Fact Check: ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਨੇ ਨਹੀਂ ਦਿੱਤਾ ਇਹ ਬਿਆਨ, ਵਾਇਰਲ ਦਾਅਵਾ ਹੈ ਗ਼ਲਤ

ਫਿਲਮ ਗਦਰ 2 ਨੂੰ ਲੈ ਕੇ ਅਭਿਨੇਤਾ ਸੰਨੀ ਦਿਓਲ ਦੇ ਨਾਂ ‘ਤੇ ਵਾਇਰਲ ਹੋ ਰਿਹਾ ਇਹ ਬਿਆਨ ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਫਰਜ਼ੀ ਨਿਕਲਿਆ। ਸੰਨੀ ਦਿਓਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਸੰਨੀ ਦਿਓਲ ਦੇ ਨਾਂ ‘ਤੇ ਇੱਕ ਬਿਆਨ ਵਾਇਰਲ ਹੋ ਰਿਹਾ ਹੈ। ਵਾਇਰਲ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਭਿਨੇਤਾ ਸੰਨੀ ਦਿਓਲ ਨੇ ਕਿਹਾ, “ਮੈਂ ਇੱਕ ਭਕਤ ਹਾਂ ਅਤੇ ਸਾਰੇ ਭਕਤ ਮੇਰੇ ਨਾਲ ਹਨ। ਇਸ ਲਈ ਮੇਰੀ ਫਿਲਮ ਗਦਰ 2 ਸੁਪਰਹਿੱਟ ਹੋਵੇਗੀ।” ਸੋਸ਼ਲ ਮੀਡੀਆ ਯੂਜ਼ਰਸ ਇਸ ਪੋਸਟ ਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਸੰਨੀ ਦਿਓਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

ਕੀ ਹੈ ਵਾਇਰਲ ਪੋਸਟ ‘ਚ ?

ਫੇਸਬੁੱਕ ਯੂਜ਼ਰ ‘ਸਚਿਨ ਰਾਘਵ’ ਨੇ 21 ਅਗਸਤ ਨੂੰ ਇੱਕ ਪੋਸਟ ਕੀਤੀ ਸੀ। ਇਸ ‘ਚ ਦਾਅਵਾ ਕੀਤਾ ਗਿਆ: ‘ਸੰਨੀ ਦਿਓਲ ਨੇ ਕਿਹਾ ਹੈ- ਮੈਂ ਖੁਦ ਭਕਤ ਹਾਂ, ਸਾਰੇ ਭਕਤ ਮੇਰੇ ਭਰਾ ਹਨ, ਗਦਰ -2 ਜ਼ਰੂਰ ਹਿੱਟ ਹੋਵੇਗੀ!’

ਫੇਸਬੁੱਕ ‘ਤੇ ਕਈ ਹੋਰ ਯੂਜ਼ਰਸ ਨੇ ਇਸ ਪੋਸਟ ਨੂੰ ਇਸ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਪੜਤਾਲ ਸ਼ੁਰੂ ਕਰਦੇ ਹੋਏ ਸੰਬੰਧਿਤ ਕੀਵਰਡਸ ਨਾਲ ਇੰਟਰਨੈੱਟ ‘ਤੇ ਪੋਸਟ ਨਾਲ ਜੁੜੀ ਮੀਡੀਆ ਰਿਪੋਰਟਾਂ ਬਾਰੇ ਸਰਚ ਕੀਤਾ, ਪਰ ਸਾਨੂੰ ਦਾਅਵੇ ਦੀ ਪੁਸ਼ਟੀ ਕਰਨ ਵਾਲੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ। ਧਿਆਨ ਯੋਗ ਹੈ ਕਿ ਸੰਨੀ ਦਿਓਲ ਬਾਲੀਵੁੱਡ ਇੰਡਸਟਰੀ ਦਾ ਇੱਕ ਵੱਡਾ ਨਾਮ ਹੈ। ਜੇਕਰ ਉਨ੍ਹਾਂ ਨੇ ਅਜਿਹਾ ਕੋਈ ਬਿਆਨ ਦਿੱਤਾ ਹੁੰਦਾ ਤਾਂ ਇਹ ਹੁਣ ਤੱਕ ਸੁਰਖੀਆਂ ‘ਚ ਆ ਜਾਣਾ ਸੀ ਪਰ ਖੋਜ ‘ਚ ਸਾਨੂੰ ਅਜਿਹਾ ਕੋਈ ਬਿਆਨ ਜਾਂ ਖਬਰ ਨਹੀਂ ਮਿਲੀ।

ਇੱਥੋਂ ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ। ਅਸੀਂ ਅਭਿਨੇਤਾ ਸੰਨੀ ਦਿਓਲ ਦੇ ਟਵਿੱਟਰ ਹੈਂਡਲ, ਫੇਸਬੁੱਕ ਅਕਾਉਂਟ ਅਤੇ ਇੰਸਟਾਗ੍ਰਾਮ ਅਕਾਉਂਟ ਦੀ ਜਾਂਚ ਕੀਤੀ। ਸਾਨੂੰ ਇੱਥੇ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ ,ਜਿਵੇਂ ਕਿ ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ।

ਵਾਇਰਲ ਦਾਅਵੇ ਬਾਰੇ ਅਸੀਂ ਸੀਨੀਅਰ ਇੰਟਰਟੇਨਮੇੰਟ ਪੱਤਰਕਾਰ ਪਰਾਗ ਛਾਪੇਕਰ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਦਾਅਵੇ ਦਾ ਲਿੰਕ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਹੋਇਆ ਦਾਅਵਾ ਗ਼ਲਤ ਹੈ। ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਪਹਿਲਾਂ ਵੀ ਕਈ ਬਾਲੀਵੁੱਡ ਅਦਾਕਾਰਾਂ ਬਾਰੇ ਫਰਜ਼ੀ ਬਿਆਨ ਵਾਇਰਲ ਹੋਏ ਹਨ, ਜਿਨ੍ਹਾਂ ਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ।

ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਇਸ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਾ ਕਿ ਯੂਜ਼ਰ ਮੁੰਬਈ ਦਾ ਵਸਨੀਕ ਹੈ। ਫੇਸਬੁੱਕ ‘ਤੇ ਯੂਜ਼ਰ ਦੇ 3 ਹਜ਼ਾਰ ਤੋਂ ਵੱਧ ਦੋਸਤ ਹਨ।

ਨਤੀਜਾ: ਫਿਲਮ ਗਦਰ 2 ਨੂੰ ਲੈ ਕੇ ਅਭਿਨੇਤਾ ਸੰਨੀ ਦਿਓਲ ਦੇ ਨਾਂ ‘ਤੇ ਵਾਇਰਲ ਹੋ ਰਿਹਾ ਇਹ ਬਿਆਨ ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਫਰਜ਼ੀ ਨਿਕਲਿਆ। ਸੰਨੀ ਦਿਓਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts