Fact Check: ਸਹੀ ਸਲਾਮਤ ਹਨ ਕਾਂਗਰਸ ਆਗੂ ਕੁਲਬੀਰ ਸਿੰਘ ਜੀਰਾ, ਫਰਜ਼ੀ ਹੈ ਮੌਤ ਦੀ ਖਬਰ

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਪੋਸਟ ਐਡੀਟੇਡ ਹੈ। ਕੁਲਬੀਰ ਸਿੰਘ ਜੀਰਾ ਸਹੀ- ਸਲਾਮਤ ਹੈ, ਉਨ੍ਹਾਂ ਨੂੰ ਲੈ ਕੇ ਵਾਇਰਲ ਕੀਤਾ ਜਾ ਰਿਹਾ ਦਾਅਵਾ ਫਰਜੀ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਨਾਲ ਜੁੜੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ, ਚੌਣ ਪ੍ਰਚਾਰ ਕਰਕੇ ਵਾਪਿਸ ਆ ਰਹੇ ਕੁਲਬੀਰ ਸਿੰਘ ਜੀਰਾ ਦੀ ਕਾਰ ਦਾ ਐਕਸੀਡੈਂਟ ਹੋਇਆ, ਜਿਸ ਵਿੱਚ ਉਨ੍ਹਾਂ ਦਾ ਨਿਧਨ ਹੋ ਗਿਆ ਹੈ। ਪੋਸਟ ਨੂੰ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਕੀਤੀ ਜਾ ਰਹੀ ਪੋਸਟ ਐਡੀਟੇਡ ਹੈ, ਜਿਸਦਾ ਖੰਡਨ ਪ੍ਰੋ ਪੰਜਾਬ ਟੀਵੀ ਨੇ ਆਪ ਕੀਤਾ ਹੈ। ਕੁਲਬੀਰ ਸਿੰਘ ਜੀਰਾ ਸਹੀ ਸਲਾਮਤ ਹਨ ਅਤੇ ਉਨ੍ਹਾਂ ਦੇ ਨਾਮ ਤੋਂ ਵਾਇਰਲ ਦਾਅਵਾ ਫਰਜੀ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘ਬੂਟਾ ਗੋਲਕ ਚੋਰ’ ਨੇ 2 ਮਈ ਨੂੰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ : “Pro Punjab Tv ਵਾਲਿਓ ਵਧਿਆ ਹੋਇਆ ਵੈਸੇ Kulbir Singh Zira ਗੰਦ ਮਗਰੋਂ ਲੱਥਾ ਪੰਜਾਬ ਦੇ ॥”

ਵਾਇਰਲ ਪੋਸਟ ਉੱਤੇ ਲਿਖਿਆ ਹੋਇਆ ਹੈ : ਨਹੀਂ ਰਹੇ ਕੁਲਬੀਰ ਸਿੰਘ ਜੀਰਾ, ਚੌਣ ਪ੍ਰਚਾਰ ਕਰਕੇ ਵਾਪਿਸ ਆਉਂਦੀਆਂ ਵਾਪਰਿਆ ਹਾਦਸਾ।

ਕੁਲਬੀਰ ਸਿੰਘ ਜੀਰਾ ਦੀ ਕਾਰ ਦਾ ਹੋਇਆ ਐਕਸੀਡੈਂਟ। ਅਮਨਦੀਪ ਹਸਪਤਾਲ ਚ ਕਰਵਾਇਆ ਦਾਖ਼ਲ। ਗੱਡੀ ਅੱਗੇ ਅਚਾਨਕ ਅਵਾਰਾ ਜਾਨਵਰ ਆਉਣ ਕਾਰਨ ਵਾਪਰਿਆ ਹਾਦਸਾ।

ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਮੀਡਿਆ ਰਿਪੋਰਟ ਨਹੀਂ ਮਿਲੀ। ਜੇਕਰ ਕੁਲਬੀਰ ਸਿੰਘ ਜੀਰਾ ਨਾਲ ਅਜਿਹਾ ਕੁਝ ਹੋਇਆ ਹੁੰਦਾ ਤਾਂ, ਇਸ ਨਾਲ ਜੁੜੀ ਖਬਰ ਸਾਰੀਆਂ ਮੀਡਿਆ ਦੀ ਸੁਰਖੀਆਂ ਵਿੱਚ ਹੁੰਦੀ, ਪਰ ਸਾਨੂੰ ਅਜਿਹੀ ਕੋਈ ਵੀ ਰਿਪੋਰਟ ਨਹੀਂ ਮਿਲੀ।

ਜਾਂਚ ਵਿੱਚ ਅੱਗੇ ਅਸੀਂ ਪ੍ਰੋ ਪੰਜਾਬ ਟੀਵੀ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਸਰਚ ਕੀਤਾ। ਸਾਨੂੰ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ‘ਤੇ ਪੋਸਟ ਨਾਲ ਜੁੜੀ ਜਾਣਕਾਰੀ ਮਿਲੀ। 3 ਮਈ 2024 ਨੂੰ ਕੀਤੀ ਪੋਸਟ ਵਿੱਚ ਦੱਸਿਆ ਗਿਆ,”Pro Punjab TV ਦਾ Logo ਲਗਾਕੇ ਕਿਸੇ ਸ਼ਰਾਰਤੀ ਤੱਤ ਨੇ ਇਹ Fake Post ਸਾਂਝੀ ਕੀਤੀ ਹੈ।”

ਪ੍ਰੋ ਪੰਜਾਬ ਟੀਵੀ ਨੇ ਇੰਸਟਾਗ੍ਰਾਮ ਹੈਂਡਲ ਤੋਂ ਵੀ ਵਾਇਰਲ ਦਾਅਵੇ ਦਾ ਖੰਡਨ ਕਰਦੀ ਪੋਸਟ ਸਾਂਝਾ ਕੀਤੀ ਹੈ। ਪੋਸਟ ਨੂੰ 3 ਮਈ 2024 ਨੂੰ ਸ਼ੇਅਰ ਕੀਤਾ ਗਿਆ ਹੈ।

ਪੜਤਾਲ ਵਿੱਚ ਅੱਗੇ ਅਸੀਂ ਕੁਲਬੀਰ ਸਿੰਘ ਜੀਰਾ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਚੈੱਕ ਕੀਤਾ। ਕੁਲਬੀਰ ਜੀਰਾ ਨੇ ਆਪਣੇ ਫੇਸਬੁੱਕ ਅਕਾਊਂਟ ਤੋਂ 8 ਮਈ 2024 ਨੂੰ ਪ੍ਰਚਾਰ ਦੀ ਇੱਕ ਰੀਲ ਸ਼ੇਅਰ ਕੀਤੀ ਹੈ ਅਤੇ ਲੋਕ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਪਾਰਟੀ ਵਰਕਰਾਂ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਜਿਸਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਵਾਇਰਲ ਪੋਸਟ ਬਾਰੇ ਜਾਣਕਾਰੀ ਲਈ ਅਸੀਂ ਪ੍ਰੋ ਪੰਜਾਬ ਟੀਵੀ ਦੇ ਸੀਨੀਅਰ ਪੱਤਰਕਾਰ ਗਗਨਦੀਪ ਨਾਲ ਗੱਲ ਕੀਤੀ। ਉਨਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਪੋਸਟ ਫਰਜ਼ੀ ਹੈ।

ਦੱਸ ਦਈਏ ਕਿ ਪੰਜਾਬ ਵਿਚ ਲੋਕਸਭਾ ਦੀਆਂ 13 ਸੀਟਾਂ ਲਈ 1 ਜੂਨ 2024 ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਚੋਣਾਂ ਲਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਨੇ ਕੁਲਬੀਰ ਸਿੰਘ ਜੀਰਾ ਨੂੰ ਉਮੀਦਵਾਰ ਐਲਾਨਿਆ ਹੈ।

ਅੰਤ ਵਿੱਚ ਅਸੀਂ ਐਡੀਟੇਡ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਾ ਕਿ ਯੂਜ਼ਰ ਨੂੰ ਲਗਭਗ 2 ਹਜਾਰ ਲੋਕ ਫੋਲੋ ਕਰਦੇ ਹਨ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਜਰਮਨੀ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਪੋਸਟ ਐਡੀਟੇਡ ਹੈ। ਕੁਲਬੀਰ ਸਿੰਘ ਜੀਰਾ ਸਹੀ- ਸਲਾਮਤ ਹੈ, ਉਨ੍ਹਾਂ ਨੂੰ ਲੈ ਕੇ ਵਾਇਰਲ ਕੀਤਾ ਜਾ ਰਿਹਾ ਦਾਅਵਾ ਫਰਜੀ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts