Fact Check: ਪ੍ਰਿਅੰਕਾ ਚੋਪੜਾ ਦੇ ਨਾਂ ਤੇ ਫਰਜੀ ਧਾਰਮਿਕ ਬਿਆਨ ਹੋਇਆ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਪ੍ਰਿਯੰਕਾ ਚੋਪੜਾ ਵੱਲੋਂ ਅਜਿਹਾ ਕੋਈ ਇਤਰਾਜ਼ਯੋਗ ਬਿਆਨ ਨਹੀਂ ਦਿੱਤਾ ਗਿਆ ਹੈ।

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ‘ਤੇ ਅਦਾਕਾਰਾ ਪ੍ਰਿਅੰਕਾ ਚੋਪੜਾ ਦੇ ਨਾਂ ‘ਤੇ ਇੱਕ ਇਤਰਾਜ਼ਯੋਗ ਬਿਆਨ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਗ੍ਰਾਫਿਕ ਪਲੇਟ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਪ੍ਰਿਅੰਕਾ ਚੋਪੜਾ ਨੇ ਭਗਵਾਨ ਸ਼ਿਵ ਨੂੰ ਲੈ ਕੇ ਇੱਕ ਇਤਰਾਜ਼ਯੋਗ ਬਿਆਨ ਦਿੱਤਾ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਹੋਇਆ ਦਾਅਵਾ ਗ਼ਲਤ ਨਿਕਲਿਆ। ਪ੍ਰਿਯੰਕਾ ਚੋਪੜਾ ਵੱਲੋਂ ਅਜਿਹਾ ਕੋਈ ਇਤਰਾਜ਼ਯੋਗ ਬਿਆਨ ਨਹੀਂ ਦਿੱਤਾ ਗਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Beerendra Baai Paas ਨੇ ਵਾਇਰਲ ਇਤਰਾਜ਼ਯੋਗ ਬਿਆਨ ਵਾਲੇ ਪੋਸਟ ਨੂੰ ਆਪਣੇ ਅਕਾਊਂਟ ਤੇ 26 ਮਈ 2022 ਨੂੰ ਸ਼ੇਅਰ ਕੀਤਾ ਹੈ।

ਵਾਇਰਲ ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਕਈ ਕੀਵਰਡਸ ਰਾਹੀਂ ਗੂਗਲ ਤੇ ਸਰਚ ਕੀਤਾ। ਇਸ ਦੌਰਾਨ ਸਾਨੂੰ ਦਾਅਵੇ ਨਾਲ ਜੁੜੀ ਕੋਈ ਭਰੋਸੇਯੋਗ ਮੀਡੀਆ ਰਿਪੋਰਟਾਂ ਨਹੀਂ ਮਿਲੀਆਂ। ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਪ੍ਰਿਯੰਕਾ ਚੋਪੜਾ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੰਗਾਲਣਾ ਸ਼ੁਰੂ ਕੀਤਾ। ਇੱਥੇ ਵੀ ਸਾਨੂੰ ਦਾਅਵੇ ਨਾਲ ਜੁੜੀ ਕੋਈ ਪੋਸਟ ਪ੍ਰਾਪਤ ਨਹੀਂ ਹੋਈ।

ਇੰਡੀਅਨ ਐਕਸਪ੍ਰੈਸ ਦੁਆਰਾ 1 ਮਾਰਚ, 2022 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਲਾਸ ਏਂਜਲਸ ਸਥਿਤ ਘਰ ਵਿੱਚ ਸ਼ਿਵਰਾਤਰੀ ਦੇ ਮੌਕੇ ਤੇ ਆਪਣੇ ਪਤੀ ਨਿਕ ਜੋਨਸ ਨਾਲ ਮਹਾਸ਼ਿਵਰਾਤਰੀ ਦੀ ਪੂਜਾ ਕੀਤੀ ਸੀ। ਉਹ ਅਕਸਰ ਆਪਣੇ ਘਰ ਪੂਜਾ ਰੱਖਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ ਤੇ ਇਸਦੀ ਤਸਵੀਰ ਵੀ ਸ਼ੇਅਰ ਕੀਤੀ ਹੈ। 6 ਅਕਤੂਬਰ 2021 ਨੂੰ ਹਿੰਦੁਸਤਾਨ ਟਾਈਮਜ਼ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਪ੍ਰਿਅੰਕਾ ਚੋਪੜਾ ਨੇ ਆਪਣੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਮੈਂ ਅਤੇ ਨਿਕ ਕੋਈ ਵੀ ਵੱਡਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪੂਜਾ ਜ਼ਰੂਰ ਕਰਦੇ ਹਾਂ। ਨਿਕ ਨੂੰ ਮੇਰਾ ਪੂਜਾ – ਪਾਠ ਕਰਨਾ ਬੇਹੱਦ ਪਸੰਦ ਹੈ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਗ੍ਰਾਫਿਕ ਵਿੱਚ ਵਰਤੀਆਂ ਗਈਆਂ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਤਸਵੀਰ ਬਾਲੀਵੁੱਡ-ਅਧਾਰਿਤ ਯੂਟਿਊਬ ਚੈਨਲ ਮੂਵੀ ਟਾਕੀਜ਼ ਦੇ ਇੱਕ ਵੀਡੀਓ ਦੇ ਥੰਬਨੇਲ ਵਿੱਚ ਪ੍ਰਾਪਤ ਹੋਈ। ਇਸ ਵੀਡੀਓ ਨੂੰ 9 ਜੂਨ 2016 ਨੂੰ ਅਪਲੋਡ ਕੀਤਾ ਗਿਆ ਸੀ। ਰਿਪੋਰਟ ‘ਚ ਦਿੱਤੀ ਗਈ ਜਾਣਕਾਰੀ ਮੁਤਾਬਿਕ, ਪ੍ਰਿਯੰਕਾ ਚੋਪੜਾ ਏਅਰਪੋਰਟ ਤੇ ਫੋਟੋ ਜਰਨਲਿਸਟ ਉੱਪਰ ਗੁੱਸਾ ਸੀ।

ਪੂਰੀ ਤਰ੍ਹਾਂ ਪੁਸ਼ਟੀ ਕਰਨ ਲਈ ਵਿਸ਼ਵਾਸ ਨਿਊਜ਼ ਨੇ ਮੁੰਬਈ ਵਿੱਚ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਦੈਨਿਕ ਜਾਗਰਣ ਦੀ ਸੀਨੀਅਰ ਪੱਤਰਕਾਰ ਸਮਿਤਾ ਸ਼੍ਰੀਵਾਸਤਵ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਇਸ ਤਰ੍ਹਾਂ ਦਾ ਕੋਈ ਬਿਆਨ ਪ੍ਰਿਅੰਕਾ ਚੋਪੜਾ ਵੱਲੋਂ ਨਹੀਂ ਦਿੱਤਾ ਗਿਆ ਹੈ।

ਫਰਜ਼ੀ ਦਾਅਵੇ ਨੂੰ ਸਾਂਝਾ ਕਰਨ ਵਾਲੇ ਯੂਜ਼ਰ Beerendra Baai Paas ਦੀ ਸੋਸ਼ਲ ਸਕੈਨਿੰਗ ਕਰਨ ਤੋਂ ਬਾਅਦ ਸਾਨੂੰ ਪਤਾ ਲੱਗਾ ਕਿ ਯੂਜ਼ਰ ਨੂੰ 1610 ਲੋਕ ਫੋਲੋ ਕਰਦੇ ਹਨ। ਫੇਸਬੁੱਕ ਤੇ ਯੂਜ਼ਰ ਦੇ 4 ਹਜ਼ਾਰ ਤੋਂ ਵੱਧ ਦੋਸਤ ਮੌਜੂਦ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਪ੍ਰਿਯੰਕਾ ਚੋਪੜਾ ਵੱਲੋਂ ਅਜਿਹਾ ਕੋਈ ਇਤਰਾਜ਼ਯੋਗ ਬਿਆਨ ਨਹੀਂ ਦਿੱਤਾ ਗਿਆ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts