Fact Check : CM ਭਗਵੰਤ ਮਾਨ ਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪੁਰਾਣੀ ਤਸਵੀਰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਵਾਇਰਲ ਤਸਵੀਰ ਸਾਲ 2022 ਦੀ ਹੈ, ਜਦੋਂ ਹੋਲੀ ਮਿਲਣ ਸਮਾਰੋਹ ਵਿੱਚ ਸ਼ਾਮਲ ਹੋਣੇ ਲਈ ਭਗਵੰਤ ਮਾਨ ਹਰਿਆਣਾ ਰਾਜਭਵਨ ਪੁੱਜੇ ਸੀ। ਤਸਵੀਰ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
- By: Jyoti Kumari
- Published: Feb 22, 2024 at 05:27 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਚੱਲ ਰਹੇ ਕਿਸਾਨ ਅੰਦੋਲਨ ਨਾਲ ਜੋੜ ਕੇ ਸੋਸ਼ਲ ਮੀਡੀਆ ‘ਤੇ ਕਈ ਦਾਅਵੇ ਵਾਇਰਲ ਹੋ ਰਹੇ ਹਨ। ਹੁਣ ਸੀਐਮ ਭਗਵੰਤ ਮਾਨ ਅਤੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਦੀ ਇੱਕ ਤਸਵੀਰ ਸ਼ੇਅਰ ਕੀਤੀ ਜਾ ਰਹੀ ਹੈ। ਯੂਜ਼ਰਸ ਇਸ ਤਸਵੀਰ ਨੂੰ ਹਾਲੀਆ ਦੱਸਦੇ ਹੋਏ ਵਾਇਰਲ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਸਾਬਿਤ ਹੋਇਆ। ਵਾਇਰਲ ਹੋ ਰਹੀ ਤਸਵੀਰ ਸਾਲ 2022 ਦੀ ਹੈ, ਜਦੋਂ ਹੋਲੀ ਮਿਲਣ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਭਗਵੰਤ ਮਾਨ ਹਰਿਆਣਾ ਰਾਜਭਵਨ ਪਹੁੰਚੇ ਸਨ। ਤਸਵੀਰ ਉਸੇ ਦੌਰਾਨ ਦੀ ਹੈ,ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਤਸਵੀਰ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਯੂਜ਼ਰ ‘ਟਿੰਕਾ ਜਰਗੜੀ’ ਨੇ 21 ਫਰਵਰੀ ਨੂੰ ਇਹ ਤਸਵੀਰ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ ,”ਹਮ ਸਾਥ ਸਾਥ ਹੈਂ,,
ਪੰਜਾਬ ਦਾ ਗੱਦਾਰ, ਅੱਜ ਪੰਜਾਬ ਦੇ ਕਿਸਾਨਾਂ ਨਾਲ ਖੜਨ ਦੀ ਵਜਾਏ ਹਰਿਆਣੇ ਆਲੇ ਖੱਟਰ ਨਾਲ ਖੜਾ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਤਸਵੀਰ ਨਾਲ ਜੁੜੀ ਖਬਰ ਕਈ ਨਿਊਜ ਵੈਬਸਾਈਟ ‘ਤੇ ਮਿਲੀ। ਏਬੀਪੀ ਲਾਈਵ ਡਾਟ ਕੋਮ ਦੀ ਵੈਬਸਾਈਟ ‘ਤੇ ਵਾਇਰਲ ਤਸਵੀਰ ਨਾਲ ਜੁੜੀ ਖਬਰ ਮਿਲੀ। 17 ਮਾਰਚ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਹੋਰ ਤਸਵੀਰਾਂ ਵੀ ਮਿਲਿਆ। ਦਿੱਤੀ ਗਈ ਜਾਣਕਾਰੀ ਅਨੁਸਾਰ, ਤਸਵੀਰ ਦੇ ਰਾਜਭਵਨ ਵਿੱਚ ਹੋਏ ਹੋਲੀ ਮਿਲਣ ਸਮਾਰੋਹ ਦੇ ਦੌਰਾਨ ਦੀ ਹੈ।
ਵਾਇਰਲ ਤਸਵੀਰ asianetnews.com ਦੀ ਖਬਰ ਵਿੱਚ ਵੀ ਮਿਲੀ। 17 ਮਾਰਚ 2022 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ,ਪੰਜਾਬ ਦੇ ਮੁੱਖ ਮੰਤਰੀ ਦੀ ਕਮਾਨ ਸੰਭਾਲਦੇ ਹੀ ਭਗਵੰਤ ਮਾਨ ਹਰਿਆਣਾ ਰਾਜ ਭਵਨ ਵਿੱਚ ਹੋਲੀ ਮਿਲਨ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ। ਜਿੱਥੇ ਸੀਐਮ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਹੋਲੀ ਦੇ ਮੌਕੇ ‘ਤੇ ਤਿਲਕ ਲਗਾਇਆ ਅਤੇ ਉਨ੍ਹਾਂ ਨੂੰ ਤਿਉਹਾਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪੂਰੀ ਖਬਰ ਇੱਥੇ ਪੜ੍ਹੋ।
ਵਾਇਰਲ ਤਸਵੀਰ ਨਾਲ ਜੁੜੀ ਨਿਊਜ ਰਿਪੋਰਟ ਨੂੰ ਕਈ ਹੋਰ ਵੈਬਸਾਈਟ ‘ਤੇ ਵੀ ਪੜ੍ਹਿਆ ਜਾ ਸਕਦਾ ਹੈ।
ਵੱਧ ਜਾਣਕਾਰੀ ਲਈ ਅਸੀਂ ਪੰਜਾਬ, ਦੈਨਿਕ ਜਾਗਰਣ ਦੇ ਉਪ ਸਮਾਚਾਰ ਸੰਪਾਦਕ ਕਮਲੇਸ਼ ਭੱਟ ਨਾਲ ਗੱਲ ਕੀਤੀ। ਉਨ੍ਹਾਂ ਨੇ ਤਸਵੀਰ ਨੂੰ ਪੁਰਾਣਾ ਦੱਸਿਆ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੀ ਤਸਵੀਰ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ ਯੂਜ਼ਰ ਨੂੰ 54 ਹਜਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਇੱਕ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਸੀਐਮ ਭਗਵੰਤ ਮਾਨ ਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਵਾਇਰਲ ਤਸਵੀਰ ਸਾਲ 2022 ਦੀ ਹੈ, ਜਦੋਂ ਹੋਲੀ ਮਿਲਣ ਸਮਾਰੋਹ ਵਿੱਚ ਸ਼ਾਮਲ ਹੋਣੇ ਲਈ ਭਗਵੰਤ ਮਾਨ ਹਰਿਆਣਾ ਰਾਜਭਵਨ ਪੁੱਜੇ ਸੀ। ਤਸਵੀਰ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
- Claim Review : ਪੰਜਾਬ ਦਾ ਗੱਦਾਰ, ਅੱਜ ਪੰਜਾਬ ਦੇ ਕਿਸਾਨਾਂ ਨਾਲ ਖੜਨ ਦੀ ਵਜਾਏ ਹਰਿਆਣੇ ਆਲੇ ਖੱਟਰ ਨਾਲ ਖੜਾ
- Claimed By : ਟਿੰਕਾ ਜਰਗੜੀ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...