X
X

Fact Check: ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਮੀਤ ਰਾਮ ਰਹੀਮ ਦੀ ਫੋਟੋ ਨਾਲ ਨਹੀਂ ਕੀਤਾ ਗਿਆ ਸਨਮਾਨਿਤ, ਵਾਇਰਲ ਫੋਟੋ ਐਡੀਟੇਡ ਹੈ

ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਡਾਕਟਰ ਦਲਜੀਤ ਸਿੰਘ ਚੀਮਾ ਦੀ ਵਾਇਰਲ ਤਸਵੀਰ ਐਡੀਟੇਡ ਸਾਬਿਤ ਹੋਈ। ਅਸਲ ਤਸਵੀਰ ਵਿੱਚ ਉਨ੍ਹਾਂ ਨੇ ਹੱਥ ਵਿੱਚ ਗੁਰਮੀਤ ਰਾਮ ਰਹੀਮ ਦੀ ਫੋਟੋ ਨਹੀਂ ਫੜੀ ਹੈ। ਤਸਵੀਰ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • By: Jyoti Kumari
  • Published: Aug 13, 2024 at 01:35 PM
  • Updated: Aug 13, 2024 at 02:29 PM

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ )। ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੂੰ ਦੇਖਿਆ ਜਾ ਸਕਦਾ ਹੈ। ਫੋਟੋ ਵਿੱਚ ਉਨ੍ਹਾਂ ਦੇ ਹੱਥ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਹੈ। ਯੂਜ਼ਰਸ ਇਸ ਤਸਵੀਰ ਨੂੰ ਸੱਚ ਮੰਨਦੇ ਹੋਏ ਡਾ. ਦਲਜੀਤ ਸਿੰਘ ਚੀਮਾ ‘ਤੇ ਨਿਸ਼ਾਨਾ ਸਾਧ ਰਹੇ ਹੈ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲ ਫੋਟੋ ਵਿੱਚ ਡਾ. ਦਲਜੀਤ ਸਿੰਘ ਚੀਮਾ ਨੇ ਹੱਥ ‘ਚ ਕੋਈ ਹੋਰ ਫੋਟੋ ਫੜੀ ਹੋਈ ਹੈ, ਜਿਸਨੂੰ ਐਡਿਟ ਕਰ ਹੁਣ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘Daljit Singh’ ਨੇ 12 ਅਗਸਤ 2024 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ। ਫੋਟੋ ਉੱਤੇ ਲਿਖਿਆ ਹੋਇਆ ਹੈ, “ਬਾਈ ਅਸੀਂ ਤਾਂ ਪੰਥਕ ਹੁੰਦੇ ਆ।”

ਫੇਸਬੁੱਕ ਤੇ ਕਈ ਯੂਜ਼ਰਸ ਨੇ ਇਸ ਪੋਸਟ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਸਰਚ ਦਾ ਇਸਤੇਮਾਲ ਕੀਤਾ। ਸਾਨੂੰ ਅਸਲੀ ਫੋਟੋ ਡਾ. ਦਲਜੀਤ ਸਿੰਘ ਚੀਮਾ ਵਲੋਂ ਸ਼ੇਅਰ ਕੀਤੀ ਹੋਈ ਮਿਲੀ। ਉਨ੍ਹਾਂ ਨੇ 11 ਅਗਸਤ 2024 ਨੂੰ ਅਸਲੀ ਅਤੇ ਐਡੀਟੇਡ ਫੋਟੋ ਨੂੰ ਸ਼ੇਅਰ ਕੀਤਾ ਹੈ।

ਸਾਨੂੰ ਵਾਇਰਲ ਫੋਟੋ ਨਾਲ ਮਿਲਦੀ-ਜੁਲਦੀ ਤਸਵੀਰਾਂ Sri Guru Teg Bahadur Khalsa College, APS ਦੇ ਫੇਸਬੁੱਕ ਪੇਜ ‘ਤੇ ਮਿਲੀ। 7 ਮਾਰਚ 2024 ਨੂੰ ਕੀਤੀ ਪੋਸਟ ਮੁਤਾਬਕ, ਇਹ ਤਸਵੀਰਾਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ 54ਵਾਂ ਸਲਾਨਾ ਖੇਡ ਸਮਾਗਮ ਦੌਰਾਨ ਦੀ ਹੈ।”

ਵਾਇਰਲ ਤਸਵੀਰ ਨੂੰ ਲੈ ਕੇ ਸਾਨੂੰ ਸਮਾਜ ਸੇਵੀ ਦਿਲਜੀਤ ਸਿੰਘ ਭਿੰਡਰ ਵੱਲੋਂ ਇੱਕ ਸਪਸ਼ਟੀਕਰਨ ਪੋਸਟ ਸਾਂਝਾ ਕੀਤੀ ਹੋਈ ਮਿਲੀ। 25 ਮਈ 2024 ਨੂੰ ਸ਼ੇਅਰ  ਪੋਸਟ ਵਿੱਚ ਉਨ੍ਹਾਂ ਨੇ ਲਿਖਿਆ, Diljeet ਨੇ ਲਿਖਿਆ, “ਕੁਝ ਦਿਨ ਪਹਿਲਾਂ ਮੈਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਡਾ: ਦਲਜੀਤ ਸਿੰਘ ਚੀਮਾ, ਮੈਨੇਜਰ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਜਸਵੀਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨਾਲ,ਕਿਸੇ ਨੇ ਮੇਰੀਆਂ ਇਹ ਤਸਵੀਰਾਂ ਅਣਉਚਿਤ ਤਰੀਕੇ ਨਾਲ ਐਡਿਟ ਕੀਤੀਆਂ ਅਤੇ ਕੁਝ ਗਰੁੱਪਾਂ ਵਿੱਚ ਸਾਂਝੀਆਂ ਕੀਤੀਆਂ। ਕਿਰਪਾ ਕਰਕੇ ਸੁਚੇਤ ਰਹੋ। ਧੰਨਵਾਦ “

ਫੋਟੋ ਨੂੰ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਮੁਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਵਾਇਰਲ ਤਸਵੀਰ ਨੂੰ ਐਡੀਟੇਡ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਲੋਕ ਦੁਰਪ੍ਰਚਾਰ ਦੇ ਇਰਾਦੇ ਨਾਲ ਫੋਟੋ ਐਡਿਟ ਕਰ ਗ਼ਲਤ ਤਰੀਕੇ ਨਾਲ ਸ਼ੇਅਰ ਕਰ ਰਹੇ ਹਨ।

ਅੰਤ ਵਿੱਚ ਅਸੀਂ ਫੋਟੋ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ।ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਨਿਊ ਯੌਰਕ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਡਾਕਟਰ ਦਲਜੀਤ ਸਿੰਘ ਚੀਮਾ ਦੀ ਵਾਇਰਲ ਤਸਵੀਰ ਐਡੀਟੇਡ ਸਾਬਿਤ ਹੋਈ। ਅਸਲ ਤਸਵੀਰ ਵਿੱਚ ਉਨ੍ਹਾਂ ਨੇ ਹੱਥ ਵਿੱਚ ਗੁਰਮੀਤ ਰਾਮ ਰਹੀਮ ਦੀ ਫੋਟੋ ਨਹੀਂ ਫੜੀ ਹੈ। ਤਸਵੀਰ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

  • Claim Review : ਡਾ. ਦਲਜੀਤ ਸਿੰਘ ਚੀਮਾ ਗੁਰਮੀਤ ਰਾਮ ਰਹੀਮ ਦੀ ਫੋਟੋ ਫੜੇ ਹੋਏ।
  • Claimed By : ਫੇਸਬੁੱਕ ਯੂਜ਼ਰ - Daljit Singh
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later