Fact Check : ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਰਾਮ ਰਹੀਮ ਦੀ ਐਡੀਟੇਡ ਤਸਵੀਰ ਵਾਇਰਲ

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਵਾਇਰਲ ਹੋ ਰਹੀ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੁਖਬੀਰ ਸਿੰਘ ਬਾਦਲ ਖੜੇ ਹਨ।

Fact Check : ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਰਾਮ ਰਹੀਮ ਦੀ ਐਡੀਟੇਡ ਤਸਵੀਰ ਵਾਇਰਲ

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡਿਆ ‘ਤੇ ਹਰਸਿਮਰਤ ਕੌਰ ਬਾਦਲ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਹਰਸਿਮਰਤ ਬਾਦਲ ਦੀ ਵਾਇਰਲ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿੱਚ ਹਰਸਿਮਰਤ ਬਾਦਲ ਦੇ ਨਾਲ ਸੁਖਬੀਰ ਸਿੰਘ ਬਾਦਲ ਖੜ੍ਹੇ ਹਨ। ਕੁਝ ਲੋਕ ਐਡੀਟੇਡ ਤਸਵੀਰ ਨੂੰ ਗਲਤ ਸੰਦਰਭ ਵਿੱਚ ਸ਼ੇਅਰ ਕਰ ਰਹੇ ਹਨ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ Sukhwinder Kalirao ਨੇ (ਆਰਕਾਇਵਡ ਲਿੰਕ) ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੋਇਆ ਹੈ,”ਪਿਤਾਜੀ———-ਮਿਹਰ ਕਰੋ”

ਅਜਿਹੇ ਹੀ ਇੱਕ ਹੋਰ ਯੂਜ਼ਰ Balveer Singh ਨੇ ਵੀ ਇਸ ਫੋਟੋ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”#ਕੌੜਾ ਸੱਚ”

ਪੜਤਾਲ

ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਅਸਲੀ ਫੋਟੋ thehinduimages.com ਦੀ ਵੈਬਸਾਈਟ ‘ਤੇ ਮਿਲੀ। ਇੱਥੇ ਤਸਵੀਰ ਨੂੰ 27 ਫਰਵਰੀ 2007 ਦੀ ਦੱਸਿਆ ਗਿਆ ਹੈ। ਇਸ ਫੋਟੋ ਵਿੱਚ ਹਰਸਿਮਰਤ ਕੌਰ ਬਾਦਲ ਨਾਲ ਗੁਰਮੀਤ ਰਾਮ ਰਹੀਮ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਨੂੰ ਦੇਖਿਆ ਜਾ ਸਕਦਾ ਹੈ।

ਵਾਇਰਲ ਤਸਵੀਰ ਇੰਡੀਆ ਟੀਵੀ ਨਿਊਜ ਦੀ ਇੱਕ ਖਬਰ ਵਿੱਚ ਮਿਲੀ। 6 ਜੂਨ 2014 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਦੁਰਲਭ ਤਸਵੀਰਾਂ।

ਵਾਇਰਲ ਤਸਵੀਰ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ। ਹੇਂਠਾ ਤੁਸੀਂ ਅਸਲੀ ਤਸਵੀਰ ਅਤੇ ਉਸਨੂੰ ਐਡਿਟ ਕਰ ਬਣਾਈ ਗਈ ਫੋਟੋ ਵਿੱਚ ਅੰਤਰ ਸਾਫ ਦੇਖ ਸਕਦੇ ਹੋ।

ਤਸਵੀਰ ਬਾਰੇ ਪੁਸ਼ਟੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਤਸਵੀਰ ਨੂੰ ਐਡੀਟੇਡ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਐਡੀਟੇਡ ਤਸਵੀਰ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕਰ ਰਹੇ ਹਨ।

ਅੰਤ ਵਿੱਚ ਅਸੀਂ ਫੋਟੋ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲਗਿਆ ਕਿ ਯੂਜ਼ਰ ਨੂੰ 3 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਖੰਨਾ ਦਾ ਰਹਿਣ ਵਾਲਾ ਦੱਸਿਆ ਹੈ।

ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿੱਚ ਵਾਇਰਲ ਹੋ ਰਹੀ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੁਖਬੀਰ ਸਿੰਘ ਬਾਦਲ ਖੜੇ ਹਨ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts