ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਿਰਾਟ ਕੋਹਲੀ ਅਤੇ ਐਲਵਿਸ਼ ਯਾਦਵ ਦੀ ਵਾਇਰਲ ਤਸਵੀਰ ਐਡੀਟੇਡ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਯੂਟਿਊਬਰ ਐਲਵਿਸ਼ ਯਾਦਵ ਨੇ ਬਿੱਗ ਬੌਸ ਓਟੀਟੀ ਸੀਜ਼ਨ 2 ਦੀ ਟਰਾਫੀ ਜਿੱਤ ਲਈ ਹੈ। ਉਦੋਂ ਤੋਂ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਦਾਅਵੇ ਵਾਇਰਲ ਹੋ ਰਹੇ ਹਨ। ਅਜਿਹੀ ਹੀ ਇਕ ਪੋਸਟ ‘ਚ ਐਲਵਿਸ਼ ਯਾਦਵ ਨੂੰ ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨਾਲ ਦੇਖਿਆ ਜਾ ਸਕਦਾ ਹੈ। ਤਸਵੀਰ ਵਿੱਚ ਦੋਵੇਂ ਬਿੱਗ ਬੌਸ ਓਟੀਟੀ ਸੀਜ਼ਨ 2 ਦੀ ਟਰਾਫੀ ਫੜੇ ਹੋਏ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿੱਗ ਬੌਸ ਜਿੱਤਣ ਤੋਂ ਬਾਅਦ ਐਲਵਿਸ਼ ਯਾਦਵ ਨੇ ਵਿਰਾਟ ਕੋਹਲੀ ਨਾਲ ਮੁਲਾਕਾਤ ਕੀਤੀ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵਿਰਾਟ ਕੋਹਲੀ ਅਤੇ ਐਲਵਿਸ਼ ਯਾਦਵ ਦੀ ਐਡੀਟੇਡ ਤਸਵੀਰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।
ਫੇਸਬੁੱਕ ਯੂਜ਼ਰ ‘Bablu Babu Yadav’ ਨੇ 23 ਅਗਸਤ 2023 ਨੂੰ ਵਾਇਰਲ ਪੋਸਟ ਸ਼ੇਅਰ ਕੀਤੀ ਹੈ। ਪੋਸਟ ਵਿੱਚ ਲਿਖਿਆ ਹੈ, “ਬਿੱਗ ਬੌਸ ਜਿੱਤਣ ਤੋਂ ਬਾਅਦ ਐਲਵੀਸ਼ ਯਾਦਵ ਨੇ ਵਿਰਾਟ ਕੋਹਲੀ ਨਾਲ ਮੁਲਾਕਾਤ ਕੀਤੀ…ਸਿਸਟਮ ਜਿਸਨੂੰ ਵੀ ਰਹਿਣਾ ਸਿਸਟਮ ਕੇ ਹੇਂਠਾ ਰਹਿਨਾ ਪੜੇਗਾ!!”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਪੋਸਟ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਅਜਿਹੀ ਕੋਈ ਭਰੋਸੇਯੋਗ ਮੀਡਿਆ ਰਿਪੋਰਟ ਨਹੀਂ ਮਿਲੀ। ਜੇਕਰ ਵਿਰਾਟ ਕੋਹਲੀ ਅਤੇ ਏਲਵਿਸ਼ ਯਾਦਵ ਦੀ ਮੁਲਾਕਾਤ ਹੁੰਦੀ ਤਾਂ ਇਸ ਨਾਲ ਜੁੜੀ ਕੋਈ ਨਾ ਕੋਈ ਰਿਪੋਰਟ ਜ਼ਰੂਰ ਮੌਜੂਦ ਹੋਣੀ ਸੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਿਰਾਟ ਕੋਹਲੀ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੰਗਾਲਣਾ ਸ਼ੁਰੂ ਕੀਤਾ। ਵਿਰਾਟ ਕੋਹਲੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ, ਜੇਕਰ ਉਨ੍ਹਾਂ ਨੇ ਐਲਵਿਸ਼ ਯਾਦਵ ਨਾਲ ਮੁਲਾਕਾਤ ਕੀਤੀ ਹੁੰਦੀ ਤਾਂ, ਉਨ੍ਹਾਂ ਨੇ ਇਸ ਨਾਲ ਜੁੜੀ ਪੋਸਟ ਜ਼ਰੂਰ ਸ਼ੇਅਰ ਕੀਤੀ ਹੁੰਦੀ। ਸਾਨੂੰ ਅਜਿਹੀ ਕੋਈ ਪੋਸਟ ਇੱਥੇ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਅਸੀਂ ਐਲਵਿਸ਼ ਯਾਦਵ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਸਰਚ ਕੀਤਾ, ਕਿਉਂਕਿ ਐਲਵਿਸ਼ ਯਾਦਵ ਸੋਸ਼ਲ ਮੀਡੀਆ ਇੰਫਲੂਏਂਸਰ ਹੈ, ਇਸ ਲਈ ਉਨ੍ਹਾਂ ਨੇ ਦਾਅਵੇ ਨਾਲ ਜੁੜੀ ਪੋਸਟ ਜਰੂਰ ਸ਼ੇਅਰ ਕੀਤੀ ਹੋਵੇਗੀ। ਸਾਨੂੰ ਇੱਥੇ ਵੀ ਦੋਵਾਂ ਦੀ ਮੁਲਾਕਾਤ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ।
ਅੱਗੇ ਜਾਂਚ ਵਿੱਚ ਅਸੀਂ ਗੂਗਲ ਲੈਂਸ ਰਾਹੀਂ ਟਰਾਫੀ ਦੇ ਨਾਲ ਐਲਵਿਸ਼ ਯਾਦਵ ਦੀ ਤਸਵੀਰ ਦੀ ਖੋਜ ਕੀਤੀ। ਸਾਨੂੰ ਵਾਇਰਲ ਫੋਟੋ ਨਾਲ ਮਿਲਦੀ-ਜੁਲਦੀ ਕਈ ਤਸਵੀਰਾਂ ਮਿਲੀਆਂ। ਡਿਜੀਟਲ ਕ੍ਰਿਏਟਰ, ਨਿਰਮਾਤਾ ਅਤੇ ਲੇਖਕ ਚਿਤਰਾਂਸ਼ ਜੈਨ ਅਤੇ ਯੂਟਿਊਬਰ ਅਜੈ ਘੁਡਾਈਆ ਉਰਫ ਅੱਜੂ 0008 ਦੇ ਨਾਲ ਐਲਵਿਸ਼ ਦੀ ਉਹੀ ਤਸਵੀਰ ਮਿਲੀ, ਜਿਸਨੂੰ ਐਡਿਟ ਕਰ ਵਿਰਾਟ ਕੋਹਲੀ ਦੀ ਤਸਵੀਰ ਜੋਡੀ ਗਈ ਹੈ। ਹਾਲਾਂਕਿ, ਸਾਨੂੰ ਵਿਰਾਟ ਕੋਹਲੀ ਅਤੇ ਐਲਵਿਸ਼ ਦੀ ਕੋਈ ਤਸਵੀਰ ਨਹੀਂ ਮਿਲੀ। ਵਾਇਰਲ ਪੋਸਟ ਦੇ ਕਮੈਂਟ ਸੈਕਸ਼ਨ ਵਿੱਚ ਵੀ ਕਈ ਲੋਕਾਂ ਨੇ ਵਾਇਰਲ ਤਸਵੀਰ ਨੂੰ ਐਡਿਟ ਕਿਹਾ ਹੈ।
ਅਸੀਂ ਇਸ ਬਾਰੇ ਦੈਨਿਕ ਜਾਗਰਣ ਦੇ ਖੇਡ ਸੰਪਾਦਕ ਅਭਿਸ਼ੇਕ ਤ੍ਰਿਪਾਠੀ ਨਾਲ ਗੱਲ ਕੀਤੀ। ਉਨ੍ਹਾਂ ਨੇ ਤਸਵੀਰ ਨੂੰ ਐਡਿਟ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਹੋਈ ਹੁੰਦੀ ਤਾਂ ਉਨ੍ਹਾਂ ਨੂੰ ਵੀ ਇਸ ਬਾਰੇ ਜਾਣਕਾਰੀ ਹੁੰਦਾ ਅਤੇ ਇਸ ਨਾਲ ਜੁੜੀਆਂ ਖ਼ਬਰਾਂ ਜ਼ਰੂਰ ਮੌਜੂਦ ਹੁੰਦੀ।
ਅੰਤ ਵਿੱਚ ਅਸੀਂ ਉਸ ਯੂਜ਼ਰ ਦੀ ਜਾਂਚ ਕੀਤੀ ਜਿਸਨੇ ਐਡੀਟੇਡ ਫੋਟੋ ਨੂੰ ਸਾਂਝਾ ਕੀਤਾ ਹੈ। ਅਸੀਂ ਪਾਇਆ ਕਿ ਯੂਜ਼ਰ ਇਮਾਮਗੰਜ, ਬਿਹਾਰ ਦਾ ਰਹਿਣ ਵਾਲਾ ਹੈ। ਯੂਜ਼ਰ ਅਪ੍ਰੈਲ 2022 ਤੋਂ ਫੇਸਬੁੱਕ ‘ਤੇ ਸਰਗਰਮ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਿਰਾਟ ਕੋਹਲੀ ਅਤੇ ਐਲਵਿਸ਼ ਯਾਦਵ ਦੀ ਵਾਇਰਲ ਤਸਵੀਰ ਐਡੀਟੇਡ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।