Fact Check: ਸਹੀ ਸਲਾਮਤ ਹਨ ਅਭਿਨੇਤਾ ਧਰਮਿੰਦਰ, ਮੌਤ ਦੀ ਅਫਵਾਹ ਉਡਾਉਂਦੀ ਪੋਸਟ ਫਰਜ਼ੀ ਹੈ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਧਰਮਿੰਦਰ ਪੂਰੀ ਤਰ੍ਹਾਂ ਸਿਹਤਮੰਦ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਖ਼ਬਰ ਲਿਖੇ ਜਾਣ ਤੱਕ ਅਜਿਹੀ ਕੋਈ ਖ਼ਬਰ ਕਿਤੇ ਨਹੀਂ ਮਿਲੀ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਧਰਮਿੰਦਰ ਦਿਓਲ ਦੀ ਮੌਤ ਦੀਆਂ ਅਫਵਾਹਾਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਧਰਮਿੰਦਰ ਦਿਓਲ ਦੀ ਤਸਵੀਰ ਨੂੰ ਪੋਸਟ ਕਰਦੇ ਹੋਏ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਐਕਟਰ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਧਰਮਿੰਦਰ ਪੂਰੀ ਤਰ੍ਹਾਂ ਸਿਹਤਮੰਦ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟਾ ਫਰਜੀ ਹਨ। ਖ਼ਬਰ ਲਿਖੇ ਜਾਣ ਤੱਕ ਅਜਿਹੀ ਕੋਈ ਖ਼ਬਰ ਕਿਤੇ ਨਹੀਂ ਮਿਲੀ।

ਕੀ ਹੋ ਰਿਹਾ ਹੈ ਵਾਇਰਲ

ਫੇਸਬੁੱਕ ਪੇਜ ” ਸਿਆਸਤ ਭਦੋੜ ਦੀ” ਨੇ ਇਸ ਪੋਸਟ ਨੂੰ ਸਹਾਰੇ ਕੀਤਾ ਹੈ ਅਤੇ ਲਿਖਿਆ ਹੈ ,“Rip#Dharmendra”

ਪੋਸਟ ਵਿੱਚ ਅਭਿਨੇਤਾ ਧਰਮਿੰਦਰ ਦੀ ਫੋਟੋ ਨਾਲ ਲਿਖਿਆ ਹੋਇਆ ਹੈ “ਇਸ ਫਾਨੀ ਸੰਸਾਰ ਨੂੰ ਅਲਵਿਦਾ ਅੱਖ ਗਿਆ ਪੰਜਾਬ ਦਾ ਪੁੱਤਰ ਧਰਮਿੰਦਰ ਵਾਹਿਗੁਰੂ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ੀ “

ਸੋਸ਼ਲ ਮੀਡਿਆ ਤੇ ਕਈ ਹੋਰ ਯੂਜ਼ਰਸ ਇਸ ਪੋਸਟ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਇਸ ਅਫਵਾਹ ਦੀ ਸੱਚਾਈ ਜਾਣਨ ਲਈ ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਗੂਗਲ ਸਰਚ ਦੀ ਮਦਦ ਲਈ। ਸਾਨੂੰ ਅਭਿਨੇਤਾ ਧਰਮਿੰਦਰ ਦੀ ਮੌਤ ਦੀ ਅਜਿਹੀ ਕੋਈ ਖਬਰ ਕਿਤੇ ਵੀ ਨਹੀਂ ਮਿਲੀ ਜਿਵੇਂ ਕਿ ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ। ਅਭਿਨੇਤਾ ਧਰਮਿੰਦਰ ਬਹੁਤ ਵੱਡੀ ਸ਼ਖਸੀਅਤ ਹਨ ਅਤੇ ਜੇਕਰ ਉਨ੍ਹਾਂ ਬਾਰੇ ਅਜਿਹੀ ਖਬਰ ਆਈ ਹੁੰਦੀ ਤਾਂ ਮੀਡੀਆ ‘ਚ ਜ਼ਰੂਰ ਹੁੰਦੀ। ਕੀਵਰਡਸ ਸਰਚ ਕਰਨ ਤੋਂ ਬਾਅਦ ਸਾਨੂੰ ਜੋ ਖਬਰ ਮਿਲੀ ਹੈ, ਉਸਦੇ ਅਨੁਸਾਰ ਉਨ੍ਹਾਂ ਦੇ ਪੁੱਤਰਾਂ (ਸੰਨੀ ਦਿਓਲ ਅਤੇ ਬੌਬੀ ਦਿਓਲ ) ਨੇ ਇਹਨਾਂ ਖਬਰਾਂ ਦਾ ਖੰਡਨ ਕੀਤਾ ਹੈ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਅਭਿਨੇਤਾ ਧਰਮਿੰਦਰ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਖੰਗਾਲਣਾ ਸ਼ੁਰੂ ਕੀਤਾ। ਅਸੀਂ ਦੇਖਿਆ ਕਿ ਧਰਮਿੰਦਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਗਾਤਾਰ ਐਕਟਿਵ ਹਨ। ਉਹ ਆਪਣੇ ਟਵਿੱਟਰ ਅਕਾਊਂਟ ਤੇ ਲਗਾਤਾਰ ਪੋਸਟ ਸ਼ੇਅਰ ਕਰ ਰਹੇ ਹਨ। ਉਨ੍ਹਾਂ ਨੇ ਅੱਜ ਯਾਨੀ 20 ਜੂਨ ਨੂੰ ਆਪਣੇ ਟਵਿੱਟਰ ਤੇ ਪੋਸਟ ਸ਼ੇਅਰ ਕੀਤੀ ਹੈ। ਟਵਿੱਟਰ ਉੱਤੇ ਬੰਬੇ ਟਾਈਮਜ਼ ਦੁਆਰਾ ਸਾਂਝੀ ਕੀਤੀ ਗਈ ਇੱਕ ਖਬਰ ਦਾ ਜਵਾਬ ਦਿੰਦੇ ਹੋਏ, ਅਭਿਨੇਤਾ ਧਰਮਿੰਦਰ ਨੇ ਬੰਬੇ ਟਾਈਮਜ਼ ਅਤੇ ਕੰਗਨਾ ਰਣੌਤ ਨੂੰ ਟੈਗ ਕਰਦੇ ਹੋਏ ਪੋਸਟ ਕੀਤੀ ਹੈ।

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਸੱਚਾਈ ਜਾਣਨ ਲਈ ਦੈਨਿਕ ਜਾਗਰਣ ਦੀ ਇੰਟਰਟੇਨਮੈਂਟ ਕਵਰ ਕਰਨ ਵਾਲੀ ਪ੍ਰਿੰਸੀਪਲ ਕੋਰੇਸਪੌਂਡੈਂਟ, ਸਮਿਤਾ ਸ਼੍ਰੀਵਾਸਤਵ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਿਸ਼ਵਾਸ ਨਿਊਜ਼ ਨੂੰ ਦੱਸਿਆ ਕਿ ਧਰਮਿੰਦਰ ਬਿਲਕੁਲ ਠੀਕ ਹਨ ਅਤੇ ਇਹ ਪੋਸਟ ਗਲਤ ਹੈ।

ਸਾਡੀ ਜਾਂਚ ਦੇ ਅੰਤ ਵਿੱਚ ਅਸੀਂ ਇਸ ਫਰਜ਼ੀ ਪੋਸਟ ਨੂੰ ਸਾਂਝਾ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਾ ਹੈ ਕਿ ਇਹ ਪੰਨਾ 554 ਫੋਲੋ ਕਰਦੇ ਹਨ ਅਤੇ ਪੇਜ ਨੂੰ 21 ਅਗਸਤ 2020 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਿਆ ਕਿ ਧਰਮਿੰਦਰ ਪੂਰੀ ਤਰ੍ਹਾਂ ਸਿਹਤਮੰਦ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਖ਼ਬਰ ਲਿਖੇ ਜਾਣ ਤੱਕ ਅਜਿਹੀ ਕੋਈ ਖ਼ਬਰ ਕਿਤੇ ਨਹੀਂ ਮਿਲੀ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts