Fact Check : ਆਪ MLA ਇੰਦਰਜੀਤ ਕੌਰ ਮਾਨ ਨੂੰ ਲੈ ਕੇ ਵਾਇਰਲ ਹੋ ਰਿਹਾ ਪ੍ਰੋ ਪੰਜਾਬ ਟੀਵੀ ਦਾ ਐਡੀਟੇਡ ਸਕ੍ਰੀਨਸ਼ੋਟ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਆਪ MLA ਇੰਦਰਜੀਤ ਕੌਰ ਮਾਨ ਨੂੰ ਲੈ ਕੇ ਪ੍ਰੋ ਪੰਜਾਬ ਟੀਵੀ ਦੇ ਨਾਮ ‘ਤੇ ਵਾਇਰਲ ਕੀਤਾ ਜਾ ਰਿਹਾ ਸਕ੍ਰੀਨਸ਼ੋਟ ਐਡੀਟੇਡ ਹੈ। ਐਡੀਟੇਡ ਪੋਸਟ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Apr 4, 2023 at 04:14 PM
- Updated: Apr 4, 2023 at 04:40 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ‘ਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਨੂੰ ਖੇਤ ਵਿੱਚ ਖੜੇ ਦੇਖਿਆ ਜਾ ਸਕਦਾ ਹੈ। ਵਾਇਰਲ ਪੋਸਟ ਵਿੱਚ ਪੰਜਾਬੀ ਮੀਡੀਆ ਅਦਾਰੇ ਪ੍ਰੋ ਪੰਜਾਬ ਟੀਵੀ ਦਾ ਲੋਗੋ ਲੱਗਿਆ ਹੋਇਆ ਹੈ। ਪੋਸਟ ਨੂੰ ਸ਼ੇਅਰ ਕਰਕੇ ਆਪ ਸਰਕਾਰ ‘ਤੇ ਤੰਜ ਕਰਦੇ ਹੋਏ ਲਿਖਿਆ ਗਿਆ ਹੈ ਕਿ ਇਹ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ।
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਪ੍ਰੋ ਪੰਜਾਬ ਟੀਵੀ ਦੇ ਨਾਮ ਤੋਂ ਸੋਸ਼ਲ ਮੀਡਿਆ ‘ਤੇ ਵਾਇਰਲ ਕੀਤੀ ਜਾ ਰਹੀ ਪੋਸਟ ਐਡੀਟੇਡ ਹੈ। ਜਿਸਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਐਡੀਟੇਡ ਪੋਸਟ ਵਿੱਚ ਲਿਖਿਆ ਹੋਇਆ ਹੈ,”ਆਪ MLA ਇੰਦਰਜੀਤ ਕੌਰ ਮਾਨ ਨਕੋਦਰ ਦੇ ਨੇੜਲੇ ਪਿੰਡ ‘ਚ ਭੰਗ ਮਲਦੀ ਫੜ੍ਹੀ ਗਈ।” ਜਦੋਂ ਕਿ ਅਸਲ ਪੋਸਟ ਵਿੱਚ ਲਿਖਿਆ ਹੈ,”‘ਆਪ’ MLA ਇੰਦਰਜੀਤ ਕੌਰ ਮਾਨ ਨੇ ਨਕੋਦਰ ਦੇ ਨੇੜਤੇ ਪਿੰਡਾਂ ‘ਚ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ”
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ‘Aaap party pap party ‘ ਨੇ 3 ਅਪ੍ਰੈਲ ਨੂੰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਇਹ ਕਰਨਗੇ ਪੰਜਾਬ ਨਸ਼ਾ ਮੁਕਤ।”
ਵਾਇਰਲ ਪੋਸਟ ਵਿੱਚ ਇੰਦਰਜੀਤ ਕੌਰ ਮਾਨ ਦੀ ਫੋਟੋ ਲੱਗੀ ਹੋਈ ਹੈ ਅਤੇ ਲਿਖਿਆ ਹੈ : “ਆਪ MLA ਇੰਦਰਜੀਤ ਕੌਰ ਮਾਨ ਨਕੋਦਰ ਦੇ ਨੇੜਲੇ ਪਿੰਡ ‘ਚ ਭੰਗ ਮਲਦੀ ਫੜ੍ਹੀ ਗਈ।”
ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸਭ ਤੋਂ ਪਹਿਲਾਂ ਪ੍ਰੋ ਪੰਜਾਬ ਟੀਵੀ ਦੇ ਸੋਸ਼ਲ ਮੀਡਿਆ ਹੈਂਡਲ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਤਸਵੀਰ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ‘ਤੇ 3 ਅਪ੍ਰੈਲ 2023 ਨੂੰ ਸ਼ੇਅਰ ਕੀਤੀ ਹੋਈ ਮਿਲੀ। ਵਾਇਰਲ ਤਸਵੀਰ ਦੇ ਨਾਲ ਹੋਰ ਤਸਵੀਰਾਂ ਸਾਂਝੀ ਕਰਦਿਆਂ ਲਿਖਿਆ ਗਿਆ ਸੀ,” ‘ਆਪ’ MLA ਇੰਦਰਜੀਤ ਕੌਰ ਮਾਨ ਨੇ ਨਕੋਦਰ ਦੇ ਨੇੜਤੇ ਪਿੰਡਾਂ ‘ਚ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ ” ਪੋਸਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
ਸਾਨੂੰ ਵਾਇਰਲ ਤਸਵੀਰ ਨਾਲ ਜੁੜੀ ਵੀਡੀਓ ਰਿਪੋਰਟ ਜਗਬਾਣੀ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ ਵੀ ਅਪਲੋਡ ਮਿਲੀ। ਦਿੱਤੀ ਗਈ ਜਾਣਕਾਰੀ ਅਨੁਸਾਰ, “ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਪਹੁੰਚੇ,ਭੰਡਾਲ ਬੂਟਾ, ਨੁਕਸਾਨੀ ਫਸਲਾਂ ਦਾ ਕੀਤਾ ਦੌਰਾ!”
ਜਾਂਚ ਵਿੱਚ ਅੱਗੇ ਅਸੀਂ ਪ੍ਰੋ ਪੰਜਾਬ ਟੀਵੀ ਦੇ ਸੋਸ਼ਲ ਮੀਡਿਆ ਦੇ ਫੋਂਟ ਨੂੰ ਵਾਇਰਲ ਸਕ੍ਰੀਨਸ਼ੋਟ ਨਾਲ ਮਿਲਾਇਆ। ਅਸੀਂ ਪਾਇਆ ਕਿ ਪ੍ਰੋ ਪੰਜਾਬ ਟੀਵੀ ਦੇ ਫੋਂਟ ਅਤੇ ਵਾਇਰਲ ਪੋਸਟ ਦੇ ਫੋਂਟ ਵਿੱਚ ਅੰਤਰ ਹੈ। ਇਸ ਅੰਤਰ ਨੂੰ ਹੇਠਾਂ ਤੁਸੀਂ ਸਾਫ ਤੌਰ ‘ਤੇ ਵੇਖ ਸਕਦੇ ਹੋ।
ਵਾਇਰਲ ਪੋਸਟ ਦੀ ਪੁਸ਼ਟੀ ਲਈ ਅਸੀਂ ਪ੍ਰੋ ਪੰਜਾਬ ਟੀਵੀ ਦੇ ਸੀਨੀਅਰ ਪੱਤਰਕਾਰ ਗਗਨਦੀਪ ਨਾਲ ਗੱਲ ਕੀਤੀ। ਉਨਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਪੋਸਟ ਫਰਜ਼ੀ ਹੈ। ਇਹ ਸਾਡੀ ਪੋਸਟ ਨਹੀਂ ਹੈ , ਸਾਡੀ ਪੋਸਟ ਨੂੰ ਐਡਿਟ ਕਰਕੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਐਡੀਟੇਡ ਪੋਸਟ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਾ ਕਿ ਫੇਸਬੁੱਕ ‘ਤੇ ਇਸ ਪੇਜ ਨੂੰ 59K ਲੋਕ ਫੋਲੋ ਕਰਦੇ ਹੈ। ਇਸ ਪੇਜ ਨੂੰ 3 ਜੁਲਾਈ 2015 ਨੂੰ ਬਣਾਇਆ ਗਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਆਪ MLA ਇੰਦਰਜੀਤ ਕੌਰ ਮਾਨ ਨੂੰ ਲੈ ਕੇ ਪ੍ਰੋ ਪੰਜਾਬ ਟੀਵੀ ਦੇ ਨਾਮ ‘ਤੇ ਵਾਇਰਲ ਕੀਤਾ ਜਾ ਰਿਹਾ ਸਕ੍ਰੀਨਸ਼ੋਟ ਐਡੀਟੇਡ ਹੈ। ਐਡੀਟੇਡ ਪੋਸਟ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਆਪ MLA ਇੰਦਰਜੀਤ ਕੌਰ ਮਾਨ ਨਕੋਦਰ ਦੇ ਨੇੜਲੇ ਪਿੰਡ 'ਚ ਭੰਗ ਮਲਦੀ ਫੜ੍ਹੀ ਗਈ।
- Claimed By : Aaap party pap party
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...