ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਪਤਾ ਲਗਿਆ ਕਿ ਵਾਇਰਲ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ। ਅਸਲ ਵੀਡੀਓ ‘ਚ ਲੋਕ ਵਾਰਨਰ ਨੂੰ ਪੁਸ਼ਪਾ ਫਿਲਮ ਦੇ ਗੀਤ ‘ਤੇ ਡਾਂਸ ਕਰਨ ਲਈ ਕਹਿ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਵਿਸ਼ਵ ਕੱਪ ਕ੍ਰਿਕਟ 2023 ਵਿੱਚ ਆਸਟਰੇਲੀਆ ਭਾਰਤ ਨੂੰ 6 ਵਿਕਟਾਂ ਨਾਲ ਹਰਾ ਕੇ ਛੇਵੀਂ ਵਾਰ ਵਿਸ਼ਵ ਚੈਂਪੀਅਨ ਬਣ ਗਿਆ ਹੈ। ਇਸ ਦੌਰਾਨ ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ “ਜੈ ਸ਼੍ਰੀ ਰਾਮ” ਦੇ ਨਾਅਰੇ ਸੁਣੇ ਜਾ ਸਕਦੇ ਹਨ। ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਵਿਸ਼ਵ ਕੱਪ ਫਾਈਨਲ ‘ਚ ਡੇਵਿਡ ਵਾਰਨਰ ਦੇ ਸਾਹਮਣੇ “ਜੈ ਸ਼੍ਰੀ ਰਾਮ” ਦੇ ਨਾਅਰੇ ਲਗਾਏ ਗਏ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲੀ ਵੀਡੀਓ ‘ਚ ਲੋਕ ਡੇਵਿਡ ਵਾਰਨਰ ਅਤੇ ਪੁਸ਼ਪਾ ਫਿਲਮ ਦਾ ਨਾਂ ਲੈ ਰਹੇ ਹਨ।
ਫੇਸਬੁੱਕ ਯੂਜ਼ਰ ‘Rehan Fazal Sathbhitta’ (ਆਰਕਾਈਵ ਲਿੰਕ) ਨੇ 20 ਨਵੰਬਰ 2023 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਜੈ ਸ਼੍ਰੀ ਰਾਮ ਦੇ ਨਾਅਰੇ ਲਗਾ ਕੇ ਡੇਵਿਡ ਵਾਰਨਰ ਨੂੰ ਚਿੜਾਉਣਾ ਇੰਡੀਆ ਨੂੰ ਮਹਿੰਗਾ ਪੈ ਗਿਆ ਇੰਡੀਆ ਅੱਜ ਵਿਸ਼ਵ ਕੱਪ ਹਾਰਾ ਹੈ ਤਾਂ ਇਹ ਸਭ ਦਾ ਨਤੀਜਾ ਹੈ। ਕ੍ਰਿਕਟ ਨੂੰ ਕ੍ਰਿਕਟ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਜਿਆਦਾ ਬਿਹਤਰ।”
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਸਕਰੀਨਸ਼ਾਟ ਨੂੰ ਗੂਗਲ ਇਮੇਜ ‘ਤੇ ਸਰਚ ਕੀਤਾ। ਸਾਨੂੰ ਕਈ ਯੂਟਿਊਬ ਚੈਨਲ ‘ਤੇ ਵੀਡੀਓ ਮਿਲਾ। ਹਾਲਾਂਕਿ, ਇੱਥੇ ਅਪਲੋਡ ਕੀਤੀ ਗਈ ਵੀਡੀਓ ਵਿੱਚ, “ਜੈ ਸ਼੍ਰੀ ਰਾਮ” ਦੇ ਨਾਅਰੇ ਨਹੀਂ, ਬਲਕਿ ਲੋਕ ਡੇਵਿਡ ਵਾਰਨਰ ਅਤੇ ਪੁਸ਼ਪਾ ਫਿਲਮ ਦਾ ਨਾਮ ਬੋਲ ਰਹੇ ਹਨ। ਸਾਨੂੰ ਵਾਇਰਲ ਵੀਡੀਓ ‘RaoDharvikVlogs’ ਨਾਮ ਦੇ ਯੂਟਿਊਬ ਚੈਨਲ ‘ਤੇ ਅੱਪਲੋਡ ਮਿਲਿਆ। ਵੀਡੀਓ ਨੂੰ 28 ਅਕਤੂਬਰ 2023 ਨੂੰ ਸਾਂਝਾ ਕੀਤਾ ਗਿਆ ਸੀ। ਵੀਡੀਓ ‘ਚ ਸਾਫ ਤੌਰ ‘ਤੇ ਡੇਵਿਡ ਵਾਰਨਰ ਅਤੇ ਪੁਸ਼ਪਾ ਨਾਂ ਲੈਂਦੇ ਹੋਏ ਸੁਣਿਆ ਜਾ ਸਕਦਾ ਹੈ।ਵੀਡੀਓ ‘ਚ ਵਾਰਨਰ ਪੁਸ਼ਪਾ ਫਿਲਮ ਦਾ ਡਾਂਸ ਕਰਦੇ ਨਜ਼ਰ ਆ ਰਹੇ ਹਨ।
