Fact Check: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਐਡੀਟੇਡ ਤਸਵੀਰ ਵਾਇਰਲ
ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਤਸਵੀਰ ਐਡੀਟੇਡ ਨਿਕਲੀ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਜਿਸਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।
- By: Jyoti Kumari
- Published: Jan 20, 2023 at 05:14 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਇੱਕ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ। ਤਸਵੀਰ ਵਿੱਚ ਬਲਬੀਰ ਸਿੰਘ ਸੀਚੇਵਾਲ ਦੇ ਹੱਥ ਵਿੱਚ ਇੱਕ ਟ੍ਰਾਫ਼ੀ ਦੇਖੀ ਜਾ ਸਕਦੀ ਹੈ। ਹੁਣ ਕੁਝ ਯੂਜ਼ਰਸ ਇਸ ਤਸਵੀਰ ਨੂੰ ਅਸਲ ਦੱਸਦਿਆਂ ਸੋਸ਼ਲ ਮੀਡਿਆ ਤੇ ਸੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਤਸਵੀਰ ਐਡੀਟੇਡ ਨਿਕਲੀ। ਅਸਲ ਤਸਵੀਰ ਵਿੱਚ ਉਨ੍ਹਾਂ ਦੇ ਹੱਥ ਵਿੱਚ ਇੱਕ ਬੁੱਕਲੇਟ ਹੈ , ਜਿਸਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ ‘Gill Muktsaria ” ਨੇ 18 ਜਨਵਰੀ ਨੂੰ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਸ਼ਰਾਬ ਫੈਕਟਰੀ ਬੰਦ ਕਰਵਾਉਣ ਚ ਵੱਡਾ ਯੋਗਦਾਨ ਪਾਉਣ ਵਾਲੇ ਛੰਤ ਛੀਚੇਵਾਲ ਨੂੰ ਭਾਰਤੀ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋ ਮਿਲਿਆ ਵਿਸ਼ੇਸ਼ ਅਵਾਰਡ।”
ਪੋਸਟ ਦੇ ਕੰਟੇੰਟ ਨੂੰ ਬਦਲਿਆ ਨਹੀਂ ਗਿਆ ਹੈ। ਹੋਰ ਯੂਜ਼ਰਸ ਵੀ ਇਸ ਨੂੰ ਵਾਇਰਲ ਕਰ ਰਹੇ ਹਨ। ਇਸ ਦਾ ਆਰਕਾਈਵ ਵਰਜਨ ਇੱਥੇ ਦੇਖੋ।
ਪੜਤਾਲ
ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ‘ਤੇ ਤਸਵੀਰ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਇਹ ਤਸਵੀਰ “India in Philippines (Embassy of India, Manila)” ਦੇ ਅਧਿਕਾਰਿਕ ਫੇਸਬੁੱਕ ਪੇਜ ‘ਤੇ 16 ਅਗਸਤ 2017 ਨੂੰ ਸ਼ੇਅਰ ਕੀਤੀ ਹੋਈ ਮਿਲੀ। ਤਸਵੀਰ ਵਿੱਚ ਬਲਬੀਰ ਸਿੰਘ ਸੀਚੇਵਾਲ ਦੇ ਹੱਥ ਵਿੱਚ ਟ੍ਰਾਫ਼ੀ ਨਹੀਂ ਸਗੋ ਇੱਕ ਬੁੱਕਲੇਟ ਹੈ।
ਹੇਂਠਾ ਤੁਸੀਂ ਸੋਸ਼ਲ ਮੀਡਿਆ ‘ਤੇ ਵਾਇਰਲ ਅਤੇ ਅਸਲ ਤਸਵੀਰ ਵਿੱਚ ਅੰਤਰ ਸਾਫ ਤੌਰ ‘ਤੇ ਦੇਖ ਸਕਦੇ ਹੋ।
ਵੱਧ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਵਕਤਾ ਨੀਲ ਗਰਗ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਸ਼ੇਅਰ ਵੀ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਪੋਸਟ ਫਰਜੀ ਹੈ। ਐਡੀਟੇਡ ਤਸਵੀਰ ਨੂੰ ਵਾਇਰਲ ਕੀਤਾ ਜਾ ਰਿਹਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਨੂੰ ਫੇਸਬੁੱਕ ‘ਤੇ 11 ਹਜ਼ਾਰ ਲੋਗ ਫੋਲੋ ਕਰਦੇ ਹਨ ਅਤੇ ਫੇਸਬੁੱਕ ‘ਤੇ ਯੂਜ਼ਰ ਅਗਸਤ 2017 ਤੋਂ ਐਕਟਿਵ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਤਸਵੀਰ ਐਡੀਟੇਡ ਨਿਕਲੀ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਜਿਸਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।
- Claim Review : ਬਲਬੀਰ ਸਿੰਘ ਸੀਚੇਵਾਲ ਦੀ ਹਾਲ ਦੀ ਤਸਵੀਰ।
- Claimed By : Gill Muktsaria
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...