ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਪੁਰਾਣਾ ਹੈ। ਸਾਲ 2018 ਦੇ ਇਟਾਰਸੀ ਦੇ ਵੀਡੀਓ ਨੂੰ ਕੁਝ ਲੋਕ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵੀਡੀਓ ‘ਚ ਕੁਝ ਯੁਵਕਾਂ ਅਤੇ ਯੁਵਤੀਆਂ ਨੂੰ ਭਾਜਪਾ ਖਿਲਾਫ ਸਹੁੰ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਸਰਕਾਰ ਤੋਂ ਨਾਰਾਜ਼ ਵਿਦਿਆਰਥੀਆਂ ਨੇ ਬੀਜੇਪੀ ਨੂੰ ਵੋਟ ਨਾ ਪਾਉਣ ਦੀ ਸਹੁੰ ਚੁੱਕੀ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗੁੰਮਰਾਹਕੁੰਨ ਪਾਇਆ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਹਾਲ ਦਾ ਨਹੀਂ ਹੈ, ਸਗੋਂ ਮੱਧ ਪ੍ਰਦੇਸ਼ ਦੇ ਇਟਾਰਸੀ ਦੀ ਸਾਲ 2018 ਦਾ ਹੈ। ਜਿਸ ਨੂੰ ਹੁਣ ਹਾਲੀਆ ਦੱਸਿਆ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸਬੰਧ ਨਹੀਂ ਹੈ।
ਇੰਸਟਾਗ੍ਰਾਮ ਯੂਜ਼ਰ vinodkumar_prajapat ਨੇ 18 ਅਪ੍ਰੈਲ 2024 ਨੂੰ ਇੱਕ ਵੀਡੀਓ ਅਪਲੋਡ ਕਰਦੇ ਹੋਏ ਦਾਅਵਾ ਕੀਤਾ, “ਦੇਖੀ ਲੋਕਾਂ ਨੇ ਬੀਜੇਪੀ ਨਾਲ ਕਿਸ ਪ੍ਰਕਾਰ ਦੀ ਸਹੁੰ ਚੁੱਕੀ ਵਿਵਹਾਰ ਕਰਨ ਲਈ। ਵੈਕੇਂਸੀ ਨਾ ਦੇਣ ਦੇ ਕਾਰਣ ਸਰਕਾਰ ਤੋਂ ਨਾਰਾਜ ਵਿਦਿਆਰਥੀਆਂ ਨੇ BJP ਨੂੰ ਵੋਟ ਨਾ ਦੇਣ ਦੀ ਸਹੁੰ ਚੁੱਕੀ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਸੰਬੰਧਿਤ ਕੀਵਰਡਸ ਨਾਲ ਖੋਜ ਕੀਤੀ। ਸਾਨੂੰ WION ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵੀਡੀਓ ਅੱਪਲੋਡ ਕੀਤਾ ਮਿਲਿਆ। 29 ਜਨਵਰੀ 2018 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ, ਵੀਡੀਓ ਮੱਧ ਪ੍ਰਦੇਸ਼ ਦੇ ਇਟਾਰਸੀ ਦਾ ਹੈ, ਜਿੱਥੇ ਵਿਜੇਲਕਸ਼ਮੀ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ ਵਿੱਚ ਵਿਦਿਆਰਥੀਆਂ ਨੇ ਬੀਜੇਪੀ ਦੇ ਖਿਲਾਫ ਸਹੁੰ ਚੁੱਕੀ ਸੀ।”
ਵੀਡੀਓ ਨਾਲ ਜੁੜੀ ਖਬਰ ਸਾਨੂੰ ਇੰਡੀਆ ਟੀਵੀ ‘ਤੇ ਵੀ ਮਿਲੀ। 29 ਜਨਵਰੀ 2018 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਹੈ, “ਇਹ ਵੀਡੀਓ ਮੱਧ ਪ੍ਰਦੇਸ਼ ਦੇ ਇਟਾਰਸੀ ਦਾ ਹੈ, ਜਦੋਂ 26 ਜਨਵਰੀ ਨੂੰ ਵਿਦਿਆਰਥੀਆਂ ਨੇ BJP ਨੂੰ ਵੋਟ ਨਾ ਦੇਣ ਦੀ ਸਹੁੰ ਚੁੱਕੀ ਸੀ।
ਇਹ ਵੀਡੀਓ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਸ ਦੌਰਾਨ ਵਿਸ਼ਵਾਸ ਨਿਊਜ਼ ਨੇ ਦਾਅਵੇ ਦੀ ਜਾਂਚ ਕਰਕੇ ਸੱਚਾਈ ਦਾ ਖੁਲਾਸਾ ਕੀਤਾ ਸੀ। ਅਸੀਂ ਵੀਡੀਓ ਦੇ ਸਬੰਧ ਵਿੱਚ ਇਟਾਰਸੀ ਤੋਂ ਪ੍ਰਕਾਸ਼ਿਤ ਨਈਦੁਨੀਆ ਦੇ ਬਿਊਰੋ ਚੀਫ ਅਰਵਿੰਦ ਸ਼ਰਮਾ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਦੱਸਿਆ, ”ਵਾਇਰਲ ਵੀਡੀਓ 26 ਜਨਵਰੀ 2018 ਦਾ ਹੈ। ਉਸ ਸਮੇਂ ਇਟਾਰਸੀ ਦੇ ਇੱਕ ਸੰਸਥਾਨ ਨੇ ਆਪਣੇ ਵਿਦਿਆਰਥੀਆਂ ਨੂੰ ਭਾਜਪਾ ਵਿਰੁੱਧ ਸਹੁੰ ਚੁਕਾਈ ਸੀ।” ਫ਼ੈਕ੍ਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।
ਅੰਤ ਵਿੱਚ ਅਸੀਂ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ ਇੰਸਟਾਗ੍ਰਾਮ ‘ਤੇ 85 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਪੁਰਾਣਾ ਹੈ। ਸਾਲ 2018 ਦੇ ਇਟਾਰਸੀ ਦੇ ਵੀਡੀਓ ਨੂੰ ਕੁਝ ਲੋਕ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।