Fact Check: ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਨਹੀਂ ਪਹੁੰਚੇ ਸ੍ਰੀ ਦਰਬਾਰ ਸਾਹਿਬ, ਵੀਡੀਓ ਦਿੱਲੀ ਬੰਗਲਾ ਸਾਹਿਬ ਗੁਰਦੁਆਰੇ ਦਾ ਹੈ
ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਦਾ ਕੈਨੇਡਾ ਜਾਣ ਤੋਂ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦਾ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵੀਡੀਓ ਸਾਲ 2022 ਦਾ ਹੈ,ਜਦੋਂ ਕੈਮਰਨ ਮੈਕੇ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ ਸੀ। ਉਸੇ ਵੀਡੀਓ ਨੂੰ ਸ਼੍ਰੀ ਦਰਬਾਰ ਸਾਹਿਬ ਜਾਣ ਦੇ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Sep 25, 2023 at 06:01 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਏਜੰਸੀਆਂ ‘ਤੇ ਗੰਭੀਰ ਆਰੋਪ ਲਾਏ ਹਨ। ਇਹ ਆਰੋਪ ਲਗਾਉਂਦੇ ਹੋਏ ਕੈਨੇਡਾ ਨੇ ਇੱਕ ਭਾਰਤੀ ਰਾਜਨਾਇਕ ਨੂੰ ਨਿਸ਼ਕਾਸਿਤ ਕਰ ਦਿੱਤਾ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਨੇ ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੂੰ ਤਲਬ ਕੀਤਾ ਅਤੇ ਉਨ੍ਹਾਂ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡ ਕੇ ਜਾਣ ਲਈ ਕਿਹਾ ਹੈ। ਇਸ ਵਿੱਚਕਾਰ ਸੋਸ਼ਲ ਮੀਡਿਆ ‘ਤੇ ਕੈਮਰਨ ਮੈਕੇ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਮਰਨ ਨੇ ਕੈਨੇਡਾ ਵਾਪਿਸ ਜਾਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵੀਡੀਓ ਸਾਲ 2022 ਦਾ ਹੈ। ਜਦੋਂ ਕੈਮਰਨ ਮੈਕੇ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦਾ ਦੌਰਾ ਕੀਤਾ ਸੀ। ਉਸੇ ਵੀਡੀਓ ਨੂੰ ਹੁਣ ਹਾਲ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਅਸਲ ਵਿੱਚ ਜਿਸ ਵੀਡੀਓ ਨੂੰ ਦਰਬਾਰ ਸਾਹਿਬ ਦਾ ਦੱਸਿਆ ਜਾ ਰਿਹਾ ਹੈ,ਉਹ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦਾ ਪੁਰਾਣਾ ਵੀਡੀਓ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Shaheed bhai dayala ji ਨੇ (ਆਰਕਾਈਵ ਲਿੰਕ )23 ਸਤੰਬਰ 2023 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ,”ਕੈਨੇਡਾ ਵਾਪਿਸ ਜਾਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਨੇਡੀਅਨ ਅੰਬੈਸਡਰ
ਕਾਲ਼ਜੇ ਮਚਾਉਣੇ ਵੀ ਡਿਪਲੋਮੈਟਿਕ ਆਰਟ ਹੈ
ਲਿੰਕ ਕੁਮੈਂਟ ਬਾਕਸ ਚ।”
ਵੀਡੀਓ ਦੇ ਉੱਤੇ ਲਿਖਿਆ ਹੋਇਆ ਹੈ: ਕੈਨੇਡਾ ਵਾਪਿਸ ਜਾਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਨੇਡੀਅਨ ਅੰਬੈਸਡਰ। ਖਾਲਿਸਤਾਨ ਨੂੰ ਲੈ ਦਿੱਤਾ ਵੱਡਾ ਬਿਆਨ।
ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸਭ ਤੋਂ ਪਹਿਲਾ ਕੈਮਰਨ ਮੈਕੇ ਦੇ ਸ਼੍ਰੀ ਦਰਬਾਰ ਸਾਹਿਬ ਜਾਣ ਬਾਰੇ ਗੂਗਲ ‘ਤੇ ਸਰਚ ਕੀਤਾ। ਸਾਨੂੰ ਦਾਅਵੇ ਨਾਲ ਜੁੜੀ ਕੋਈ ਰਿਪੋਰਟ ਨਹੀਂ ਮਿਲੀ। ਜੇਕਰ ਕੈਮਰਨ ਮੈਕੇ ਅੰਮ੍ਰਿਤਸਰ ਗਏ ਹੁੰਦੇ ਦਾ ਇਸ ਬਾਰੇ ਖਬਰ ਜ਼ਰੂਰ ਮੌਜੂਦ ਹੁੰਦੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵੀਡੀਓ ਨੂੰ ਯੂਟਿਊਬ ‘ਤੇ ਖੋਜਿਆ। ਸਾਨੂੰ ANI ਨਿਊਜ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀਡੀਓ ਅਪਲੋਡ ਮਿਲਾ। 27 ਅਕਤੂਬਰ 2022 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਿਕ,”ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨ ਕੀਤੇ। ਜਦੋਂ ਉਨ੍ਹਾਂ ਤੋਂ ਕੈਨੇਡੀਅਨ ਸਰਕਾਰ ਵੱਲੋਂ ਖਾਲਿਸਤਾਨੀ ਸੰਗਠਨ ਅਤੇ ਜਨਮਤ ਸੰਗ੍ਰਿਹ ਨਾਲ ਨਜਿੱਠਣ ਦੇ ਪਰਿਆਸਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਕੈਨੇਡਾ ਵਿੱਚ ਸਾਰੇ ਧਰਮਾਂ ਦੇ ਲੋਕਾਂ ਦਾ ਸਵਾਗਤ ਕਰਦੇ ਹਾਂ।”
ਵਾਇਰਲ ਵੀਡੀਓ ਦੇ ਲੰਬੇ ਹਿੱਸੇ ਨੂੰ ਜਗਬਾਣੀ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀ ਦੇਖਿਆ ਜਾ ਸਕਦਾ ਹੈ। 27 ਅਕਤੂਬਰ 2022 ਨੂੰ ਅਪਲੋਡ ਵੀਡੀਓ ਦੇ ਮੁਤਾਬਿਕ, “ਇਹ ਵੀਡੀਓ ਕੈਮਰਨ ਮੈਕੇ ਦਾ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਨਤਮਸਤਕ ਹੋਣ ਦਾ ਹੈ।”
ANI ਦੇ ਐਕਸ ਅਕਾਊਂਟ ਤੋਂ ਵੀ 27 ਅਕਤੂਬਰ 2022 ਨੂੰ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਸੀ, ਜਿਸਨੂੰ ‘Canada in India’ ਦੇ ਅਧਿਕਾਰਤ X ਅਕਾਊਂਟ ਦੁਆਰਾ ਰਿਟਵੀਟ ਕੀਤਾ ਗਿਆ ਸੀ।
ਵਾਇਰਲ ਵੀਡੀਓ ਨਾਲ ਜੁੜੀ ਕਈ ਹੋਰ ਖਬਰਾਂ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ। ਵਾਇਰਲ ਦਾਅਵੇ ਦੀ ਪੁਸ਼ਟੀ ਲਈ ਅਸੀਂ ਪੰਜਾਬੀ ਜਾਗਰਣ ਅੰਮ੍ਰਿਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਨਾਲ ਵੀਡੀਓ ਦੇ ਲਿੰਕ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕੈਮਰਨ ਮੈਕੇ ਸ਼੍ਰੀ ਦਰਬਾਰ ਸਾਹਿਬ ਨਹੀਂ ਆਏ। ਦਾਅਵਾ ਗ਼ਲਤ ਹੈ।”
ਅੰਤ ਵਿੱਚ ਅਸੀਂ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੂੰ ਇੱਕ ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਤਰਨ ਤਾਰਨ ਸਾਹਿਬ ਦਾ ਰਹਿਣ ਵਾਲਾ ਹੈ।
ਨਤੀਜਾ: ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਦਾ ਕੈਨੇਡਾ ਜਾਣ ਤੋਂ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦਾ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵੀਡੀਓ ਸਾਲ 2022 ਦਾ ਹੈ,ਜਦੋਂ ਕੈਮਰਨ ਮੈਕੇ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ ਸੀ। ਉਸੇ ਵੀਡੀਓ ਨੂੰ ਸ਼੍ਰੀ ਦਰਬਾਰ ਸਾਹਿਬ ਜਾਣ ਦੇ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਕੈਨੇਡਾ ਵਾਪਿਸ ਜਾਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਨੇਡੀਅਨ ਅੰਬੈਸਡਰ।
- Claimed By : Shaheed bhai dayala ji
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...