ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਹੋਇਆ ਦਾਅਵਾ ਫਰਜ਼ੀ ਪਾਇਆ ਗਿਆ। ਟਾਟਾ ਕੰਪਨੀ ਵੱਲੋਂ ਅਜਿਹਾ ਕੋਈ ਆਫਰ ਨਹੀਂ ਦਿੱਤਾ ਜਾ ਰਿਹਾ ਹੈ। ਟਾਟਾ ਕੰਪਨੀ ਦੇ ਨਾਂ ‘ਤੇ ਪੋਸਟ ਗਲਤ ਜਾਣਕਾਰੀ ਨਾਲ ਵਾਇਰਲ ਕੀਤੀ ਜਾ ਰਹੀ ਹੈ। ਅਜਿਹੇ ਲਿੰਕ ‘ਤੇ ਕਲਿੱਕ ਨਾ ਕਰੋ।
ਨਵੀਂ ਦਿੱਲੀ (ਵਿਸ਼ਵ ਵਾਰਤਾ) : ਰਤਨ ਟਾਟਾ ਦੇ ਜਨਮਦਿਨ ਨਾਲ ਜੁੜੀ ਇਕ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਤਨ ਟਾਟਾ ਦੇ ਜਨਮਦਿਨ ‘ਤੇ ਟਾਟਾ ਕੰਪਨੀ ਨੇ ਸਾਰੇ ਭਾਰਤੀ ਯੂਜ਼ਰਸ ਨੂੰ 719 ਰੁਪਏ ਦਾ 84 ਦਿਨਾਂ ਦਾ ਮੁਫਤ ਰੀਚਾਰਜ ਦੇਣ ਦਾ ਵਾਅਦਾ ਕੀਤਾ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਵਾਇਰਲ ਪੋਸਟ ਨੂੰ ਫਰਜ਼ੀ ਪਾਇਆ। ਟਾਟਾ ਕੰਪਨੀ ਵੱਲੋਂ ਅਜਿਹਾ ਕੋਈ ਆਫਰ ਨਹੀਂ ਦਿੱਤਾ ਜਾ ਰਿਹਾ ਹੈ। ਪਾਠਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰਨ।
ਫੇਸਬੁੱਕ ਯੂਜ਼ਰ “Shahzad Khan” (ਆਰਕਾਈਵ ਲਿੰਕ) ਨੇ 13 ਸਤੰਬਰ ਨੂੰ ਪੋਸਟ ਸਾਂਝੀ ਕੀਤੀ ਅਤੇ ਲਿਖਿਆ, “TATA BIRTHDAY ऑफर टाटा कंपनी अपने रतन टाटा के जन्मदिन पर दे रहा है सभी भारतीय यूजर को ₹719 का 84 दिन वाला रिचार्ज फ्री में देने का वादा किया है तो अभी निचे नीले रंग की लिंक पर क्लिक करके अपने नंबर पर रिचार्ज करे। tatacashback.online”
ਵਾਇਰਲ ਦਾਅਵੇ ਦੀ ਪੜਤਾਲ ਵਿਸ਼ਵਾਸ ਨਿਊਜ਼ ਨੇ ਟਾਟਾ ਕੰਪਨੀ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਸਰਚ ਕਰਨ ਤੋਂ ਕੀਤੀ। ਅਸੀਂ ਇੰਸਟਾਗ੍ਰਾਮ, ਅਧਿਕਾਰਤ ਐਕਸ (ਟਵਿੱਟਰ) ਅਕਾਉਂਟ ਅਤੇ ਫੇਸਬੁੱਕ ਪੇਜ ਨੂੰ ਸਰਚ ਕੀਤਾ। ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਅਜਿਹੀ ਕੋਈ ਪੋਸਟ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਟਾਟਾ ਦੀ ਅਧਿਕਾਰਤ ਵੈੱਬਸਾਈਟ ‘ਤੇ ਪਹੁੰਚ ਗਏ। ਅਸੀਂ ਵੈੱਬਸਾਈਟ ‘ਤੇ ਵਾਇਰਲ ਦਾਅਵੇ ਦੀ ਖੋਜ ਕੀਤੀ। ਸਾਨੂੰ ਇੱਥੇ ਵੀ ਕੋਈ ਜਾਣਕਾਰੀ ਨਹੀਂ ਮਿਲੀ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਜੇਕਰ ਟਾਟਾ ਵੱਲੋਂ ਮੁਫਤ ਰੀਚਾਰਜ ਵਰਗਾ ਕੋਈ ਆਫਰ ਦਿੱਤਾ ਜਾਂਦਾ ਹੈ, ਤਾਂ ਉਸ ਦੀ ਜਾਣਕਾਰੀ ਸੋਸ਼ਲ ਮੀਡੀਆ ਅਤੇ ਵੈੱਬਸਾਈਟ ‘ਤੇ ਯਕੀਨੀ ਤੌਰ ‘ਤੇ ਉਪਲਬਧ ਹੋਵੇਗੀ। ਪਰ ਸਾਨੂੰ ਦਾਅਵੇ ਦੀ ਪੁਸ਼ਟੀ ਕਰਨ ਵਾਲੀ ਕੋਈ ਜਾਣਕਾਰੀ ਨਹੀਂ ਮਿਲੀ।
ਇਸ ਤੋਂ ਪਹਿਲਾਂ ਵੀ ਰਤਨ ਟਾਟਾ ਦੇ ਜਨਮਦਿਨ ‘ਤੇ ਮੁਫਤ ਰੀਚਾਰਜ ਨਾਲ ਜੁੜੀ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਉਦੋਂ ਦਾਅਵਾ ਕੀਤਾ ਗਿਆ ਸੀ, “ਰਤਨ ਟਾਟਾ ਦੇ ਜਨਮਦਿਨ ਦੇ ਮੌਕੇ ‘ਤੇ, ਟਾਟਾ ਕੰਪਨੀ ਨੇ ਸਾਰੇ ਭਾਰਤੀ ਉਪਭੋਗਤਾਵਾਂ ਨੂੰ 239 ਰੁਪਏ ਦਾ 28 ਦਿਨਾਂ ਦਾ ਮੁਫ਼ਤ ਰੀਚਾਰਜ ਦੇਣ ਦਾ ਵਾਅਦਾ ਕੀਤਾ ਹੈ।” ਜਦੋਂ ਵਿਸ਼ਵਾਸ ਨਿਊਜ਼ ਨੇ ਇਸ ਪੋਸਟ ਦੀ ਜਾਂਚ ਕੀਤੀ ਤਾਂ ਸੱਚ ਕੁਝ ਹੋਰ ਹੀ ਨਿਕਲਿਆ। ਸਾਡੀ ਜਾਂਚ ਵਿੱਚ ਦਾਅਵਾ ਫਰਜ਼ੀ ਪਾਇਆ ਗਿਆ। ਲਿੰਕ ਨੂੰ ਧੋਖਾਧੜੀ ਕਰਨ ਲਈ ਬਣਾਇਆ ਗਿਆ ਸੀ। ਉਹ ਫ਼ੈਕ੍ਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।
ਅਸੀਂ ਇਸ ਬਾਰੇ ਭਾਰਤੀ ਸਾਈਬਰ ਆਰਮੀ ਦੇ ਸੰਸਥਾਪਕ ਕਿਸਲੇ ਚੌਧਰੀ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ, ‘ਇਹ ਲਿੰਕ ਫਰਜ਼ੀ ਹੈ। ਅਜਿਹੇ ਕਿਸੇ ਵੀ ਸ਼ੱਕੀ ਲਿੰਕ ‘ਤੇ ਕਲਿੱਕ ਨਹੀਂ ਕਰਨਾ ਚਾਹੀਦਾ। ਜੇਕਰ ਟਾਟਾ ਵੱਲੋਂ ਅਜਿਹੀ ਕੋਈ ਪੇਸ਼ਕਸ਼ ਕੀਤੀ ਜਾਂਦੀ ਹੈ, ਤਾਂ ਇਸ ਬਾਰੇ ਜਾਣਕਾਰੀ ਉਨ੍ਹਾਂ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ‘ਤੇ ਉਪਲਬਧ ਹੋਵੇਗੀ। ਯੂਜ਼ਰ ਨੂੰ ਅਜਿਹੇ ਕਿਸੇ ਵੀ ਲਿੰਕ ‘ਤੇ ਕਲਿੱਕ ਕਰਨ ਤੋਂ ਪਹਿਲਾਂ ਉਸ ਨੂੰ ਚੈੱਕ ਕਰਨਾ ਚਾਹੀਦਾ ਹੈ।
ਜਾਂਚ ਦੇ ਅੰਤ ਵਿੱਚ ਅਸੀਂ ਇਸ ਲਿੰਕ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ ਯੂਜ਼ਰ ਸ਼ਹਿਜ਼ਾਦ ਖਾਨ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਦੇਖਿਆ ਕਿ ਯੂਜ਼ਰ ਨੇ ‘ਫੈਸ਼ਨ ਹੱਬ ਫਾਰ ਮੈਨ ਐਂਡ ਵੂਮੈਨ’ ਨਾਂ ਦੇ ਫੇਸਬੁੱਕ ਪੇਜ ‘ਤੇ ਪੋਸਟ ਸ਼ੇਅਰ ਕੀਤੀ ਹੈ। ਇਸ ਪੇਜ ਦੇ 664 ਮੈਂਬਰ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਹੋਇਆ ਦਾਅਵਾ ਫਰਜ਼ੀ ਪਾਇਆ ਗਿਆ। ਟਾਟਾ ਕੰਪਨੀ ਵੱਲੋਂ ਅਜਿਹਾ ਕੋਈ ਆਫਰ ਨਹੀਂ ਦਿੱਤਾ ਜਾ ਰਿਹਾ ਹੈ। ਟਾਟਾ ਕੰਪਨੀ ਦੇ ਨਾਂ ‘ਤੇ ਪੋਸਟ ਗਲਤ ਜਾਣਕਾਰੀ ਨਾਲ ਵਾਇਰਲ ਕੀਤੀ ਜਾ ਰਹੀ ਹੈ। ਅਜਿਹੇ ਲਿੰਕ ‘ਤੇ ਕਲਿੱਕ ਨਾ ਕਰੋ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।