ਸਾਨੂੰ ਵਾਇਰਲ ਵੀਡੀਓ ਨਾਲ ਮਿਲਦਾ-ਜੁਲਦਾ ਵੀਡੀਓ 27 ਅਕਤੂਬਰ 2023 ਨੂੰ ‘ਨੈਚੁਰਲ ਵਾਈਬਸ’ ਨਾਂ ਦੇ ਯੂਟਿਊਬ ਚੈਨਲ ‘ਤੇ ਅੱਪਲੋਡ ਮਿਲਿਆ।
ਅਸੀਂ ਇਸ ਕੀਵਰਡ ਨਾਲ ਗੂਗਲ ‘ਤੇ ਖੋਜ ਕੀਤੀ। ਸਾਨੂੰ ਡੇਵਿਡ ਵਾਰਨਰ ਦੇ ਡਾਂਸ ਨਾਲ ਜੁੜੀਆਂ ਕਈ ਖਬਰਾਂ ਮਿਲੀਆਂ। ਜਿਸ ‘ਚ ਪ੍ਰਸ਼ੰਸਕਾਂ ਦੇ ਕਹਿਣ ‘ਤੇ ਉਨ੍ਹਾਂ ਨੇ ਪੁਸ਼ਪਾ ਸਟਾਈਲ ‘ਚ ਡਾਂਸ ਕੀਤਾ ਸੀ। ਜਾਂਚ ਵਿੱਚ ਅੱਗੇ ਅਸੀਂ ਵਾਇਰਲ ਦਾਅਵੇ ਦੀ ਖੋਜ ਕੀਤੀ। ਸਾਨੂੰ ਦਾਅਵੇ ਨਾਲ ਸਬੰਧਤ ਕੋਈ ਭਰੋਸੇਯੋਗ ਖ਼ਬਰ ਨਹੀਂ ਮਿਲੀ। ਜੇਕਰ ਅਜਿਹਾ ਕੁਝ ਹੁੰਦਾ ਤਾਂ ਇਸ ਨਾਲ ਜੁੜੀਆਂ ਖਬਰਾਂ ਸੁਰਖੀਆਂ ‘ਚ ਹੁੰਦੀਆਂ ਪਰ ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ।
ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਖੇਡ ਪੱਤਰਕਾਰ ਅਭਿਸ਼ੇਕ ਤ੍ਰਿਪਾਠੀ ਨਾਲ ਗੱਲ ਕੀਤੀ। ਉਨ੍ਹਾਂ ਦਾ ਕਹਿਣਾ ਹੈ, “ਵਾਇਰਲ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ। ਲੋਕ ਵਾਰਨਰ ਨੂੰ ਡਾਂਸ ਕਰਨ ਲਈ ਕਹਿ ਰਹੇ ਸਨ।
ਵਿਸ਼ਵ ਕੱਪ ਦੌਰਾਨ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਵਾਇਰਲ ਕੀਤੇ ਗਏ ਸਨ। ਵਿਸ਼ਵ ਕੱਪ ਨਾਲ ਸਬੰਧਤ ਸਾਰੀਆਂ ਫ਼ੈਕ੍ਟ ਚੈੱਕ ਰਿਪੋਰਟਾਂ ਤੁਸੀਂ ਵਿਸ਼ਵਾਸ ਨਿਊਜ਼ ਦੀ ਵੈੱਬਸਾਈਟ ‘ਤੇ ਪੜ੍ਹ ਸਕਦੇ ਹੋ।
ਅੰਤ ਵਿੱਚ ਅਸੀਂ ਐਡੀਟੇਡ ਵੀਡੀਓ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਯੂਜ਼ਰ ਨੂੰ 4 ਹਜ਼ਾਰ ਤੋਂ ਜ਼ਿਆਦਾ ਲੋਕ ਫਾਲੋ ਕਰਦੇ ਹਨ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ ਯੂਜ਼ਰ ਬੈਂਗਲੁਰੂ ਦਾ ਰਹਿਣ ਵਾਲਾ ਹੈ।
ਵਿਸ਼ਵ ਕੱਪ ਫਾਈਨਲ ‘ਚ ਡੇਵਿਡ ਵਾਰਨਰ ਦੇ ਸਾਹਮਣੇ “ਜੈ ਸ਼੍ਰੀ ਰਾਮ” ਦੇ ਨਾਅਰੇ ਲਗਾਏ ਗਏ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਪਤਾ ਲਗਿਆ ਕਿ ਵਾਇਰਲ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ। ਅਸਲ ਵੀਡੀਓ ‘ਚ ਲੋਕ ਵਾਰਨਰ ਨੂੰ ਪੁਸ਼ਪਾ ਫਿਲਮ ਦੇ ਗੀਤ ‘ਤੇ ਡਾਂਸ ਕਰਨ ਲਈ ਕਹਿ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।