X
X

Fact Check : ਸੀਐਮ ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ ਗ਼ਲਤ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਸਾਬਿਤ ਹੋਇਆ। ਪੁਰਾਣੀ ਤਸਵੀਰ ਨੂੰ ਹਾਲ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇੱਕ ਤਸਵੀਰ ਸ਼ੇਅਰ ਕੀਤੀ ਜਾ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰ ਕੇ ਕੁਝ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਮੁਲਾਕਾਤ ਦੀ ਇਹ ਤਸਵੀਰ ਹਾਲ ਦੀ ਹੈ।

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਤਾ ਲੱਗਾ ਕਿ ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਵਾਇਰਲ ਹੋ ਰਹੀ ਤਸਵੀਰ ਸਾਲ 2022 ਦੀ ਹੈ ਜਦੋਂ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਸੀ। ਹੁਣ ਪੁਰਾਣੀ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ‘We Support Akali Dal ‘ ਨੇ 6 ਮਾਰਚ ਨੂੰ ਇਹ ਤਸਵੀਰ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ ,”ਅੱਜ ਫਿਰ ਸਾਬਤ ਹੋ ਗਿਆ ਕੇ ਇਹ ਕਾਂਗਰਸੀ ਚੋਰਾਂ ਨਾਲ ਰਲ ਗਈ!
ਕੀ ਮਜਬੂਰੀ ਆ ਸਭ ਨੂੰ ਪਤਾ ?

ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ‘ਤੇ ਤਸਵੀਰ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਇਹ ਤਸਵੀਰ ਦੈਨਿਕ ਸਵੇਰਾ ਦੇ ਫੇਸਬੁੱਕ ਪੇਜ ‘ਤੇ 17 ਮਾਰਚ 2022 ਨੂੰ ਸਾਂਝੀ ਕੀਤੀ ਹੋਈ ਮਿਲੀ। ਤਸਵੀਰ ਨਾਲ ਇੱਕ ਹੋਰ ਤਸਵੀਰ ਸੀ ਜਿਸ ਵਿੱਚ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਵੀ ਮੌਜੂਦ ਹੈ।

‘ਨਿਊਜ਼18 ਪੰਜਾਬ/ਹਰਿਆਣਾ/ਹਿਮਾਚਲ’ ਦੇ ਅਧਿਕਾਰਿਤ ਯੂਟਿਊਬ ਚੈਨਲ ‘ਤੇ ਅਪਲੋਡ ਵੀਡੀਓ ਰਿਪੋਰਟ ਵਿੱਚ ਵਾਇਰਲ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਸੀ। 17 ਮਾਰਚ 2022 ਨੂੰ ਅਪਲੋਡ ਵੀਡੀਓ ਨਾਲ ਡਿਸਕ੍ਰਿਪਸ਼ਨ ਵਿੱਚ ਲਿਖਿਆ ਗਿਆ ,”ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦਰਅਸਲ ਅੱਜ ਰਾਜਾ ਵੜਿੰਗ ਹਲਫ਼ ਲੈਣ ਲਈ ਵਿਧਾਨਸਭਾ ਪਹੁੰਚੇ ਹੋਏ ਸਨ। ਜਿਸ ਤੋਂ ਬਾਅਦ ਰਾਜਾ ਵੜਿੰਗ ਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਵੀ ਉਹਨਾਂ ਦਾ ਭਰਵਾਂ ਸੁਆਗਤ ਕੀਤਾ। ” ਵੀਡੀਓ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵੇਰੀਫਾਈਡ ਟਵਿੱਟਰ ਹੈਂਡਲ ਤੋਂ ਵੀ ਵਾਇਰਲ ਤਸਵੀਰ ਸ਼ੇਅਰ ਕੀਤੀ ਸੀ।17 ਮਾਰਚ 2022 ਨੂੰ ਸ਼ੇਅਰ ਕੀਤੀ ਗਈ ਤਸਵੀਰ ਦੇ ਨਾਲ ਕੈਪਸ਼ਨ ਲਿਖਿਆ ਗਿਆ ਸੀ,’ ਅੱਜ ਮੈਂ ਅਤੇ ਮੇਰੀ ਪਤਨੀ ਅਮ੍ਰਿਤਾ ਵੜਿੰਗ ਨੇ ਸ੍ਰ @BhagwantMann ਜੀ ਨੂੰ ਮਿਲਕੇ ਉਨ੍ਹਾ ਦੇ ਮੁੱਖ ਮੰਤਰੀ ਪੰਜਾਬ ਬਣਨ ਤੇ ਵਧਾਈ ਦਿੱਤੀ।’

ਕਈ ਹੋਰ ਨਿਊਜ਼ ਰਿਪੋਰਟਸ ਵਿੱਚ ਵਾਇਰਲ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਅਸੀਂ ਵੱਧ ਜਾਣਕਾਰੀ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਵਕਤਾ ਨੀਲ ਗਰਗ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਤਸਵੀਰ ਪੁਰਾਣੀ ਹੈ। ਉਨ੍ਹਾਂ ਨੇ ਕਿਹਾ ਕੀ ਇਹ ਚੌਣਾਂ ਦੇ ਬਾਅਦ ਦੀ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੀ ਤਸਵੀਰ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਇਸ ਪੇਜ ਨੂੰ ਤਿੰਨ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 31 ਜਨਵਰੀ 2019 ਨੂੰ ਬਣਾਇਆ ਗਿਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਸਾਬਿਤ ਹੋਇਆ। ਪੁਰਾਣੀ ਤਸਵੀਰ ਨੂੰ ਹਾਲ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਕਾਂਗਰਸ ਅਤੇ ਆਪ ਮਿਲੀ ਹੋਈ ਹੈ।
  • Claimed By : We Support Akali Dal
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later