Fact Check : ਸਿੱਖ ਫ਼ਾਰ ਜਸਟਿਸ ਨੇ ਨਹੀਂ ਦਿੱਤਾ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ, ਸੋਸ਼ਲ ਮੀਡਿਆ ਤੇ ਵਾਇਰਲ ਪੱਤਰ ਹੈ ਫਰਜ਼ੀ

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਲੈਟਰ ਨੂੰ ਫਰਜ਼ੀ ਪਾਇਆ। ਸਿੱਖ ਫ਼ਾਰ ਜਸਟਿਸ ਦੇ ਪ੍ਰਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਵਾਇਰਲ ਪੱਤਰ ਨੂੰ ਫਰਜ਼ੀ ਦੱਸਿਆ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ਵਿੱਚ ਵਿਧਾਨ ਸਭਾ ਮਤਦਾਨ ਪੂਰੇ ਹੋ ਗਏ ਹਨ ਅਤੇ ਸਾਰੇ ਰਾਜਨੀਤਿਕ ਦਲ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਹਨ। ਇਸ ਵਿੱਚਕਾਰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਖਾਲਿਸਤਾਨੀ ਸੰਸਥਾ ਸਿੱਖ ਫ਼ਾਰ ਜਸਟਿਸ ਦੇ ਨਾਮ ਤੋਂ ਇੱਕ ਪੱਤਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਪੱਤਰ ਦੇ ਅਨੁਸਾਰ ਪੰਜਾਬ ਚੋਣਾਂ ਵਿੱਚ ਸਿੱਖ ਫ਼ਾਰ ਜਸਟਿਸ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਯੂਜ਼ਰਸ ਇਸ ਲੈਟਰ ਨੂੰ ਸੋਸ਼ਲ ਮੀਡੀਆ ਤੇ ਸੱਚ ਮੰਨਦੇ ਹੋਏ ਖੂਬ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਲੈਟਰ ਨੂੰ ਫਰਜ਼ੀ ਪਾਇਆ। ਸਿੱਖ ਫ਼ਾਰ ਜਸਟਿਸ ਦੇ ਪ੍ਰਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਵਾਇਰਲ ਪੱਤਰ ਨੂੰ ਫਰਜ਼ੀ ਦੱਸਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ“Aman Ender ” ਨੇ 18 ਫਰਵਰੀ ਨੂੰ ਇਹ ਲੈਟਰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ “👇👇 lao ji pannu ne be support kar diti aam admi party de. AAm admi Jintao te khalisthan bnao.”

ਅਜਿਹੇ ਹੀ ਇੱਕ ਹੋਰ ਯੂਜ਼ਰ “Pardeep Puri ” ਨੇ ਵੀ ਇਸਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ” ਇਹ ਅਸਲੀਅਤ ਹੈ ਇਹਨਾਂ ਦੀ ਦੇਸ਼ ਦ੍ਰੋਹੀ ਪਾਰਟੀ”

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਅਤੇ ਉਸਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਪੜਤਾਲ ਲਈ ਸਭ ਤੋਂ ਪਹਿਲਾਂ ਵਾਇਰਲ ਪੋਸਟ ਨਾਲ ਸੰਬੰਧਿਤ ਕੀ ਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਪਰ ਸਰਚ ਦੇ ਦੌਰਾਨ ਸਾਨੂੰ ਇਸ ਖਬਰ ਦੀ ਪੁਸ਼ਟੀ ਕਰਦੀ ਕੋਈ ਵੀ ਖਬਰ ਕਿਤੇ ਵੀ ਨਹੀਂ ਮਿਲੀ। ਗੌਰ ਕਰਨ ਵਾਲੀ ਗੱਲ ਇਹ ਹੈ ਕਿ ਜੇਕਰ ਸਿੱਖ ਫ਼ਾਰ ਜਸਟਿਸ ਵੱਲੋਂ ਅਜਿਹਾ ਕੋਈ ਫੈਸਲਾ ਲਿਆ ਹੁੰਦਾ ਤਾਂ ਹੁਣ ਤੱਕ ਇਸ ਖਬਰ ਨੇ ਹਰ ਮੀਡੀਆ ਅਦਾਰੇ ਦੀ ਸੁਰਖੀਆਂ ਵਿੱਚ ਹੋਣਾ ਸੀ ,ਪਰ ਇਸ ਖਬਰ ਦੀ ਪੁਸ਼ਟੀ ਕਰਦੀ ਕੋਈ ਖਬਰ ਨਹੀਂ ਮਿਲੀ।

ਸਾਨੂੰ ਸਰਚ ਵਿੱਚ ਜੀ ਨਿਊਜ਼ ਦੇ ਪੱਤਰਕਾਰ ਸ਼ਿਵਾਂਕ ਮਿਸ਼ਰਾ ਦਾ 17 ਫਰਵਰੀ ਨੂੰ ਕੀਤਾ ਗਿਆ ਇੱਕ ਟਵੀਟ ਮਿਲਿਆ। ਟਵੀਟ ਵਿੱਚ ਸਾਨੂੰ ਗੁਰਪਤਵੰਤ ਸਿੰਘ ਪੰਨੂ ਦਾ ਵਾਇਰਲ ਲੈਟਰ ਨੂੰ ਲੈ ਕੇ ਜਾਰੀ ਕੀਤਾ ਗਿਆ ਵੀਡੀਓ ਸਪਸ਼ਟੀਕਰਨ ਮਿਲਿਆ। ਗੁਰਪਤਵੰਤ ਸਿੰਘ ਪੰਨੂ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ। ਪੰਨੂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਸ ਲੈਟਰ ਨੂੰ ਫਰਜ਼ੀ ਦੱਸਿਆ ਅਤੇ ਆਮ ਆਦਮੀ ਪਾਰਟੀ ਦੀ ਚਾਲ ਦੱਸੀ ਹੈ। ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਸਿੱਖ ਫ਼ਾਰ ਜਸਟਿਸ ਵੱਲੋਂ ਅਜਿਹਾ ਕੋਈ ਸੰਦੇਸ਼ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਸੰਸਥਾ ਪੰਜਾਬ ਚੋਣਾਂ 2022 ਨੂੰ ਲੈ ਕੇ ਕਿਸੇ ਵੀ ਪਾਰਟੀ ਦਾ ਸਮਰਥਨ ਨਹੀਂ ਕਰ ਰਹੀ ਹੈ। ਤੁਸੀਂ ਇਸ ਸਪਸ਼ਟੀਕਰਨ ਵੀਡੀਓ ਨੂੰ ਹੇਠਾਂ ਕਲਿਕ ਕਰਕੇ ਵੇਖ ਸਕਦੇ ਹੋ।

https://twitter.com/shivank_8mishra/status/1494368640606429184

ਸੋਸ਼ਲ ਮੀਡਿਆ ਤੇ ਵਾਇਰਲ ਲੈਟਰ ਬਾਰੇ ਵੱਧ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡਿਆ ਕੋਆਰਡੀਨੇਟਰ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਅਤੇ ਵਾਇਰਲ ਪੋਸਟ ਦਾ ਲਿੰਕ ਵੀ ਵਹਟਸਐੱਪ ਤੇ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵਿਰੋਧੀ ਪਾਰਟੀਆਂ ਵੱਲੋਂ ਦੁਰਪ੍ਰਚਾਰ ਕੀਤਾ ਜਾ ਰਿਹਾ ਹੈ। ਸਾਡਾ ਇਹਨਾਂ ਲੋਕਾਂ ਨਾਲ ਕੋਈ ਲੈਣਾ – ਦੇਣਾ ਨਹੀਂ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਲੈਟਰ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੂੰ 168 ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਪਿੱਟਸਬਰਗ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਲੈਟਰ ਨੂੰ ਫਰਜ਼ੀ ਪਾਇਆ। ਸਿੱਖ ਫ਼ਾਰ ਜਸਟਿਸ ਦੇ ਪ੍ਰਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਵਾਇਰਲ ਪੱਤਰ ਨੂੰ ਫਰਜ਼ੀ ਦੱਸਿਆ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts