X
X

Fact Check: CM ਭਗਵੰਤ ਮਾਨ ਨੇ ਨਹੀਂ ਕੀਤੀ ਆਪਣੀ ਸਰਕਾਰ ਦੀ ਆਲੋਚਨਾ, ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਵੀਡੀਓ ਸਾਲ 2022 ਦੀ ਮੁਕਤਸਰ ਰੈਲੀ ਦਾ ਹੈ। ਵੀਡੀਓ ਵਿੱਚ ਸੀਐਮ ਮਾਨ ਆਪਣੀ ਪਾਰਟੀ ਬਾਰੇ ਨਹੀਂ, ਸੰਗੋਂ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧ ਰਹੇ ਸਨ।

  • By: Jyoti Kumari
  • Published: Oct 20, 2023 at 05:43 PM
  • Updated: Oct 20, 2023 at 05:48 PM

ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡਿਆ ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਬੋਲਦੇ ਹੋਏ ਸੁਣਾ ਜਾ ਸਕਦਾ ਹੈ ਕਿ ਇੱਥੇ ਸਰਕਾਰ ਨਹੀਂ ਚੱਲ ਰਹੀ ਇੱਥੇ ਸਰਕਸ ਚੱਲ ਰਹੀ ਹੈ। ਕੁਝ ਯੂਜਰਸ ਇਸ ਵੀਡੀਓ ਨੂੰ ਹੁਣ ਇਸ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ ਕਿ ਵੀਡੀਓ ਵਿੱਚ ਸੀਐਮ ਮਾਨ ਆਪਣੀ ਪਾਰਟੀ ਦੇ ਕੰਮ ਬਾਰੇ ਬੋਲ ਰਹੇ ਹਨ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵਾਇਰਲ ਵੀਡੀਓ ਜਨਵਰੀ 2022 ਦਾ ਹੈ, ਜਦੋਂ ਮੁਕਤਸਰ ਰੈਲੀ ਦੌਰਾਨ ਭਗਵੰਤ ਮਾਨ ਨੇ ਸਟੇਜ ਤੋਂ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਿਆ ਸੀ। ਵੀਡੀਓ ਨੂੰ ਹੁਣ ਹਾਲ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ D.k. Kansal ਨੇ 15 ਅਕਤੂਬਰ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਬੰਦਾ ਸੱਚਾ ਭਗਵੰਤ ਮਾਨ ਚਾਹੇ ਸਰਕਾਰ ਆਪਣੀ ਆ।”

ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਅਸੀਂ ਸੰਬੰਧਿਤ ਕੀਵਰਡ ਨਾਲ ਕੀਤੀ। ਸਾਨੂੰ ਵੀਡੀਓ ਕਈ ਨਿਊਜ ਵੈਬਸਾਈਟ ‘ਤੇ ਅਪਲੋਡ ਮਿਲਾ। ‘Vision Punjab TV’ ਦੇ ਫੇਸਬੁੱਕ ਪੇਜ ‘ਤੇ 4 ਜਨਵਰੀ 2022 ਨੂੰ ਅਪਲੋਡ ਵੀਡੀਓ ਵਿੱਚ ਵਾਇਰਲ ਕਲਿਪ ਨੂੰ ਦੇਖਿਆ ਜਾ ਸਕਦਾ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ਵੀਡੀਓ ਮੁਕਤਸਰ ਸਾਹਿਬ ਰੈਲੀ ਦਾ ਹੈ। ਵੀਡੀਓ ਵਿੱਚ ਸੀਐਮ ਮਾਨ ਕਾਂਗਰਸ ਸਰਕਾਰ ਅਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧ ਰਹੇ ਸਨ। ਵਾਇਰਲ ਵੀਡੀਓ ਨੂੰ 12 ਮਿੰਟ 40 ਸਕਿੰਟ ਤੋਂ ਸੁਣਿਆ ਜਾ ਸਕਦਾ ਹੈ।

ਵਾਇਰਲ ਵੀਡੀਓ ਨੂੰ ‘ਆਮ ਆਦਮੀ ਪਾਰਟੀ ਪੰਜਾਬ’ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ 4 ਜਨਵਰੀ 2022 ਨੂੰ ਅਪਲੋਡ ਕੀਤਾ ਗਿਆ ਹੈ। ਵੀਡੀਓ ਵਿੱਚ ਭਗਵੰਤ ਮਾਨ ਨੂੰ ਕਾਂਗਰਸ ਪਾਰਟੀ ਬਾਰੇ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ।


ਪਹਿਲਾ ਵੀ ਇਹ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਸੀ। ਉਸ ਸਮੇਂ ਵਿਸ਼ਵਾਸ ਨਿਊਜ ਨੇ ਇਸਦੀ ਜਾਂਚ ਕੀਤੀ ਸੀ। ਤੁਸੀਂ ਸਾਡੀ ਰਿਪੋਰਟ ਨੂੰ ਇੱਥੇ ਪੜ੍ਹ ਸਕਦੇ ਹੋ।

ਵਾਇਰਲ ਵੀਡੀਓ ਨੂੰ ਲੈ ਕੇ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਵਕਤਾ ਨੀਲ ਗਰਗ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਹਾਲੀਆ ਨਹੀਂ ਹੈ। ਵੀਡੀਓ ਪੁਰਾਣਾ ਹੈ ਅਤੇ ਅਸਲ ਵੀਡੀਓ ਦੇ ਇੱਕ ਹਿੱਸੇ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਵਿੱਚ ਪਤਾ ਲੱਗਿਆ ਕਿ ਯੂਜ਼ਰ ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਯੂਜ਼ਰ ਨੂੰ 164 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਵੀਡੀਓ ਸਾਲ 2022 ਦੀ ਮੁਕਤਸਰ ਰੈਲੀ ਦਾ ਹੈ। ਵੀਡੀਓ ਵਿੱਚ ਸੀਐਮ ਮਾਨ ਆਪਣੀ ਪਾਰਟੀ ਬਾਰੇ ਨਹੀਂ, ਸੰਗੋਂ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧ ਰਹੇ ਸਨ।

  • Claim Review : ਬੰਦਾ ਸੱਚਾ ਭਗਵੰਤ ਮਾਨ ਚਾਹੇ ਸਰਕਾਰ ਆਪਣੀ ਆ।
  • Claimed By : ਫੇਸਬੁੱਕ ਯੂਜ਼ਰ -D.k. Kansal
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later