07 ਸੈਕੰਡ ਵਿੱਚਕਾਰ ਸੁਣਿਆ ਜਾ ਸਕਦਾ ਹੈ।

ਆਮ ਆਦਮੀ ਪਾਰਟੀ ਦੇ ਫੇਸਬੁੱਕ ਪੇਜ ਤੇ 29 ਅਗਸਤ 2021 ਨੂੰ ਇਸ ਵੀਡੀਓ ਨੂੰ ਅਪਲੋਡ ਕੀਤਾ ਗਿਆ ਸੀ। ਵੀਡੀਓ ਵਿੱਚ ਕਿਤੇ ਵੀ ਸੀਐਮ ਭਗਵੰਤ ਮਾਨ ਬਾਰੇ ਜਾਂ ਆਮ ਆਦਮੀ ਪਾਰਟੀ ਬਾਰੇ ਅਜਿਹਾ ਕੁਝ ਨਹੀਂ ਮਿਲਿਆ ਜਿਵੇਂ ਕਿ ਵਾਇਰਲ ਵੀਡੀਓ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਨੇ ਮਾਰਚ 2022 ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਹੁੰ ਚੁੱਕੀ ਸੀ ਜਦਕਿ ਵਾਇਰਲ ਵੀਡੀਓ ਅਗਸਤ 2021 ਦਾ ਹੈ ਅਤੇ ਵਾਇਰਲ ਵੀਡੀਓ ਦੇ ਅਖੀਰ ਵਿੱਚ ਵੀ ਮੀਤ ਹੇਅਰ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਸਾਡੀ ਪਾਰਟੀ ਸਭ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਇਸ ਤੋਂ ਇਹ ਗੱਲ ਸਾਫ ਹੁੰਦੀ ਹੈ ਕਿ ਵੀਡੀਓ ਪੁਰਾਣਾ ਹੈ।

ਹੁਣ ਅਸੀਂ ਇਹ ਸਰਚ ਕੀਤਾ ਕਿ ਹੁਣ ਸਰਕਾਰ ਵਲੋਂ ਪਟਵਾਰੀਆਂ ਨੂੰ ਲੈ ਕੇ ਕੋਈ ਐਲਾਨ ਕੀਤਾ ਗਿਆ ਹੈ ਜਾਂ ਨਹੀਂ , ਤਾਂ ਸਾਨੂੰ ਕਈ ਖਬਰਾਂ ਮਿਲਿਆ ਜਿਸ ਵਿੱਚ ਦੱਸਿਆ ਗਿਆ ਹੈ ਕਿ ,”ਸੂਬੇ ਵਿੱਚ ਪਟਵਾਰੀਆਂ ਦੀ ਭਾਰੀ ਘਾਟ ਦੇ ਮੱਦੇਨਜ਼ਰ ਸਰਕਾਰ ਨੇ ਸੇਵਾਮੁਕਤ ਪਟਵਾਰੀਆਂ ਨੂੰ ਖਾਲੀ ਅਸਾਮੀਆਂ ’ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਭਰਤੀਆਂ ਇੱਕ ਸਾਲ ਲਈ ਹੋਣਗੀਆਂ।”

ਵਾਇਰਲ ਵੀਡੀਓ ਬਾਰੇ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਬਠਿੰਡਾ ਦੇ ਸਪੋਕਸਪਰਸਨ ਨੀਲ ਗਰਗ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਪੁਰਾਣਾ ਹੈ ਅਤੇ ਇਸਦਾ ਹਾਲੀਆ ਸਮੇਂ ਨਾਲ ਕੋਈ ਸੰਬੰਧ ਨਹੀਂ ਹੈ। ਵੀਡੀਓ ਵਿੱਚ ਭਗਵੰਤ ਮਾਨ ਬਾਰੇ ਗੱਲ ਨਹੀਂ ਕੀਤੀ ਜਾ ਰਹੀ ਹੈ।

ਜਾਂਚ ਦੇ ਅੰਤ ‘ਚ ਪੋਸਟ ਨੂੰ ਵਾਇਰਲ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਫੇਸਬੁੱਕ ਪੇਜ ਮੰਜੀ ਠੋਕ ਮਹਿਕਮਾਂ ਦੀ ਸਕੈਨਿੰਗ ‘ਚ ਪਤਾ ਲੱਗਿਆ ਕਿ ਪੇਜ ਦੇ 35 ਹਜ਼ਾਰ ਲਾਇਕਸ ਹਨ ਅਤੇ ਪੇਜ ਨੂੰ 17 ਅਕਤੂਬਰ 2018 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਵੀਡੀਓ ਵਿੱਚ ਮੀਤ ਹੇਅਰ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਬਾਰੇ ਨਹੀਂ ਸਗੋ ਕਾਂਗਰਸ ਪਾਰਟੀ ਬਾਰੇ ਗੱਲ ਕਰ ਰਹੇ ਸੀ। ਪੁਰਾਣੇ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts