ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਿਤ ਹੋਈ ਹੈ। ਪੰਜਾਬ ‘ਚ ‘ਆਪ’ ਦੀ ਜਿੱਤ ਤੋਂ ਬਾਅਦ ਹੁਣ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ (ਵਿਸ਼ਵਾਸ ਟੀਮ)। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਨੂੰ ਇੱਕ ਸਕੂਟਰ ਤੇ ਜਾਂਦੇ ਹੋਏ ਅਤੇ ਕੁਝ ਲੋਕਾਂ ਦਾ ਅਭਿਵਾਦਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। 3 ਮਿੰਟ 6 ਸੈਕਿੰਡ ਦੀ ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਸੋਸ਼ਲ ਮੀਡੀਆ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਭਗਵੰਤ ਮਾਨ ਦਾ ਇਹ ਵੀਡੀਓ ਹਾਲ ਦਾ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਇਹ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਪਹਿਲਾਂ ਤੋਂ ਇੰਟਰਨੈੱਟ ਤੇ ਮੌਜੂਦ ਹੈ। ਇਸ ਵੀਡੀਓ ਦਾ ਪੰਜਾਬ ਚੌਣਾ ਦੀ ਜਿੱਤ ਨਾਲ ਕੋਈ ਸੰਬੰਧ ਨਹੀਂ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ” Scroll Punjab ” ਨੇ 10 ਮਾਰਚ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ” ਭਗਵੰਤ ਮਾਨ ਦੇ ਧਰਤੀ ਤੇ ਨਹੀਂ ਲੱਗ ਰਹੇ ਪੈਰ,
ਵੇਖੋ! ਸਕੂਟਰ ਤੇ ਚੜ੍ਹ ਕਿਵੇਂ ਮਨਾਇਆ ਜਿੱਤ ਦਾ ਜਸ਼ਨ ||”
ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕਰਨ ਲਈ ਸਭ ਤੋਂ ਪਹਿਲਾਂ InVID ਟੂਲ ਦੀ ਮਦਦ ਲਈ। ਵਾਇਰਲ ਪੋਸਟ ਵਿੱਚ ਵਰਤੇ ਗਏ ਵੀਡੀਓ ਨੂੰ ਇਸ ਟੂਲ ਵਿੱਚ ਅਪਲੋਡ ਕਰਕੇ ਕਈ ਗ੍ਰੈਬਸ ਕੱਢੇ। ਫਿਰ ਇਹਨਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿੱਚ ਸਰਚ ਕਰਨਾ ਸ਼ੁਰੂ ਕੀਤਾ। ਵਾਇਰਲ ਵੀਡੀਓ ਸਾਨੂੰ Bhagwant Mann Fan Club ਨਾਮ ਦੇ ਫੇਸਬੁੱਕ ਪੇਜ ਤੇ 18 ਅਕਤੂਬਰ 2019 ਨੂੰ ਇਹ ਵੀਡੀਓ ਸ਼ੇਅਰ ਕੀਤਾ ਹੋਇਆ ਮਿਲਿਆ। ਵੀਡੀਓ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਇੰਸਟਾਗ੍ਰਾਮ ਤੇ bhagwantmannfanclub ਨਾਮ ਦੇ ਅਕਾਊਂਟ ਤੇ ਵੀ ਸਾਨੂੰ ਇਹ ਵੀਡੀਓ 18 ਅਕਤੂਬਰ 2019 ਨੂੰ ਅਪਲੋਡ ਮਿਲਿਆ , ਵੀਡੀਓ ਨਾਲ ਲਿਖਿਆ ਹੋਇਆ ਸੀ ” ਵਾਹ ਮਾਨ ਸਾਹਬ ਵਾਹ ਜਿੳੁਦਾ ਰਹਿ ਬਾਈ
ਅਾਮ ਅਾਦਮੀ ਪਾਰਟੀ ਜਿੰਦਾਬਾਦ ਮਾਨ ਸਾਹਬ ਜਿੰਦਾਬਾਦ” ਵੀਡੀਓ ਨੂੰ ਇੱਥੇ ਵੇਖੋ।
ਕੰਮੈਂਟ ਵਿੱਚ ਵੀ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਪੁਰਾਣਾ ਦੱਸਿਆ ਹੈ ਅਤੇ ਇਸ ਵੀਡੀਓ ਨੂੰ ਸੰਗਰੂਰ ਦਾ ਦੱਸਿਆ ਹੈ।
ਮਾਮਲੇ ਵਿੱਚ ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਦੇ ਸੰਗਰੂਰ ਜ਼ਿਲ੍ਹਾ ਇੰਨਚਾਰਜ ਬਲਜੀਤ ਸਿੰਘ ਟਿੱਬਾ ਨਾਲ ਸੰਪਰਕ ਕੀਤਾ । ਅਸੀਂ ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਵੀ ਸ਼ੇਅਰ ਕੀਤਾ । ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਬਹੁਤ ਪੁਰਾਣਾ ਹੈ। ਉਨ੍ਹਾਂ ਨੇ ਕਿਹਾ ਵਾਇਰਲ ਵੀਡੀਓ 2019 ਸੰਗਰੂਰ ਦਾ ਹੈ। ਇਸਦਾ ਹਾਲੀਆ ਸਮਾਂ ਨਾਲ ਕੋਈ ਸੰਬੰਧ ਨਹੀਂ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਇਸ ਪੇਜ ਨੂੰ 879,658 ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 8 ਮਾਰਚ 2014 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਿਤ ਹੋਈ ਹੈ। ਪੰਜਾਬ ‘ਚ ‘ਆਪ’ ਦੀ ਜਿੱਤ ਤੋਂ ਬਾਅਦ ਹੁਣ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤੀ ਜਾ ਰਹੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।