ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਬੀਜੇਪੀ ਉਮੀਦਵਾਰ ਅਸ਼ੋਕ ਤੰਵਰ ‘ਤੇ ਹਮਲੇ ਨੂੰ ਲੈ ਕੇ ਵਾਇਰਲ ਵੀਡੀਓ ਗੁੰਮਰਾਹਕੁਨ ਹੈ। ਅਸਲ ਵਿੱਚ ਇਹ ਵੀਡੀਓ ਸਾਲ 2021 ਦਾ ਹੈ, ਜਦੋਂ ਕਿਸਾਨਾਂ ਵਲੋਂ ਹਰਿਆਣਾ ਦੇ ਸਿਰਸਾ ਵਿਖੇ ਡਿਪਟੀ ਸਪੀਕਰ ਰਣਬੀਰ ਗੰਗਵਾ ਦਾ ਵਿਰੋਧ ਹੋਇਆ ਸੀ। ਉਸੇ ਵੀਡੀਓ ਨੂੰ ਹੁਣ ਹਾਲੀਆ ਦੱਸ ਕੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲੋਕਾਂ ਨੂੰ ਕਾਲੇ ਝੰਡੇ ਫੜੇ ਹੋਏ ਅਤੇ ਗੱਡੀ ‘ਤੇ ਪੱਥਰਬਾਜ਼ੀ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਹਰਿਆਣਾ ਦੇ ਸਿਰਸਾ ਵਿੱਚ ਭਾਜਪਾ ਦੇ ਲੋਕ ਸਭਾ ਉਮੀਦਵਾਰ ਅਸ਼ੋਕ ਤੰਵਰ ਦਾ ਵਿਰੋਧ ਕੀਤਾ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ,ਬਲਕਿ ਸਾਲ 2021 ਦਾ ਹੈ, ਜਦੋਂ ਹਰਿਆਣਾ ਦੇ ਸਿਰਸਾ ਵਿਖੇ ਡਿਪਟੀ ਸਪੀਕਰ ਰਣਬੀਰ ਗੰਗਵਾ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਸੀ। ਵੀਡੀਓ ਨੂੰ ਹੁਣ ਹਾਲੀਆ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ Sanjeev Manan ਨੇ 11 ਅਪ੍ਰੈਲ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਹਰਿਆਣਾ ਵਾਲੇ ਵੀਰਾਂ ਨੇ ਪੂਰੀ ਕਿੱਲੀ ਨਪ ਰੱਖੀ
ਸਿਰਸਾ ਵਿੱਚ ਬੀਜੇਪੀ ਉਮੀਦਵਾਰ ਅਸ਼ੋਕ ਤੰਵਰ ਦੀ ਦੌੜ ਲਾਵਾਯੁਇੰਦੇ।”
ਕਈ ਯੂਜ਼ਰਸ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ Invid ਟੂਲ ਦਾ ਇਸਤੇਮਾਲ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ ਕਈ ਨਿਊਜ ਵੈਬਸਾਈਟ ‘ਤੇ ਮਿਲੀ। ‘The Sadaknama’ ਨਾਮ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵਾਇਰਲ ਵੀਡੀਓ ਅਪਲੋਡ ਮਿਲਾ। 11 ਜੁਲਾਈ 2021 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ ਹੈ ਕਿ, “ਹਰਿਆਣਾ ਦੇ ਸਿਰਸਾ ਵਿੱਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਬਾਹਰ ਜਮਕਰ ਹੰਗਾਮਾ ਹੋਇਆ, ਬੀਜੇਪੀ ਨੇ ਯੂਨੀਵਰਸਿਟੀ ਵਿੱਚ ਮੀਟਿੰਗ ਕੀਤੀ, ਜਿਸ ਦਾ ਵਿਰੋਧ ਕਿਸਾਨਾਂ ਨੇ ਕੀਤਾ। ਜਿਵੇਂ ਹੀ ਭਾਜਪਾ ਦੀ ਮੀਟਿੰਗ ਖਤਮ ਹੋਈ, ਪੁਲਿਸ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ, ਇਸ ਦੌਰਾਨ ਜਦੋਂ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਫਾਰਚੂਨਰ ਉੱਥੋਂ ਲੰਘੀ ਤਾਂ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕੀਤਾ ਅਤੇ ਪੁਲਸ ਨੇ ਮੁਸ਼ਕਲ ਤੋਂ ਬਾਹਰ ਕੱਢਿਆ।” ਵਾਇਰਲ ਵੀਡੀਓ ਨੂੰ 2 ਮਿੰਟ 3 ਸੈਕੰਡ ਤੋਂ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਨਾਲ ਜੁੜੀ ਖਬਰ ਸਾਨੂੰ ਦੈਨਿਕ ਜਾਗਰਣ ਦੀ ਇੱਕ ਖਬਰ ਵਿੱਚ ਵੀ ਮਿਲੀ। 12 ਜੁਲਾਈ 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, “ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਵਾਪਸ ਪਰਤ ਰਹੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਗੱਡੀ ‘ਤੇ ਅੰਦੋਲਨਕਾਰੀਆਂ ਨੇ ਹਮਲਾ ਕਰ ਦਿੱਤਾ। ਗੱਡੀ ‘ਤੇ ਪਥਰਾਅ ਹੋਣ ਕਾਰਨ ਸ਼ੀਸ਼ੇ ਟੁੱਟ ਗਏ ਅਤੇ ਗੱਡੀ ਵਿੱਚ ਬੈਠੇ ਰਣਬੀਰ ਗੰਗਵਾ ਤੇ ਹੋਰ ਵਾਲ-ਵਾਲ ਬਚ ਗਏ।”
ਵੀਡੀਓ ਨਾਲ ਜੁੜੀ ਹੋਰ ਰਿਪੋਰਟਸ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨੂੰ ਲੈ ਕੇ ਅਸ਼ੋਕ ਤੰਵਰ ਦਾ ਬਿਆਨ ਮਿਲਾ। 11 ਅਪ੍ਰੈਲ 2024 ਨੂੰ The Sadaknama ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਅਪਲੋਡ ਵੀਡੀਓ ਵਿੱਚ ਉਨ੍ਹਾਂ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ, “ਵੀਡੀਓ ਉਨ੍ਹਾਂ ਦਾ ਨਹੀਂ ਹੈ। ਵਾਇਰਲ ਪੁਰਾਣਾ ਵੀਡੀਓ ਹੈ, ਜਿਸਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਗਿਆ। ਉਨ੍ਹਾਂ ਨੇ ਚੁਨਾਵ ਆਯੋਗ ਨੂੰ ਇਸ ਬਾਰੇ ਸ਼ਿਕਾਇਤ ਦਿੱਤੀ ਹੈ।”
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਅਸ਼ੋਕ ਤੰਵਰ ‘ਤੇ ਹਾਲੀਆ ਹਮਲੇ ਬਾਰੇ ਸਰਚ ਕੀਤਾ। ਸਾਨੂੰ ਕਿਸਾਨਾਂ ਵਲੋਂ ਅਸ਼ੋਕ ਤੰਵਰ ਦਾ ਵਿਰੋਧ ਕਰਨ ਦੀਆਂ ਕਈ ਰਿਪੋਰਟਾਂ ਮਿਲਿਆ, ਪਰ ਵਾਇਰਲ ਵੀਡੀਓ ਉਸ ਨਾਲ ਸੰਬੰਧਿਤ ਨਹੀਂ ਹੈ।
ਵਾਇਰਲ ਵੀਡੀਓ ਦੀ ਪੁਸ਼ਟੀ ਲਈ ਅਸੀਂ ਦੈਨਿਕ ਜਾਗਰਣ ਸਿਰਸਾ ਦੇ ਇੰਚਾਰਜ ਸਨਮੀਤ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸਾਂਝਾ ਕੀਤਾ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ,”ਇਹ ਵੀਡੀਓ ਹਾਲੀਆ ਘਟਨਾ ਦਾ ਨਹੀਂ ਹੈ, ਪੁਰਾਣਾ ਹੈ। ਵੀਡੀਓ ਡਿਪਟੀ ਸਪੀਕਰ ਰਣਬੀਰ ਗੰਗਵਾ ਦੇ ਵਿਰੋਧ ਦਾ ਹੈ।”
ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਯੂਜ਼ਰ ਦੀ ਪ੍ਰੋਫਾਈਲ ‘ਤੇ ਰਾਜਨੀਤੀ ਨਾਲ ਜੁੜੇ ਪੋਸਟ ਸ਼ੇਅਰ ਕੀਤੇ ਜਾਂਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਬੀਜੇਪੀ ਉਮੀਦਵਾਰ ਅਸ਼ੋਕ ਤੰਵਰ ‘ਤੇ ਹਮਲੇ ਨੂੰ ਲੈ ਕੇ ਵਾਇਰਲ ਵੀਡੀਓ ਗੁੰਮਰਾਹਕੁਨ ਹੈ। ਅਸਲ ਵਿੱਚ ਇਹ ਵੀਡੀਓ ਸਾਲ 2021 ਦਾ ਹੈ, ਜਦੋਂ ਕਿਸਾਨਾਂ ਵਲੋਂ ਹਰਿਆਣਾ ਦੇ ਸਿਰਸਾ ਵਿਖੇ ਡਿਪਟੀ ਸਪੀਕਰ ਰਣਬੀਰ ਗੰਗਵਾ ਦਾ ਵਿਰੋਧ ਹੋਇਆ ਸੀ। ਉਸੇ ਵੀਡੀਓ ਨੂੰ ਹੁਣ ਹਾਲੀਆ ਦੱਸ ਕੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।