Fact Check : ਬੀਜੇਪੀ ਸਾਂਸਦ ਰਵੀ ਕਿਸ਼ਨ ਦਾ ਪੁਰਾਣਾ ਵੀਡੀਓ ਗ਼ਲਤ ਦਾਅਵੇ ਨਾਲ ਕੀਤਾ ਜਾ ਰਿਹਾ ਸ਼ੇਅਰ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਬੀਜੇਪੀ ਸਾਂਸਦ ਰਵੀ ਕਿਸ਼ਨ ਬਾਰੇ ਵਾਇਰਲ ਹੋਇਆ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਪੁਰਾਣੀ ਹੈ। ਵੀਡੀਓ ਦਾ ਮਨੀਸ਼ ਕਸ਼ਯਪ ਦੇ ਸਮਰਥਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਵੀਡੀਓ ਵਿੱਚ ਰਵੀ ਕਿਸ਼ਨ ਨਿਤੀਸ਼ ਕੁਮਾਰ ਬਾਰੇ ਬੋਲ ਰਹੇ ਹਨ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਰਵੀ ਕਿਸ਼ਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। 2 ਮਿੰਟ 55 ਸੈਕਿੰਡ ਦੇ ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਵੀ ਕਿਸ਼ਨ ਨੇ ਯੂਟਿਊਬਰ ਮਨੀਸ਼ ਕਸ਼ਯਪ ਦਾ ਸਮਰਥਨ ਕੀਤਾ ਹੈ ਅਤੇ ਉਸ ਨੂੰ ਮਿਲਣ ਲਈ ਜੇਲ੍ਹ ਗਏ ਹਨ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਕਰੀਬ ਤਿੰਨ ਮਹੀਨੇ ਪੁਰਾਣਾ ਹੈ। ਅਸਲ ਵਿੱਚ ਭਾਜਪਾ ਸਾਂਸਦ ਰਵੀ ਕਿਸ਼ਨ ਨੇ ਇਹ ਸਾਰੀਆਂ ਗੱਲਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਲਈ ਕਹੀਆ ਸੀ। ਵੀਡੀਓ ਨੂੰ ਹੁਣ ਯੂਟਿਊਬਰ ਮਨੀਸ਼ ਕਸ਼ਯਪ ਨਾਲ ਜੋੜਦੇ ਹੋਏ ਗ਼ਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਸੋਸ਼ਲ ਮੀਡਿਆ ਯੂਜ਼ਰ ‘Drama clips’ ਨੇ 25 ਮਾਰਚ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, ”ਮਨੀਸ਼ ਕਸ਼ਯਪ ਦੀ ਰਿਹਾਈ ਲਈ ਰਵੀ ਕਿਸ਼ਨ ਪਹੁੰਚੇ ਜੇਲ੍ਹ ਵਿੱਚ। ਦੇਖ ਕਰ ਹੋ ਗਏ ਭਾਵੁਕ Manish Kashyap letest news.”

ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਇੱਥੇ ਪੋਸਟ ਦਾ ਆਰਕਾਈਵ ਲਿੰਕ ਵੇਖੋ।

ਪੜਤਾਲ

ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਸਕਰੀਨਸ਼ਾਟ ਨੂੰ ਗੂਗਲ ਇਮੇਜ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ‘ਨਿਊਜ਼ 24’ ਦੇ ਅਧਿਕਾਰਿਤ ਯੂਟਿਊਬ ਚੈਨਲ ‘ਤੇ 3 ਦਸੰਬਰ 2022 ਨੂੰ ਅਪਲੋਡ ਮਿਲੀ। ਵੀਡੀਓ ਵਿੱਚ ਵਾਇਰਲ ਵੀਡੀਓ ਦੇ ਹਿੱਸੇ ਨੂੰ ਇੱਕ ਮਿੰਟ 19 ਸਕਿੰਟ ਤੋਂ ਲੈ ਕੇ ਇੱਕ ਮਿੰਟ 50 ਸੈਕਿੰਡ ਤੱਕ ਦੇ ਵਿੱਚ ਦੇਖਿਆ ਜਾ ਸਕਦਾ ਹੈ।

ਵੀਡੀਓ ਵਿੱਚ ਇੱਕ ਰਿਪੋਰਟਰ ਰਵੀ ਕਿਸ਼ਨ ਤੋਂ ਸਵਾਲ ਪੁੱਛਦਾ ਹੈ, “ਕੱਲ੍ਹ ਸੀਟੇਟ ਅਤੇ ਬੀਟੇਟ ਦੇ ਵਿਦਿਆਰਥੀਆਂ ਨੇ ਕੁਢਨੀ ਵਿੱਚ ਨਿਤੀਸ਼ ਕੁਮਾਰ ਦੀ ਸਭਾ ਵਿੱਚ ਪਥਰਾਅ ਕੀਤਾ ਹੈ ਉਸ ਬਾਰੇ ਕੀ ਕਹੋਗੇ।” ਇਸ ਸਵਾਲ ਦਾ ਜਵਾਬ ਦਿੰਦਿਆਂ ਰਵੀ ਕਿਸ਼ਨ ਕਹਿੰਦੇ ਹਨ, “ਆਰਾ ਦੇ ਸਾਰੇ ਉਦਯੋਗਪਤੀ ਇੱਥੋਂ ਜਾ ਰਹੇ ਹੈ। ਵੱਡੇ ਪਰਿਵਾਰ ਬਿਹਾਰ ਛੱਡ ਕੇ ਜਾਣ ਲੱਗੇ ਹਨ। ਬਿਹਾਰ ਦੀ ਹਾਲਤ ਇੰਨ੍ਹੀ ਖਰਾਬ ਹੋ ਗਈ ਹੈ ਅਸੀਂ ਸੋਚਿਆ ਨਹੀਂ ਸੀ। ਬਿਹਾਰ ਵਿੱਚ ਇਹ ਸਥਿਤੀ ਨਹੀਂ ਹੋਣੀ ਚਾਹੀਦੀ ਸੀ। ਇੱਥੇ ਕੋਈ ਵੀ ਸੁਰੱਖਿਅਤ ਨਹੀਂ ਹੈ। ਸ਼ਾਮ ਨੂੰ 6-7 ਵਜੇ ਤੋਂ ਬਾਅਦ ਲੋਕਾਂ ਨੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਨੂੰ ਬਿਹਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਆਪਣੇ ਸੁਆਰਥ ਕਰਕੇ ਉਨ੍ਹਾਂ ਨੇ ਬਿਹਾਰ ਨੂੰ ਕਿਸ ਹਾਲਤ ਵਿੱਚ ਲਿਆ ਖੜ੍ਹਾ ਕਰ ਦਿੱਤਾ ਹੈ। ਅੱਜ ਬਿਹਾਰ ਵੀਹ ਸਾਲ ਪਿੱਛੇ ਚਲਾ ਗਿਆ ਹੈ। “

ਖੋਜ ਦੌਰਾਨ ਸਾਨੂੰ ਹਿੰਦੀ ਨਿਊਜ਼ 18 ਦੀ ਵੈੱਬਸਾਈਟ ‘ਤੇ ਵੀ ਵਾਇਰਲ ਵੀਡੀਓ ਨਾਲ ਸਬੰਧਿਤ ਖ਼ਬਰ ਪ੍ਰਕਾਸ਼ਿਤ ਮਿਲੀ। 3 ਦਸੰਬਰ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਵੀਡੀਓ ਦੇ ਸਕਰੀਨਸ਼ਾਟ ਦੀ ਵਰਤੋਂ ਕਰਦਿਆਂ ਦੱਸਿਆ ਗਿਆ ਕਿ ਕੁਢਨੀ ਵਿਧਾਨ ਸਭਾ ਚੋਣ ਪ੍ਰਚਾਰ ਲਈ ਪਹੁੰਚੇ ਭਾਜਪਾ ਸਾਂਸਦ ਰਵੀ ਕਿਸ਼ਨ ਨੇ ਕਿਹਾ ਕਿ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਨੂੰ ਬਰਬਾਦ ਕਰ ਦਿੱਤਾ ਹੈ। ਬਿਹਾਰ ‘ਚ ਫਿਰ ਤੋਂ ਜੰਗਲ ਰਾਜ ਦੀ ਸ਼ੁਰੂਆਤ ਹੋ ਗਈ ਹੈ। ਨਿਤੀਸ਼ ਨੇ ਬਿਹਾਰ ਨੂੰ ਬਰਬਾਦ ਕਰ ਦਿੱਤਾ ਹੈ।

