Fact Check: ਲੋਕਾਂ ਨੂੰ ਜਾਗਰੂਕ ਕਰਨ ਲਈ ਬਣਾਇਆ ਵੀਡੀਓ ਗ਼ਲਤ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ। ਵਾਇਰਲ ਵੀਡੀਓ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਾਂ ਦੇ ਮਨੋਰੰਜਨ ਦੇ ਲਈ ਬਣਾਇਆ ਗਿਆ ਇੱਕ ਸਕ੍ਰਿਪਟਿਡ ਡਰਾਮਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ਤੇ ਵਾਇਰਲ ਇੱਕ ਵੀਡੀਓ ਵਿੱਚ ਕੁਝ ਨੌਜਵਾਨਾਂ ਨੂੰ ਇੱਕ ਮੋਟਰਸਾਇਕਲ ਤੋਂ ਉਤਰ ਕੇ ਖੇਤਾਂ ਵੱਲ ਭੱਜਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਇੱਕ ਕਿਸਾਨ ਕਰਜੇ ਕਾਰਣ ਆਪਣੇ ਆਪ ਨੂੰ ਮਾਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਇਹ ਸਾਰੇ ਨੌਜਆਨ ਉਸ ਕਿਸਾਨ ਨੂੰ ਬਚਾਉਣ ਲਈ ਭੱਜ ਰਹੇ ਹਨ । ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਸੱਚ ਮੰਨਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ। ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ। ਵਾਇਰਲ ਵੀਡੀਓ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਾਂ ਦੇ ਮਨੋਰੰਜਨ ਦੇ ਲਈ ਬਣਾਇਆ ਗਿਆ ਇੱਕ ਸਕ੍ਰਿਪਟਿਡ ਡਰਾਮਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ Punjabi Prinde ਪੰਜਾਬੀ ਪਰਿੰਦੇ ਨੇ 7 ਮਈ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਵੀਡੀਓ ਨਾਲ ਲਿਖਿਆ ਹੈ ,’ਆਤਮ ਹੱਤਿਆ ਕਰਨ ਜਾ ਰਹੇ ਕਿਸਾਨ ਦੀ ਨੌਜਵਾਨਾਂ ਨੇ ਬਚਾਈ ਜਾਨ,,,
ਕਿਸੇ ਨੂੰ ਇਸ ਬਾਰੇ ਪਤਾ ਹੋਵੇ ਤਾਂ ਪੂਰੀ ਜਾਣਕਾਰੀ ਜਰੂਰ ਦਿਓ 👇’

ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਦਾਅਵੇ ਦੀ ਪੜਤਾਲ ਕਰਨ ਦੇ ਲਈ ਅਸੀਂ ਇਸ ਵੀਡੀਓ ਦੇ ਕੀ-ਫਰੇਮ ਨੂੰ ਗੂਗਲ ਰਿਵਰਸ ਇਮੇਜ ਤੇ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ “ਜਸਵੀਰ ਇੰਜੀਨਿਆਰ Jasvir Engineer ” ਨਾਮ ਦੇ ਫੇਸਬੁੱਕ ਪੇਜ ਤੇ ਅਪਲੋਡ ਮਿਲਿਆ। 25 ਅਪ੍ਰੈਲ ਨੂੰ ਇਸ ਵੀਡੀਓ ਨੂੰ ਅਪਲੋਡ ਕਰਕੇ ਕੈਪਸ਼ਨ ਲਿਖਿਆ ਗਿਆ ਸੀ “ਆ ਬੰਦੇ ਨੇ ਫਾਹਾ ਲੈ ਲਿਆ | ਕਾਰਨ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ ” ਸਾਨੂੰ ਇਸ ਪੇਜ ਤੇ ਕਈ ਸਾਰੇ ਵੀਡੀਓ ਮਿਲੇ ਜੋ ਏੰਟਰਟੇਨਮੇੰਟ ਲਈ ਬਣਾਏ ਗਏ ਹਨ।

ਸਾਨੂੰ ਇਹ ਵੀਡੀਓ Engineer Jasvir ਨਾਮ ਦੇ ਯੂਟਿਊਬ ਚੈਨਲ ਤੇ ਵੀ 25 ਅਪ੍ਰੈਲ ਨੂੰ ਇਹ ਵੀਡੀਓ ਅਪਲੋਡ ਮਿਲਿਆ। ਤੁਸੀਂ ਵੀਡੀਓ ਨੂੰ ਇੱਥੇ ਵੇਖ ਸਕਦੇ ਹੋ।

ਅਸੀਂ Engineer Jasvir ਦੇ ਯੂਟਿਊਬ ਚੈਨਲ ਅਤੇ ਫੇਸਬੁੱਕ ਪੇਜ ਨੂੰ ਪੂਰੀ ਤਰ੍ਹਾਂ ਖੰਗਾਲਿਆ ਅਤੇ ਪਾਇਆ ਕਿ ਇਹ ਚੈਨਲ ਇਸ ਹੀ ਤਰ੍ਹਾਂ ਦੇ ਸਕ੍ਰਿਪਟਿਡ ਵੀਡੀਓ ਬਣਾਉਂਦਾ ਹੈ। ਕਈ ਵੀਡੀਓਜ਼ ਮਜ਼ਾਕੀਆ ਅਤੇ ਕਈ ਗੰਭੀਰ ਮੁੱਦਿਆਂ ਤੇ ਆਧਾਰਿਤ ਹੁੰਦੇ ਹਨ। ਇਹ ਸਾਰੇ ਵੀਡੀਓ ਕਲਾਕਾਰਾਂ ਵੱਲੋਂ ਬਣਾਏ ਗਏ ਹਨ, ਇਨ੍ਹਾਂ ਦਾ ਅਸਲੀਅਤ ਨਾਲ ਕੋਈ ਸੰਬੰਧਬ ਨਹੀਂ ਹੈ।

ਅਸੀਂ ਵਾਇਰਲ ਵੀਡੀਓ ਦੀ ਪੁਸ਼ਟੀ ਲਈ ਜਸਵੀਰ ਇੰਜੀਨੀਅਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਉਨ੍ਹਾਂ ਨੇ ਇੰਟਰਟੇਨਮੈਂਟ ਲਈ ਬਣਾਇਆ ਸੀ , ਜਿਸਨੂੰ ਲੋਕਾਂ ਨੇ ਗ਼ਲਤ ਦਾਅਵੇ ਨਾਲ ਵਾਇਰਲ ਕਰਨਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਵੀ ਇਸ ਤਰ੍ਹਾਂ ਦੇ ਵੀਡਿਓਜ਼ ਨੂੰ ਵਾਇਰਲ ਕੀਤਾ ਜਾ ਚੁੱਕਿਆ ਹੈ , ਤੁਸੀਂ ਸਾਡੇ ਵੱਲੋਂ ਕੀਤੇ ਗਏ ਅਜਿਹੇ ਹੋਰ ਫ਼ੈਕਟ ਚੈੱਕ ਨੂੰ ਇੱਥੇ ਪੜ੍ਹ ਸਕਦੇ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਇਸ ਪੇਜ ਨੂੰ 35,264 ਲੋਕ ਫੋਲੋ ਕਰਦੇ ਹਨ। ਫੇਸਬੁੱਕ ਤੇ ਇਹ ਪੇਜ 24, ਜਨਵਰੀ 2019 ਨੂੰ ਬਣਿਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ। ਵਾਇਰਲ ਵੀਡੀਓ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਾਂ ਦੇ ਮਨੋਰੰਜਨ ਦੇ ਲਈ ਬਣਾਇਆ ਗਿਆ ਇੱਕ ਸਕ੍ਰਿਪਟਿਡ ਡਰਾਮਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts