X
X

Fact Check: ਲੰਡਨ ਵਿੱਚ ਕਾਂਗਰਸ ਦੇ ਪ੍ਰੋਗਰਾਮ ਵਿੱਚ ਸੱਦੇ ਨਹੀਂ ਸਨ ਦੇਸ਼ ਵਿਰੋਧੀ ਅਨਸਰ,ਨਹੀਂ ਲਾਏ ਕਾਂਗਰਸ ਦੇ ਸਮਰਥਨ ‘ਚ ਨਾਅਰੇ

ਲੰਡਨ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ ਮੇਗਾ ਕਾਨਫਰੰਸ ਵਿੱਚ ਖਾਲਿਸਤਾਨ ਸਮਰਥਕ ਵੜ ਗਏ ਸਨ। ਉਨ੍ਹਾਂ ਨੂੰ ਉੱਥੇ ਨਹੀਂ ਬੁਲਾਇਆ ਗਿਆ ਸੀ। ਉਨ੍ਹਾਂ ਨੇ ਉੱਥੇ ਦੇਸ਼ ਵਿਰੋਧੀ ਨਾਅਰੇ ਲਾਏ ਸੀ। ਇਸ ਦੇ ਜਵਾਬ ਵਿੱਚ ਕਾਂਗਰਸੀ ਸਮਰਥਕਾਂ ਨੇ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਅਰੇ ਲਾਏ ਸਨ। ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਸੋਸ਼ਲ ਮੀਡੀਆ ਤੇ 26 ਸੈਕਿੰਡ ਦਾ ਇੱਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵਿੱਚ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਲ ਹੀ ਦੇਸ਼ ਵਿਰੋਧੀ ਨਾਅਰੇ ਵੀ ਸੁਣਾਈ ਦੇ ਰਹੇ ਸਨ। ਯੂਜ਼ਰਸ ਇਸ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਲੰਡਨ ‘ਚ ਰਾਹੁਲ ਗਾਂਧੀ ਦੀ ਸਭਾ ਵਿੱਚ ਖਾਲਿਸਤਾਨ ਸਮਰਥਕ ਪਹੁੰਚੇ। ਉਨ੍ਹਾਂ ਨੂੰ ਉੱਥੇ ਬੁਲਾਇਆ ਗਿਆ ਸੀ। ਉੱਥੇ ਉਨ੍ਹਾਂ ਨੇ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਅਤੇ ਦੇਸ਼ ਵਿਰੋਧੀ ਨਾਅਰੇ ਲਾਏ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਅਗਸਤ 2018 ਦਾ ਹੈ। ਚਾਰ ਖਾਲਿਸਤਾਨੀ ਸਮਰਥਕ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਸੁਰੱਖਿਆ ਕਰਮੀਆਂ ਨੂੰ ਚਕਮਾ ਦੇ ਕੇ ਪਹੁੰਚ ਗਏ ਸਨ। ਉਨ੍ਹਾਂ ਨੂੰ ਉੱਥੇ ਬੁਲਾਇਆ ਨਹੀਂ ਗਿਆ ਸੀ। ਉੱਥੇ ਉਨ੍ਹਾਂ ਨੇ ਦੇਸ਼ ਵਿਰੋਧੀ ਨਾਅਰੇ ਲਾਏ, ਜਦਕਿ ਕਾਂਗਰਸ ਸਮਰਥਕਾਂ ਨੇ ਇਸਦੇ ਜਵਾਬ ‘ਚ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਅਰੇ ਲਾਏ ਸੀ। ਖਾਲਿਸਤਾਨ ਸਮਰਥਕਾਂ ਨੇ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਅਰੇ ਨਹੀਂ ਲਾਏ ਸੀ। ਯੂਜ਼ਰਸ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

ਕੀ ਹੈ ਵਾਇਰਲ ਪੋਸਟ ਵਿੱਚ
ਫੇਸਬੁੱਕ ਯੂਜ਼ਰ Yogesh Patel (ਆਰਕਾਈਵ ਵਰਜ਼ਨ)ਨੇ 8 ਜੂਨ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ,
ਕਿਵੇਂ ਸੌਂਪ ਦੇਵਾਂ ਮੈਂ ਕਾਂਗਰਸ ਨੂੰ ਆਪਣਾ ਦੇਸ, ਤੁਸੀਂ ਹੀ ਦੱਸੋ…ਲੰਡਨ ਵਿੱਚ ਰਾਹੁਲ ਗਾਂਧੀ ਦੀ ਸਭਾ ‘ਚ ਪਹੁੰਚੇ ਖਾਲਿਸਤਾਨੀ ਅੱਤਵਾਦੀ… ਕਾਂਗਰਸ ਪਾਰਟੀ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਲਾਏ ਨਾਅਰੇ… ਤੁਹਾਡੇ ਕੋਲ ਜਿੰਨੇ ਵੀ ਗਰੁੱਪ ਹਨ ਉਨ੍ਹਾਂ ਸਾਰਿਆਂ ‘ਚ ਭੇਜੋ।”

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਕੀਵਰਡਸ ਨਾਲ ਇਸਨੂੰ ਸਰਚ ਕੀਤਾ। ਇਸ ਵਿੱਚ ਸਾਨੂੰ 26 ਅਗਸਤ 2018 ਨੂੰ abplive ਉੱਤੇ ਪ੍ਰਕਾਸ਼ਿਤ ਖਬਰ ਦਾ ਲਿੰਕ ਮਿਲਿਆ। ਇਸਦੇ ਮੁਤਾਬਿਕ ਬ੍ਰਿਟੇਨ ਵਿੱਚ ਰਾਹੁਲ ਗਾਂਧੀ ਦੀ ਸਭਾ ਵਿੱਚ ਖਾਲਿਸਤਾਨ ਸਮਰਥਕਾਂ ਨੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਹ ਘਟਨਾ ਰਾਹੁਲ ਗਾਂਧੀ ਦੇ ਪਹੁੰਚਣ ਤੋਂ ਪਹਿਲਾਂ ਦੀ ਹੈ। ਤਿੰਨਾਂ ਖਾਲਿਸਤਾਨ ਸਮਰਥਕਾਂ ਨੂੰ ਸਕਾਟਲੈਂਡ ਯਾਰਡ ਦੀ ਪੁਲਿਸ ਨੇ ਸਭਾ ਤੋਂ ਬਾਹਰ ਕੱਢ ਦਿੱਤਾ। ਇਹ ਘਟਨਾ ਇੰਡੀਅਨ ਓਵਰਸੀਜ਼ ਕਾਂਗਰਸ ਦੀ ਸਭਾ ਵਿੱਚ ਹੋਈ। ਜਦੋਂ ਖਾਲਿਸਤਾਨ ਸਮਰਥਕਾਂ ਨੇ ਦੇਸ਼ ਵਿਰੋਧੀ ਨਾਅਰੇ ਲਾਏ ਤਾਂ ਉਥੇ ਮੌਜੂਦ ਲੋਕਾਂ ਨੇ ਜਵਾਬ ‘ਚ ‘ਕਾਂਗਰਸ ਜ਼ਿੰਦਾਬਾਦ’ ਦੇ ਨਾਅਰੇ ਲਾਏ।

26 ਅਗਸਤ 2018 ਨੂੰ ਅੱਜ ਤਕ ਵਿੱਚ ਛਪੀ ਖ਼ਬਰ ਅਨੁਸਾਰ, ਪੱਛਮ ਲੰਡਨ ਦੇ ਰਾਈਸਲਿਪ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ ਯੂਕੇ ਮੈਗਾ ਕਾਨਫਰੰਸ ਦਾ ਆਯੋਜਨ ਹੋਇਆ ਸੀ। ਉੱਥੇ ਤਿੰਨ ਖਾਲਿਸਤਾਨ ਸਮਰਥਕ ਪ੍ਰੋਗਰਾਮ ਵਿੱਚ ਵੜ ਗਏ ਅਤੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਾਏ। ਪੁਲਿਸ ਨੇ ਰਾਹੁਲ ਗਾਂਧੀ ਦੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਸਭਾ ਤੋਂ ਬਾਹਰ ਕਰ ਦਿੱਤਾ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਕਾਂਗਰਸ ਦੇ ਸਮਰਥਨ ‘ਚ ਨਾਅਰੇ ਲਾਏ।

27 ਅਗਸਤ 2018 ਨੂੰ timesofindia ਵਿੱਚ ਖਬਰ ਛਪੀ ਹੈ ਚਾਰ ਖਾਲਿਸਤਾਨੀ ਸਮਰਥਕ ਸੁਰੱਖਿਆ ਕਰਮੀਆਂ ਨੂੰ ਚਕਮਾ ਦੇ ਕੇ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਵੜ ਗਏ। ਪ੍ਰੋਗਰਾਮ ਵੇਸਟ ਲੰਡਨ ਦੇ ਸਾਊਥ ਰਾਈਸਲਿਪ ਸਥਿਤ ਰਮਾਦਾ ਹੋਟਲ ਵਿੱਚ ਸੀ। ਇਸ ਵਿੱਚ ਭਾਰਤੀ ਮੂਲ ਦੇ ਕਾਂਗਰਸ ਸਮਰਥਕ ਪਹੁੰਚੇ ਸਨ। ਸ਼ਨੀਵਾਰ ਰਾਤ ਨੂੰ ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ ਪੁਲਿਸ ਨੇ ਚਾਰਾਂ ਨੂੰ ਸਭਾ ਤੋਂ ਬਾਹਰ ਕੱਢ ਦਿੱਤਾ। ਘਟਨਾ ਤੋਂ ਕੁਝ ਸਮਾਂ ਪਹਿਲਾਂ ਹੀ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਸਟੇਜ ਤੋਂ ਕਿਹਾ ਸੀ ਕਿ ਇੱਥੇ ਕੁਝ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਬੁਲਾਇਆ ਨਹੀਂ ਗਿਆ। ਉਨ੍ਹਾਂ ਨੇ ਉਨ੍ਹਾਂ ਨੂੰ ਸਭਾ ਤੋਂ ਚਲੇ ਜਾਣ ਨੂੰ ਵੀ ਕਿਹਾ ਸੀ।

26 ਅਗਸਤ 2018 ਨੂੰ ਇੰਡੀਆ ਟੂਡੇ ਦੇ ਯੂਟਿਊਬ ਚੈਨਲ ਤੇ ਅਪਲੋਡ ਵੀਡੀਓ ਨਿਊਜ਼ ਦੇ ਅਨੁਸਾਰ, ਰਾਹੁਲ ਗਾਂਧੀ ਦੇ ਪਹੁੰਚਣ ਤੋਂ ਪਹਿਲਾਂ ਖਾਲਿਸਤਾਨੀ ਸਮਰਥਕ ਸਭਾ ਵਿੱਚ ਦਾਖਲ ਹੋ ਗਏ। ਉਨ੍ਹਾਂ ਨੇ ਉੱਥੇ ਦੇਸ਼ ਵਿਰੋਧੀ ਨਾਅਰੇ ਲਾਏ , ਜਦਕਿ ਕਾਂਗਰਸ ਸਮਰਥਕਾਂ ਨੇ ਕਾਂਗਰਸ ਅਤੇ ਰਾਹੁਲ ਗਾਂਧੀ ਦੇ ਸਮਰਥਨ ਵਿੱਚ ਨਾਅਰੇ ਲਾਏ। ਖਾਲਿਸਤਾਨੀ ਸਮਰਥਕ ਉੱਥੇ ਬਿਨਾਂ ਬੁਲਾਏ ਪਹੁੰਚੇ ਸਨ।

ਵੱਧ ਪੁਸ਼ਟੀ ਲਈ ਅਸੀਂ ਲੰਡਨ ਵਿੱਚ ਇਹ ਪ੍ਰੋਗਰਾਮ ਕਵਰ ਕਰਨ ਵਾਲੀ ਟਾਈਮਜ਼ ਆਫ਼ ਇੰਡੀਆ ਦੀ ਪੱਤਰਕਾਰ ਨਾਓਮੀ ਕੈਂਟਨ ਨਾਲ ਗੱਲ ਕੀਤੀ। ਉਨ੍ਹਾਂ ਦਾ ਕਹਿਣਾ ਹੈ, “ਮੈਂ ਪੂਰੇ ਪ੍ਰੋਗਰਾਮ ਦੌਰਾਨ ਉੱਥੇ ਮੌਜੂਦ ਸੀ। ਉੱਥੇ ਖਾਲਿਸਤਾਨੀ ਸਮਰਥਕਾਂ ਨੂੰ ਨਹੀਂ ਬੁਲਾਇਆ ਗਿਆ ਸੀ। ਉਹ ਉੱਥੇ ਬੈਠ ਗਏ ਸੀ। ਸ਼ੱਕ ਹੋਣ ਤੇ ਇੱਕ ਵਿਅਕਤੀ ਨੇ ਪੁਲਿਸ ਨੂੰ ਫੋਨ ਕਰਕੇ ਬੁਲਾ ਲਿਆ। ਉਨ੍ਹਾਂ ਦਾ ਇਰਾਦਾ ਸਭਾ ਵਿੱਚ ਵਿਘਨ ਪਾਉਣ ਦਾ ਸੀ। ਜਦੋਂ ਪੁਲਿਸ ਉਨ੍ਹਾਂ ਨੂੰ ਸਭਾ ਤੋਂ ਲੈ ਕੇ ਜਾ ਰਹੀ ਸੀ, ਤਾਂ ਉਨ੍ਹਾਂ ਨੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਏ ਸੀ। ਇਸ ਦੌਰਾਨ ਸਭਾ ਵਿੱਚ ਮੌਜੂਦ ਲੋਕਾਂ ਨੇ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਸਮਰਥਨ ਵਿੱਚ ਨਾਅਰੇ ਲਾਏ ਸੀ।

ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕਰਨ ਵਾਲੇ ਫੇਸਬੁੱਕ ਯੂਜ਼ਰ ‘ਯੋਗੇਸ਼ ਪਟੇਲ‘ ਦੀ ਪ੍ਰੋਫਾਈਲ ਨੂੰ ਅਸੀਂ ਸਕੈਨ ਕੀਤਾ। ਇਸ ਮੁਤਾਬਿਕ, ਉਹ ਮੁੰਬਈ ‘ਚ ਰਹਿੰਦਾ ਹੈ ਅਤੇ ਫਰਵਰੀ 2011 ਤੋਂ ਫੇਸਬੁੱਕ ਤੇ ਐਕਟਿਵ ਹੈ।

ਨਤੀਜਾ: ਲੰਡਨ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ ਮੇਗਾ ਕਾਨਫਰੰਸ ਵਿੱਚ ਖਾਲਿਸਤਾਨ ਸਮਰਥਕ ਵੜ ਗਏ ਸਨ। ਉਨ੍ਹਾਂ ਨੂੰ ਉੱਥੇ ਨਹੀਂ ਬੁਲਾਇਆ ਗਿਆ ਸੀ। ਉਨ੍ਹਾਂ ਨੇ ਉੱਥੇ ਦੇਸ਼ ਵਿਰੋਧੀ ਨਾਅਰੇ ਲਾਏ ਸੀ। ਇਸ ਦੇ ਜਵਾਬ ਵਿੱਚ ਕਾਂਗਰਸੀ ਸਮਰਥਕਾਂ ਨੇ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਅਰੇ ਲਾਏ ਸਨ। ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਲੰਡਨ ਵਿੱਚ ਰਾਹੁਲ ਗਾਂਧੀ ਦੀ ਸਭਾ ਵਿੱਚ ਪੁੱਜੇ ਖਾਲਿਸਤਾਨੀਆਂ ਨੇ ਕਾਂਗਰਸ ਪਾਰਟੀ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਾਏ।
  • Claimed By : FB User- Yogesh Patel
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later