ਜਾਂਚ ਵਿੱਚ ਅੱਗੇ ਅਸੀਂ ਵੀਡੀਓ ਵਿੱਚ ਸੁਣਾਈ ਦੇ ਰਹੇ ਆਡੀਓ, ਜਿਸ ਵਿੱਚ ਰਵੀ ਕਿਸ਼ਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, “ਤੁਹਾਡੇ ਪਿਤਾ ਮੁੱਖ ਮੰਤਰੀ ਸਨ। ਮਾਂ ਮੁੱਖ ਮੰਤਰੀ ਸੀ। ਤੁਸੀਂ ਨੌਵੀਂ ਜਮਾਤ ਕਿਉਂ ਨਹੀਂ ਪਾਸ ਕੀਤੀ? ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ‘ਲਾਈਵ ਸਿਟੀਜ਼ ਮੀਡੀਆ ਪ੍ਰਾਈਵੇਟ ਲਿਮਟਿਡ’ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ 27 ਅਕਤੂਬਰ 2020 ਨੂੰ ਆਡੀਓ ਨਾਲ ਜੁੜੀ ਵੀਡੀਓ ਰਿਪੋਰਟ ਅਪਲੋਡ ਮਿਲੀ। ਦਿੱਤੀ ਗਈ ਜਾਣਕਾਰੀ ਮੁਤਾਬਕ, ਤੇਜਸਵੀ ਯਾਦਵ ਦੇ ਸਵਾਲਾਂ ਦੇ ਜਵਾਬ ਵਿੱਚ ਰਵੀ ਕਿਸ਼ਨ ਨੇ ਇਹ ਗੱਲ ਕਹੀ ਸੀ।

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਪਟਨਾ ਦੇ ਰਿਪੋਰਟਰ ਅਤੁਲ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ ਪੁਰਾਣੀ ਹੈ। ਇਹ ਸਾਰੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸਾਂਝਾ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਪੇਜ ਨੂੰ 10,000 ਤੋਂ ਵੱਧ ਲੋਕ ਫੋਲੋ ਕਰਦੇ ਹਨ। ਇਹ ਪੇਜ 18 ਫਰਵਰੀ 2022 ਨੂੰ ਫੇਸਬੁੱਕ ‘ਤੇ ਬਣਾਇਆ ਗਿਆ ਸੀ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਬੀਜੇਪੀ ਸਾਂਸਦ ਰਵੀ ਕਿਸ਼ਨ ਬਾਰੇ ਵਾਇਰਲ ਹੋਇਆ ਦਾਅਵਾ ਗ਼ਲਤ ਨਿਕਲਿਆ। ਵਾਇਰਲ ਵੀਡੀਓ ਪੁਰਾਣੀ ਹੈ। ਵੀਡੀਓ ਦਾ ਮਨੀਸ਼ ਕਸ਼ਯਪ ਦੇ ਸਮਰਥਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਵੀਡੀਓ ਵਿੱਚ ਰਵੀ ਕਿਸ਼ਨ ਨਿਤੀਸ਼ ਕੁਮਾਰ ਬਾਰੇ ਬੋਲ ਰਹੇ ਹਨ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts