ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਸਾਲ 2018 ਦਾ ਹੈ ਜਿਸਨੂੰ ਹੁਣ ਜਲੰਧਰ ਦੇ ਹਾਲੀਆ ਚੌਣਾ ਨਾਲ ਜੋੜਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋ ਗਈ ਹੈ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਜਲੰਧਰ ਜਿਮਨੀ ਚੋਣ ਵਿੱਚ ਹਾਰ ਸਵੀਕਾਰ ਕਰ ਲਈ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਸਾਲ 2018 ਦਾ ਹੈ ਜਦੋਂ ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਪ ਚੋਣ ਲਈ ਰਤਨ ਸਿੰਘ ਨੂੰ ਟਿਕਟ ਦਿਤੀ ਸੀ ਅਤੇ ਭਗਵੰਤ ਮਾਨ ਉਨ੍ਹਾਂ ਦੇ ਲਈ ਪ੍ਰਚਾਰ ਕਰਨ ਆਏ ਸੀ। ਹੁਣ ਪੁਰਾਣੇ ਵੀਡੀਓ ਨੂੰ ਹਾਲ ਦਾ ਦਸਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘ਸਿੰਗ ਕਿੰਗ’ ਨੇ 3 ਮਈ ਨੂੰ ਇਹ ਵੀਡੀਓ ਸ਼ੇਅਰ ਕੀਤੀ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ, “ਭਗਵੰਤ ਮਾਨ ਨੇ ਜਲੰਧਰ ਜਿਮਨੀ ਚੋਣ ਦੀ ਹਾਰ ਕੀਤੀ ਸਵੀਕਾਰ । ਭਾਈ ਅਮ੍ਰਿਤਪਾਲ ਸਿੰਘ ਅਤੇ ਜਥੇਬੰਦੀ ਦੇ ਖਿਲਾਫਗੁੰਮਰਾਹਕੁੰਨ ਪਰਚਾਰ ਕਰਕੇ ਕੀਤੀਆਂ ਗਈਆਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰੀਆਂ ਦਾ ਖੌਫ ਹੈ”
ਕਈ ਯੂਜ਼ਰਸ ਨੇ ਇਸ ਵੀਡੀਓ ਹਾਲ ਦਾ ਦੱਸਦੇ ਹੋਏ ਵੀ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ ਦੀ ਜਾਂਚ ਕਰਦੇ ਹੋਏ ਅਸੀਂ ਸੰਬੰਧਿਤ ਕੀਵਰਡ ਨਾਲ ਵੀਡੀਓ ਬਾਰੇ ਸਰਚ ਕਰਨਾ ਸ਼ੁਰੂ ਕੀਤਾ। ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਮਿਲਦੀ-ਜੁਲਦੀ ਵੀਡੀਓ ਜਗਬਾਣੀ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਅਪਲੋਡ ਮਿਲੀ। 26 ਮਈ 2018 ਨੂੰ ਅਪਲੋਡ ਵੀਡੀਓ ਵਿੱਚ ਵਾਇਰਲ ਵੀਡੀਓ ਨਾਲ ਮਿਲਦੇ ਦ੍ਰਿਸ਼ ਨੂੰ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਨਾਲ ਜੁੜੀ ਵੀਡੀਓ ਰਿਪੋਰਟ ਸਾਨੂੰ ‘ਏਬੀਪੀ ਸਾਂਝਾ’ ਦੇ ਯੂਟਿਊਬ ਚੈਨਲ ‘ਤੇ ਵੀ ਮਿਲੀ। 25 ਮਈ 2018 ਨੂੰ ਅਪਲੋਡ ਵੀਡੀਓ ਵਿੱਚ ਵਾਇਰਲ ਵੀਡੀਓ ਦੇ ਹਿੱਸੇ ਨੂੰ 1 ਮਿੰਟ 25 ਸੈਕੰਡ ਤੋਂ ਸੁਣਿਆ ਜਾ ਸਕਦਾ ਹੈ। ਵੀਡੀਓ ਵਿੱਚ ਭਗਵੰਤ ਮਾਨ ਵਿਰੋਧੀ ਪਾਰਟੀਆਂ ਬਾਰੇ ਗੱਲ ਕਰ ਰਹੇ ਹਨ।
ਮੀਡਿਆ ਅਦਾਰੇ ‘Prime Asia TV’ ਦੇ ਫੇਸਬੁੱਕ ਪੇਜ ‘ਤੇ ਵੀ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਨੂੰ ਦੇਖਿਆ ਜਾ ਸਕਦਾ ਹੈ। 25 ਮਈ 2018 ਨੂੰ ਸ਼ੇਅਰ ਕੀਤੇ ਵੀਡੀਓ ਨਾਲ ਡਿਸਕ੍ਰਿਪਸ਼ਨ ਵਿੱਚ ਲਿਖਿਆ ਗਿਆ ਸੀ,”ਸ਼ਾਹਕੋਟ ‘ਚ ਭਗਵੰਤ ਮਾਨ ਨੇ ਕੀਤਾ ਚੋਣ ਪ੍ਰਚਾਰ”
ਏਬੀਪੀ ਨਿਊਜ ਦੀ ਵੈਬਸਾਈਟ ‘ਤੇ 25 ਮਈ 2018 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਵੀਡੀਓ ਨਾਲ ਜੁੜੀ ਖਬਰ ਨੂੰ ਪੜ੍ਹਿਆ ਜਾ ਸਕਦਾ ਹੈ।
ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਜਲੰਧਰ ਦੇ ਰਿਪੋਰਟਰ ਜਤਿੰਦਰ ਪੰਮੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਪੁਰਾਣਾ ਹੈ। ਇਹ ਹਾਲ-ਫਿਲਹਾਲ ਦਾ ਨਹੀਂ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ‘ਤੇ ਯੂਜ਼ਰ ਨੂੰ 11 ਹਜ਼ਾਰ ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਨੀਦਰਲੈਂਡ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਸਾਲ 2018 ਦਾ ਹੈ ਜਿਸਨੂੰ ਹੁਣ ਜਲੰਧਰ ਦੇ ਹਾਲੀਆ ਚੌਣਾ ਨਾਲ ਜੋੜਦੇ ਹੋਏ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।