ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਮੌਤ ਨਾਲ ਸਬੰਧਤ ਵਾਇਰਲ ਪੋਸਟ ਗੁੰਮਰਾਹਕੁੰਨ ਨਿਕਲੀ। ਉਨ੍ਹਾਂ ਦਾ ਨਿਧਨ ਸਾਲ 2018 ਵਿੱਚ ਹੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਹੋ ਚੁੱਕਿਆ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਮਰਹੂਮ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨਾਲ ਜੁੜੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬ੍ਰਿਗੇਡੀਅਰ ਕੁਲਦੀਪ ਚਾਂਦਪੁਰੀ ਦਾ ਦਿਹਾਂਤ ਹੋ ਗਿਆ ਹੈ ਅਤੇ ਇਹ ਖ਼ਬਰ ਕਿਸੇ ਵੀ ਮੀਡਿਆ ਅਦਾਰੇ ਨੇ ਕਵਰ ਨਹੀਂ ਕੀਤੀ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਤ ਹੋਇਆ। ਦਰਅਸਲ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਮੌਤ ਸਾਲ 2018 ਵਿੱਚ ਹੀ ਹੋਈ ਸੀ। ਪਰ ਕੁਝ ਲੋਕ ਉਨ੍ਹਾਂ ਦੀ ਤਸਵੀਰ ਦੀ ਵਰਤੋਂ ਕਰਕੇ ਭਰਮ ਫੈਲਾ ਰਹੇ ਹਨ।
ਫੇਸਬੁੱਕ ਯੂਜ਼ਰ Parmjit Singh Sandhu ਨੇ 11 ਦਸੰਬਰ ਨੂੰ ਪੋਸਟ ਨੂੰ ਸ਼ੇਅਰ ਕੀਤਾ ਹੈ। ਪੋਸਟ ਉੱਤੇ ਲਿਖਿਆ ਹੋਇਆ ਹੈ, “ਬਾਰਡਰ ਮੂਵੀ ਦਾ ਅਸਲੀ ਨਾਇਕ ਬਰਗੇਡੀਅਰ ਕੁਲਦੀਪ ਸਿੰਘ। ਬੱਬਰ ਸ਼ੇਰ ਜਿਸਨੇ ਸਿਰਫ 12੦ ਜਵਾਨ ਨਾਲ ਲੈਕੇ ਪਾਕਿਸਤਾਨ ਦੀ ਪੂਰੀ ਟੈਂਕ ਰੈਜਮੈਂਟ ਨੂੰ ਹਰਾਿੲਆ । ਪਰ ਭਾਰਤੀ ਮੀਡਿਆ ਚੁੱਪ ਹੈ। ਜੇ ਕਿਸੇ ਹੀਰੋ ਦੇ ਪੈਰ ਦੀ ਚੀਚੀ ਨੂੰ ਵੀ ਮੋਚ ਆਈ ਹੁੰਦੀ ਤਾਂ ਸਾਰਾ ਗੁਲਾਮ ਮੀਡਿਆ ਪੱਬਾਂ ਭਾਰ ਹੁੰਦਾ। ਸ਼ੇਰੋ ਦੱਬ ਕੇ ਸ਼ੇਅਰ ਕਰੋ ਅਤੇ ਪਿਆਰ ਨਾਲ ਅੰਤਿਮ ਵਿਦਾਈ ਦਿਓ ਇਸ ਬੱਬਰ ਸੂਰਮੇ ਨੂੰ।”
ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਗੂਗਲ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਵਾਇਰਲ ਤਸਵੀਰ ਨਾਲ ਜੁੜੀ ਖਬਰ ਪੰਜਾਬ ਕੇਸਰੀ ਦੀ ਵੈਬਸਾਈਟ ‘ਤੇ ਮਿਲੀ।19 ਨਵੰਬਰ 2018 ਨੂੰ ਪ੍ਰਕਾਸ਼ਿਤ ਖਬਰ ਦੇ ਮੁਤਾਬਕ,ਕੁਲਦੀਪ ਸਿੰਘ ਚਾਂਦਪੁਰੀ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਚੱਲ ਰਿਹਾ ਸੀ। ਬਿਮਾਰੀ ਤੋਂ ਜੂਝਦਿਆਂ ਉਨ੍ਹਾਂ ਦੀ ਮੌਤ ਹੋ ਗਈ ਸੀ।
ਸਰਚ ਦੌਰਾਨ ਸਾਨੂੰ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਨੂੰ ਲੈ ਕੇ ਕਈ ਖਬਰਾਂ ਮਿਲਿਆ। ਸਾਲ 2018 ਵਿੱਚ ਪ੍ਰਕਾਸ਼ਿਤ ਖਬਰ ਮੁਤਾਬਕ,”ਦੂਜੇ ਸਭ ਤੋਂ ਵੱਡੇ ਫੌਜੀ ਸਨਮਾਨ ਮਹਾਵੀਰ ਚੱਕਰ ਨਾਲ ਸਨਮਾਨਿਤ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਵਿਖੇ ਰਾਜਸੀ ਸਨਮਾਨ ਦੇ ਨਾਲ ਸੰਸਕਾਰ ਕੀਤਾ ਗਿਆ। ਬ੍ਰਿਗੇਡੀਅਰ ਕੇ.ਐਸ.ਚਾਂਦਪੁਰੀ ਨੂੰ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। 78 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਨਿਧਨ ਹੋਇਆ ਸੀ।”
ਅਸੀਂ ਬ੍ਰਿਗੇਡੀਅਰ ਚਾਂਦਪੁਰੀ ਬਾਰੇ ਗੂਗਲ ‘ਤੇ ਸਰਚ ਕੀਤਾ। ਸਾਨੂੰ ਪਤਾ ਲਗਿਆ ਕਿ ਬ੍ਰਿਗੇਡੀਅਰ ਚਾਂਦਪੁਰੀ ਨੂੰ ਉਨ੍ਹਾਂ ਦੀ ਬਹਾਦਰੀ, ਵੀਰਤਾ ਅਤੇ ਜਜਬੇ ਲਈ ਬਹੁਤ ਸਾਰੇ ਪੁਰਸਕਾਰ ਅਤੇ ਸਨਮਾਨ ਮਿਲੇ। ਇਹਨਾਂ ਵਿੱਚੋਂ ਪ੍ਰਮੁੱਖ ਸਨ ਮਹਾਂਵੀਰ ਚੱਕਰ – ਲੌਂਗੇਵਾਲਾ ਪੋਸਟ ਦੀ ਰੱਖਿਆ ਲਈ, ਅਤੇ ਵਿਸ਼ਿਸ਼ਟ ਸੇਵਾ ਮੈਡਲ।
ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਮੋਹਾਲੀ ਦੇ ਰਿਪੋਰਟਰ ਲਖਵਿੰਦਰ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਲਦੀਪ ਸਿੰਘ ਚਾਂਦਪੁਰੀ ਦਾ 2018 ਵਿੱਚ ਫੋਰਟਿਸ ਮੋਹਾਲੀ ਵਿਖੇ ਕੈਂਸਰ ਕਾਰਨ ਨਿਧਨ ਹੋ ਗਿਆ ਸੀ। ਇਹ ਪੁਰਾਣੀ ਖਬਰ ਹੈ, ਲੋਕ ਗ਼ਲਤ ਦਾਅਵਾ ਵਾਇਰਲ ਕਰ ਰਹੇ ਹਨ।
ਅੰਤ ਵਿੱਚ ਅਸੀਂ ਗੁੰਮਰਾਹਕੁੰਨ ਦਾਅਵੇ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲਗਿਆ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਯੂਜ਼ਰ ਨੂੰ ਇੱਕ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਮੌਤ ਨਾਲ ਸਬੰਧਤ ਵਾਇਰਲ ਪੋਸਟ ਗੁੰਮਰਾਹਕੁੰਨ ਨਿਕਲੀ। ਉਨ੍ਹਾਂ ਦਾ ਨਿਧਨ ਸਾਲ 2018 ਵਿੱਚ ਹੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਹੋ ਚੁੱਕਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।