Fact Check : CM ਭਗਵੰਤ ਮਾਨ ਦੀ ਪੁਰਾਣੀ ਤਸਵੀਰ ਐਡਿਟ ਕਰ ਗ਼ਲਤ ਦਾਅਵੇ ਨਾਲ ਕੀਤੀ ਜਾ ਰਹੀ ਹੈ ਵਾਇਰਲ

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿਚ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਨਿਕਲੀ। ਕਿਸਾਨੀ ਬਿਲਾਂ ਦਾ ਸੰਸਦ ‘ਚ ਵਿਰੋਧ ਕਰਦੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਬੀਤੇ ਕੁਛ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਕਾਰ ਟਵਿੱਟਰ ਉੱਤੇ ਬਿਆਨਬਾਜ਼ੀ ਦੇਖਣ ਨੂੰ ਮਿਲੀ। ਹੁਣ ਇਸ ਨਾਲ ਜੋੜਦੇ ਹੋਏ ਸੀਐਮ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ। ਜਿਸ ਵਿੱਚ ਉਨ੍ਹਾਂ ਨੂੰ ਇੱਕ ਪੋਸਟਰ ਫੜ੍ਹੇ ਹੋਏ ਦੇਖਿਆ ਜਾ ਸਕਦਾ ਹੈ। ਪੋਸਟਰ ਉੱਤੇ ਲਿਖਿਆ ਹੈ, “ਮੈਂ ਪੰਜਾਬ ਦਾ ਮੁੱਖ ਮੰਤਰੀ ਹਾਂ ਮੇਰੇ ਰਾਜ ‘ਚ ਕੋਈ ਮੇਰੇ ਖਿਲਾਫ ਆਵਾਜ਼ ਨਹੀਂ ਚੁੱਕ ਸਕਦਾ ਭਾਂਵੇ ਜਥੇਦਾਰ ਹੀ ਕਿਉਂ ਨਾ ਹੋਵੇ।”

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਤਾ ਲੱਗਾ ਕਿ ਸੀਐਮ ਭਗਵੰਤ ਮਾਨ ਦੀ ਤਸਵੀਰ ਐਡੀਟੇਡ ਹੈ। ਵਾਇਰਲ ਤਸਵੀਰ ਪੁਰਾਣੀ ਹੈ ਜਦੋਂ ਉਨ੍ਹਾਂ ਨੇ ਸੰਸਦ ‘ਚ ਕਿਸਾਨੀ ਬਿਲਾਂ ਦਾ ਵਿਰੋਧ ਕੀਤਾ ਸੀ। ਹੁਣ ਪੁਰਾਣੀ ਤਸਵੀਰ ਨੂੰ ਐਡਿਟ ਕਰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ‘Aap Ki Awaaz ‘ ਨੇ 30 ਮਾਰਚ ਨੂੰ ਇਸ ਤਸਵੀਰ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”ਪੰਜਾਬ ਦਾ ਕਿੰਮ ਜ਼ੋੰਗ।”

ਵਾਇਰਲ ਤਸਵੀਰ ਉੱਤੇ ਲਿਖਿਆ ਹੋਇਆ ਹੈ : ਮੈਂ ਪੰਜਾਬ ਦਾ ਮੁੱਖ ਮੰਤਰੀ ਹਾਂ। ਮੇਰੇ ਰਾਜ ‘ਚ ਕੋਈ ਮੇਰੇ ਖਿਲਾਫ ਅਵਾਜ਼ ਨਹੀਂ ਚੁੱਕ ਸਕਦਾ, ਚਾਹੇ ਜੱਥੇਦਾਰ ਹੀ ਕਿਉਂ ਨਾ ਹੋਵੇ।

ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ‘ਤੇ ਤਸਵੀਰ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਇਹ ਤਸਵੀਰ ਸੀਐਮ ਭਗਵੰਤ ਮਾਨ ਦੇ ਵੇਰੀਫਾਈਡ ਟਵਿੱਟਰ ਹੈਂਡਲ ਤੋਂ ਕੀਤੇ ਗਏ ਇੱਕ ਟਵੀਟ ਵਿੱਚ ਮਿਲੀ। 28 ਜੁਲਾਈ 2021 ਨੂੰ ਕਿੱਤੇ ਗਏ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਹੈ,”आज भी खेती क़ानूनों को वापस लेने हेतु लोक सभा में adjournment motion का नोटिस दिया है।”

ਪਰ ਟਵੀਟ ਵਿੱਚ ਭਗਵੰਤ ਮਾਨ ਨੇ ਜਿਹੜਾ ਪੋਸਟਰ ਫੜਿਆ ਹੈ,ਉਸ ‘ਚ ਲਿਖਿਆ ਹੋਇਆ ਹੈ,” ਕਾਲੇ ਕਿਸਾਨੀ ਕ਼ਾਨੂਨ ਵਾਪਸ ਲਿਓ, ਅੰਨਦਾਤਾ ਨੂੰ ਉਸਦਾ ਪੂਰਾ ਹੱਕ ਵਾਪਸ ਦੀਓ।” ਇਸ ਤੋਂ ਸਾਫ ਹੁੰਦਾ ਹੈ ਕਿ ਵਾਇਰਲ ਤਸਵੀਰ ਐਡੀਟੇਡ ਹੈ।

ਸਰਚ ਦੌਰਾਨ ਸਾਨੂੰ ਤਸਵੀਰ ਨਾਲ ਮਿਲਦੀ-ਜੁਲਦੀ ਇੱਕ ਵੀਡੀਓ ਰਿਪੋਰਟ ‘ਵਨ ਇੰਡੀਆ ਹਿੰਦੀ’ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀ ਮਿਲੀ। 27 ਜੁਲਾਈ 2021 ਨੂੰ ਅਪਲੋਡ ਵੀਡੀਓ ਵਿੱਚ ਸੀਐਮ ਭਗਵੰਤ ਮਾਨ ਨੇ ਹੱਥ ਵਿੱਚ ਓਹੀ ਪੋਸਟਰ ਫੜ ਰੱਖਿਆ ਹੈ ਜਿਸਦੀ ਤਸਵੀਰ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤੀ ਜਾ ਰਹੀ ਹੈ।

ਸਰਚ ਦੌਰਾਨ ਸਾਨੂੰ ਅਸਲ ਤਸਵੀਰ ਮੀਡੀਆ ਅਦਾਰੇ ਜਨਸੱਤਾ ਦੀ ਇੱਕ ਪੁਰਾਣੀ ਖਬਰ ਵਿੱਚ ਵੀ ਮਿਲੀ। 28 ਜੁਲਾਈ 2021 ਦੀ ਇਸ ਖਬਰ ਦਾ ਸਿਰਲੇਖ ਸੀ, ” ਸੰਸਦ ਦੇ ਬਾਹਰ ਪੋਸਟਰ ਲੈ ਕੱਲੇ ਖੜੇ ਹੋਏ ਭਗਵੰਤ ਮਾਨ, ਲੋਕ ਕਰਨ ਲੱਗੇ ਅਜਿਹੇ ਕਮੈਂਟ”

ਅਸਲ ਤਸਵੀਰ ਅਤੇ ਸੰਪਾਦਿਤ ਤਸਵੀਰ ਵਿੱਚ ਅੰਤਰ ਨੂੰ ਹੇਠਾਂ ਦਿੱਤੇ ਕੋਲਾਜ ਵਿੱਚ ਸਪਸ਼ਟ ਤੌਰ ‘ਤੇ ਦੇਖਿਆ ਜਾ ਸਕਦਾ ਹੈ।

ਵਾਇਰਲ ਦਾਅਵੇ ਦੀ ਪੁਸ਼ਟੀ ਲਈ ਅਸੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਪ੍ਰਵਕਤਾ ਮਲਵਿੰਦਰ ਕੰਗ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਵਾਇਰਲ ਤਸਵੀਰ ਨੂੰ ਫਰਜੀ ਦੱਸਿਆ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਐਡੀਟੇਡ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਾ ਕਿ ਇਸ ਪੇਜ ਨੂੰ ਇੱਕ ਲੱਖ 48 ਹਜ਼ਾਰ ਲੋਕ ਫੋਲੋ ਕਰਦੇ ਹਨ। ਫੇਸਬੁੱਕ ‘ਤੇ ਇਸ ਪੇਜ ਨੂੰ 8 ਮਾਰਚ 2014 ਨੂੰ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿਚ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਨਿਕਲੀ। ਕਿਸਾਨੀ ਬਿਲਾਂ ਦਾ ਸੰਸਦ ‘ਚ ਵਿਰੋਧ ਕਰਦੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts