ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵਾਇਰਲ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਸੀਐਮ ਮਾਨ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਇਹ ਗੱਲ ਕਹਿ ਸੀ। ਵੀਡੀਓ ਦੇ ਇੱਕ ਹਿੱਸੇ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦਾ 11 ਸੈਕੰਡ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਭਗਵੰਤ ਮਾਨ ਨੂੰ ਬੋਲਦੇ ਸੁਣਿਆ ਜਾ ਸਕਦਾ ਹੈ ਕਿ ਪਿਛਲੇ 100 ਦਿਨਾਂ ਤੋਂ ਸਰਕਾਰ ਨਹੀਂ ਸਰਕਸ ਚਲ ਰਿਹਾ ਹੈ। ਹੁਣ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਆਪਣੀ ਪਾਰਟੀ ਦੇ ਕੰਮ ਬਾਰੇ ਦੱਸ ਰਹੇ ਹਨ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਸੋਸ਼ਲ ਮੀਡਿਆ ਵਿੱਚ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ। ਅਸਲ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਸੀਐਮ ਮਾਨ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਇਹ ਗੱਲ ਕਹਿ ਸੀ। ਵੀਡੀਓ ਦੇ ਇੱਕ ਹਿੱਸੇ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Prabh Pandori ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਝਾੜੂ ਸਰਕਾਰ ਬਾਰੇ ਮੁੱਖ ਮੰਤਰੀ ਸਾਹਿਬ ਦਾ ਬਿਆਨ ਧਿਆਨ ਨਾਲ ਸੁਣੋ ਤੇ ਸਮਝੋ ਕੀ ਚੱਲ ਰਿਹਾ ਪੰਜਾਬ ਚ”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਵਿੱਚ ਸਾਨੂੰ ਦੈਨਿਕ ਟ੍ਰਿਬਿਊਨ ਲਿਖਿਆ ਹੋਇਆ ਨਜ਼ਰ ਆਇਆ। ਅਸੀਂ ਵੀਡੀਓ ਨੂੰ ਦੈਨਿਕ ਟ੍ਰਿਬਿਊਨ ਵਿੱਚ ਖੋਜਿਆ ,ਸਾਨੂੰ ਪੂਰਾ ਵੀਡੀਓ ‘The Tribune ‘ ਦੇ ਯੂਟਿਊਬ ਚੈਨਲ ਤੇ 4 ਜਨਵਰੀ 2022 ਨੂੰ ਅਪਲੋਡ ਮਿਲਿਆ। ਵੀਡੀਓ ਚ ਵਾਇਰਲ ਵੀਡੀਓ ਦੇ ਹਿੱਸੇ ਨੂੰ 8 ਮਿੰਟ 13 ਸਕਿੰਟ ਤੋਂ ਲੈ ਕੇ 8 ਮਿੰਟ 23 ਸਕਿੰਟ ਤੱਕ ਸੁਣਿਆ ਜਾ ਸਕਦਾ ਹੈ। ਭਗਵੰਤ ਮਾਨ ਕਾਂਗਰਸ ਸਰਕਾਰ ਬਾਰੇ ਗੱਲ ਕਰਦੇ ਹੋਏ ਇਹ ਕਹਿੰਦੇ ਹਨ ਕਿ ਇੱਥੇ ਸਰਕਾਰ ਨਹੀਂ ਚੱਲ ਰਹੀ ,ਪਿਛਲੇ ਸੌ ਦਿਨ ਤੋਂ ਸਰਕਾਰ ਨਹੀਂ ਚੱਲ ਰਹੀ। ਸਰਕਸ ਚੱਲ ਰਹੀ ਹੈ। ਖਬਰ ਅਨੁਸਾਰ ਇਹ ਵੀਡੀਓ ਆਮ ਆਦਮੀ ਪਾਰਟੀ ਦੀ ਮੁਕਤਸਰ ਵਿਖੇ ਛਪੀ ਰੈਲੀ ਦਾ ਹੈ।
ਵਾਇਰਲ ਵੀਡੀਓ ਨੂੰ ਸੀਐਮ ਭਗਵੰਤ ਮਾਨ ਦੇ ਅਧਿਕਾਰਿਤ ਯੂਟਿਊਬ ਚੈਨਲ ਤੇ ਵੀ ਦੇਖਿਆ ਜਾ ਸਕਦਾ ਹੈ। 4 ਜਨਵਰੀ 2022 ਨੂੰ ਅਪਲੋਡ ਵੀਡੀਓ ਵਿੱਚ 17 ਮਿੰਟ 32 ਸਕਿੰਟ ਤੋਂ ਲੈ ਕੇ 17 ਮਿੰਟ 41 ਸਕਿੰਟ ਵਿੱਚਕਾਰ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ ਸੁਣਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਸੇ ਜੁੜੀ ਰਿਪੋਰਟ ਨੂੰ ABP Sanjha ਦੇ ਯੂਟਿਊਬ ਚੈਨਲ ਤੇ ਵੀ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ 4 ਜਨਵਰੀ 2022 ਨੂੰ ਅਪਲੋਡ ਕਰਦੇ ਹੋਏ ਇਸਨੂੰ ਮੁਕਤਸਰ ਰੈਲੀ ਦਾ ਦੱਸਿਆ ਗਿਆ ਹੈ।
ਵੀਡੀਓ ਪਹਿਲਾਂ ਵੀ ਵਾਇਰਲ ਹੋਇਆ ਸੀ , ਜਿਸਦੀ ਪੜਤਾਲ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਸਾਡੀ ਪਹਿਲਾਂ ਦੀ ਪੜਤਾਲ ਨੂੰ ਇੱਥੇ ਪੜ੍ਹ ਸਕਦੇ ਹੋ।
ਵਾਇਰਲ ਵੀਡੀਓ ਬਾਰੇ ਜਾਣਕਾਰੀ ਲਈ ਅਸੀਂ ਮੁਕਤਸਰ ਦੇ ਰਿਪੋਰਟਰ ਜਤਿੰਦਰ ਸਿੰਘ ਭੰਵਰਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ, ‘ ਇਹ ਇਲੈਕਸ਼ਨ ਤੋਂ ਪਹਿਲਾਂ ਦਾ ਭਾਸ਼ਣ ਹੈ। ਮੁਕਤਸਰ ਰੈਲੀ ਵਿੱਚ ਉਨ੍ਹਾਂ ਨੇ ਦੁੱਜੀ ਪਾਰਟੀ ਬਾਰੇ ਇਹ ਗੱਲ ਕਹਿ ਸੀ ,ਹੁਣ ਇਸਦਾ ਛੋਟਾ ਜਿਹਾ ਕਲਿੱਪ ਕੱਟ ਕੇ ਵਾਇਰਲ ਕੀਤਾ ਜਾ ਰਿਹਾ ਹੈ।’
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਵਿੱਚ ਪਤਾ ਲੱਗਿਆ ਕਿ ਯੂਜ਼ਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ਤੇ ਯੂਜ਼ਰ ਨੂੰ ਇੱਕ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵਾਇਰਲ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਸੀਐਮ ਮਾਨ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਇਹ ਗੱਲ ਕਹਿ ਸੀ। ਵੀਡੀਓ ਦੇ ਇੱਕ ਹਿੱਸੇ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।