ਸਾਡੀ ਜਾਂਚ ਵਿੱਚ ਇਹ ਸਾਫ ਹੋਇਆ ਕਿ ਵਾਇਰਲ ਵੀਡੀਓ ਵਿੱਚ ਕੀਤਾ ਗਿਆ ਦਾਅਵਾ ਭ੍ਰਮਕ ਹੈ। ਕਲਕੱਤਾ ਹਾਈ ਕੋਰਟ ਨੇ ਮਮਤਾ ਸਰਕਾਰ ਨੂੰ ਰਾਜ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਤੇ ਹਲਫਨਾਮਾ ਦਾਇਰ ਕਰਨ ਲਈ ਜ਼ਰੂਰ ਕਿਹਾ ਸੀ, ਪਰ ਮਮਤਾ ਬੈਨਰਜੀ ਤੋਂ ਅਸਤੀਫੇ ਦੀ ਮੰਗ ਨਹੀਂ ਕੀਤੀ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਕ ਘਟਨਾਵਾਂ ਦੇ ਵਿੱਚਕਾਰ ਸੋਸ਼ਲ ਮੀਡੀਆ ਤੇ ਇੱਕ ਨਿਊਜ਼ ਬੁਲੇਟਿਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਬ੍ਰੇਕਿੰਗ ਨਿਊਜ਼ ਰਾਹੀਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਲਕੱਤਾ ਹਾਈ ਕੋਰਟ ਨੇ ਇਨ੍ਹਾਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਵੀਡੀਓ ਵਿੱਚ ਵੌਇਸ ਔਵਰ ਵਿੱਚ ਇਹ ਕਹਿੰਦੇ ਹੋਏ ਵੀ ਸੁਣਿਆ ਜਾ ਸਕਦਾ ਹੈ ਕਿ ਗ੍ਰਹਿ ਮੰਤਰਾਲੇ ਦੀ ਇੱਕ ਟੀਮ ਬੰਗਾਲ ਪਹੁੰਚੀ ਅਤੇ ਜਾਂਚ ਤੋਂ ਬਾਅਦ ਬੰਗਾਲ ਵਿੱਚ ਰਾਸ਼ਟਰਪਤੀ ਸ਼ਾਸ਼ਨ ਲਗਾਇਆ ਜਾਵੇਗਾ। ਵਿਸ਼ਵਾਸ ਨਿਊਜ਼ ਨੇ ਪਾਇਆ ਕਿ ਵਾਇਰਲ ਵੀਡੀਓ ਵਿੱਚ ਕੀਤਾ ਗਿਆ ਦਾਅਵਾ ਭ੍ਰਮਕ ਹੈ।
ਦਰਅਸਲ ਪੱਛਮੀ ਬੰਗਾਲ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਕਲਕੱਤਾ ਹਾਈ ਕੋਰਟ ਨੇ ਸਰਕਾਰ ਨੂੰ ਹਲਫਨਾਮਾ ਦਾਖਿਲ ਕਰਨ ਲਈ ਕਿਹਾ ਸੀ, ਪਰ ਮਮਤਾ ਬੈਨਰਜੀ ਨੂੰ ਅਸਤੀਫ਼ਾ ਦੇਣ ਲਈ ਨਹੀਂ ਕਿਹਾ ਗਿਆ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Vivek Sharma ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਜਿਸ ਵਿੱਚ ਕਿਹਾ ਜਾ ਰਿਹਾ ਹੈ: ਹਾਈ ਕੋਰਟ ਨੇ ਮਮਤਾ ਬੈਨਰਜੀ ਤੋਂ ਮੰਗਿਆ ਅਸਤੀਫਾ। ਹਾਈ ਕੋਰਟ ਨੇ ਕਿਹਾ ਕਿ ਜੇਕਰ ਰਾਜ ਸਰਕਾਰ ਤੋਂ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ ਤਾਂ ਲਾਅ ਐਂਡ ਆਰਡਰ ਤੋਂ ਤੁਰੰਤ ਮੁੱਖ ਮੰਤਰੀ ਅਸਤੀਫਾ ਦੇ ਦੇਣ। ਗ੍ਰਹਿ ਮੰਤਰਾਲੇ ਦੀ ਟੀਮ ਪੱਛਮੀ ਬੰਗਾਲ ਪਹੁੰਚੀ। ਕਲਕੱਤਾ ਹਾਈ ਕੋਰਟ ਨੇ ਰਾਜ ਸਰਕਾਰ ਤੋਂ ਮੰਗੀ ਰਿਪੋਰਟ। ਗ੍ਰਹਿ ਮੰਤਰਾਲੇ ਦੀ ਚਾਰ ਮੈਂਬਰੀ ਟੀਮ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਹਿੰਸਕ ਘਟਨਾਵਾਂ ਵਿੱਚ ਕੌਣ ਸ਼ਾਮਲ ਹੈ, ਇਸਦੀ ਜਾਂਚ ਕੀਤੀ ਜਾਵੇਗੀ ਅਤੇ ਫਿਰ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇਗਾ।
ਇੱਥੇ ਫੇਸਬੁੱਕ ਪੋਸਟ ਦਾ ਆਰਕਾਇਵਡ ਲਿੰਕ ਵੇਖਿਆ ਜਾ ਸਕਦਾ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਪੜਤਾਲ ਲਈ ਸਭ ਤੋਂ ਪਹਿਲਾਂ ਇੰਟਰਨੈੱਟ ਤੇ ਕੀਵਰਡਸ ਦੀ ਮਦਦ ਨਾਲ ਸਰਚ ਕੀਤੀ, ਪਰ ਸਾਨੂੰ ਅਜਿਹੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ, ਜਿਸ ਵਿੱਚ ਕਲਕੱਤਾ ਹਾਈ ਕੋਰਟ ਦੁਆਰਾ ਮਮਤਾ ਬੈਨਰਜੀ ਤੋਂ ਅਸਤੀਫੇ ਦੀ ਮੰਗ ਕੀਤੀ ਹੋਵੇ। ਜੇ ਅਜਿਹਾ ਹੋਇਆ ਹੁੰਦਾ ਤਾਂ ਇਹ ਖ਼ਬਰ ਮੀਡੀਆ ਵਿੱਚ ਸੁਰਖੀਆਂ ਤੇ ਹੁੰਦੀ ।
ਸਾਨੂੰ ਕੁਝ ਮੀਡੀਆ ਰਿਪੋਰਟਾਂ ਮਿਲੀਆਂ ਜਿਸ ਵਿੱਚ ਕਲਕੱਤਾ ਹਾਈ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਮਮਤਾ ਸਰਕਾਰ ਨੂੰ ਬੰਗਾਲ ਵਿੱਚ ਹਿੰਸਕ ਘਟਨਾਵਾਂ ਬਾਰੇ ਤਿੰਨ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਹਾਲਾਂਕਿ ਇਨ੍ਹਾਂ ਮੀਡੀਆ ਰਿਪੋਰਟਾਂ ਵਿੱਚ ਇਹ ਨਹੀਂ ਲਿਖਿਆ ਹੋਇਆ ਹੈ ਕਿ ਕਲਕੱਤਾ ਹਾਈ ਕੋਰਟ ਨੇ ਮਮਤਾ ਬੈਨਰਜੀ ਤੋਂ ਅਸਤੀਫੇ ਦੀ ਵੀ ਮੰਗ ਕੀਤੀ ਹੈ।
ਅਸੀਂ ਬੰਗਾਲ ਵਿੱਚ ਦੈਨਿਕ ਜਾਗਰਣ ਦੇ ਬਯੂਰੋ ਚੀਫ ਜੇ ਕੇ ਵਾਜਪੇਯੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਹਾਈ ਕੋਰਟ ਨੇ ਸਰਕਾਰ ਨੂੰ ਹਿੰਸਕ ਘਟਨਾਵਾਂ ਤੇ ਹਲਫਨਾਮਾ ਦੇਣ ਲਈ ਕਿਹਾ ਸੀ, ਸਰਕਾਰ ਨੇ ਹਲਫਨਾਮਾ ਦੇ ਵੀ ਦਿੱਤਾ ਹੈ,ਪਰ ਮਮਤਾ ਬੈਨਰਜੀ ਤੋਂ ਅਸਤੀਫਾ ਮੰਗਣ ਦੀ ਗੱਲ ਸਹੀ ਨਹੀਂ ਹੈ। ਅਸੀਂ ਬੰਗਾਲ ਵਿੱਚ ਟੀ.ਐਮ.ਸੀ ਨੇਤਾ ਸੌਗਾਤ ਰਾਏ ਨਾਲ ਵੀ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਹੋਈ ਵੀਡੀਓ ਵਿੱਚ ਕੀਤਾ ਗਿਆ ਦਾਅਵਾ ਸਹੀ ਨਹੀਂ ਹੈ। ਕਲਕੱਤਾ ਹਾਈ ਕੋਰਟ ਨੇ ਮਮਤਾ ਬੈਨਰਜੀ ਤੋਂ ਅਸਤੀਫਾ ਨਹੀਂ ਮੰਗਿਆ ਹੈ।
ਵਾਇਰਲ ਵੀਡੀਓ ਵਿੱਚ ਪੱਛਮੀ ਬੰਗਾਲ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਗੱਲ ਵੀ ਕੀਤੀ ਗਈ ਸੀ। ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਰਾਜਪਾਲ ਜਗਦੀਪ ਧਨਖੜ ਨੇ ਆਪਣੇ ਵਧਾਈ ਭਾਸ਼ਣ ਵਿੱਚ ਹਿੰਸਾ ਤੇ ਲਗਾਮ ਲਗਾਉਣ ਦੀ ਸਲਾਹ ਦਿੱਤੀ। ਇਸ ਨਾਲ ਸੰਬੰਧਿਤ ਮੀਡੀਆ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।
ਉੱਥੇ ਹੀ ਇੰਡੀਆ ਕਲੇਕਟਿਵ ਨਾਮ ਦੀ ਇੱਕ ਗੈਰ -ਸਰਕਾਰੀ ਸੰਸਥਾ ਅਤੇ ਵਰਿਸ਼ਠ ਵਕੀਲ ਗੌਰਵ ਭਾਟੀਆ ਨੇ ਸੁਪਰੀਮ ਕੋਰਟ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰਦਿਆਂ ਦੋ ਵੱਖਰੀਆਂ ਪਟੀਸ਼ਨਾਂ ਦਾਖਿਲ ਕੀਤੀਆਂ ਸਨ। ਹਾਲਾਂਕਿ, ਫਿਲਹਾਲ ਇਹ ਕਹਿਣਾ ਮੁਸ਼ਕਲ ਹੈ। ਕਿ ਬੰਗਾਲ ਵਿੱਚ ਰਾਸ਼ਟਰਪਤੀ ਸ਼ਾਸਨ ਲੱਗੇਗਾ ਜਾਂ ਨਹੀਂ।
ਵੀਡੀਓ ਵਿੱਚ ਕੀਤਾ ਗਿਆ ਇਹ ਦਾਅਵਾ ਸਹੀ ਹੈ ਕਿ ਗ੍ਰਹਿ ਮੰਤਰਾਲੇ ਦੀ ਚਾਰ ਮੈਂਬਰੀ ਟੀਮ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਬੰਗਾਲ ਹਿੰਸਾ ਬਾਰੇ ਰਿਪੋਰਟ ਮੰਗੀ ਹੈ।
ਅਸੀਂ ਵਾਇਰਲ ਵੀਡੀਓ ਨੂੰ ਇਨਵਿਡ ਟੂਲ ਦੀ ਮਦਦ ਨਾਲ ਸਕ੍ਰੀਨ ਗਰੈਬ ਲੈ ਕੇ ਗੂਗਲ ਰਿਵਰਸ ਸਰਚ ਦੀ ਮਦਦ ਨਾਲ ਵੀ ਸਰਚ ਕੀਤਾ। ਸਾਨੂੰ ਯੂਟਿਯੂਬ ਚੈਨਲ “CSK News” ਤੇ ਵਾਇਰਲ ਵੀਡੀਓ ਮਿਲੀ, ਜਿਸਨੂੰ ਇਸ ਚੈਨਲ ਤੇ 7 ਮਈ ਨੂੰ ਅਪਲੋਡ ਕੀਤਾ ਗਿਆ ਸੀ। ਇਹ ਚੈਨਲ 29 ਜੂਨ 2019 ਨੂੰ ਲਾਂਚ ਕੀਤਾ ਗਿਆ ਸੀ।
ਹੁਣ ਵਾਰੀ ਸੀ ਫੇਸਬੁੱਕ ਤੇ ਇਸ ਪੋਸਟ ਨੂੰ ਸਾਂਝਾ ਜਾਰਾਂ ਵਾਲੇ ਯੂਜ਼ਰ Vivek Sharma ਦੇ ਪ੍ਰੋਫਾਈਲ ਨੂੰ ਸਕੈਨ ਕਰਨ ਦੀ। ਪ੍ਰੋਫਾਈਲ ਸਕੈਨ ਕਰਨ ਤੇ ਅਸੀਂ ਪਾਇਆ ਕਿ ਯੂਜ਼ਰ ਆਪਣੇ ਆਪ ਨੂੰ ਭਾਜਪਾ ਦਾ ਸ਼ੋਸ਼ਲ ਵਰਕਰ ਕਹਿੰਦਾ ਹੈ, ਅਤੇ ਨਾਲ ਹੀ ਸੋਸ਼ਲ ਮੀਡੀਆ’ ਤੇ ਵਧੇਰੇ ਐਕਟਿਵ ਹੈ।
ਨਤੀਜਾ: ਸਾਡੀ ਜਾਂਚ ਵਿੱਚ ਇਹ ਸਾਫ ਹੋਇਆ ਕਿ ਵਾਇਰਲ ਵੀਡੀਓ ਵਿੱਚ ਕੀਤਾ ਗਿਆ ਦਾਅਵਾ ਭ੍ਰਮਕ ਹੈ। ਕਲਕੱਤਾ ਹਾਈ ਕੋਰਟ ਨੇ ਮਮਤਾ ਸਰਕਾਰ ਨੂੰ ਰਾਜ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਤੇ ਹਲਫਨਾਮਾ ਦਾਇਰ ਕਰਨ ਲਈ ਜ਼ਰੂਰ ਕਿਹਾ ਸੀ, ਪਰ ਮਮਤਾ ਬੈਨਰਜੀ ਤੋਂ ਅਸਤੀਫੇ ਦੀ ਮੰਗ ਨਹੀਂ ਕੀਤੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।