ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਯਸ਼ਵੰਤ ਸਿਨਹਾ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਹਾਲਾਂਕਿ ਯਸ਼ਵੰਤ ਸਿਨਹਾ ਨੇ ਨੂਪੁਰ ਸ਼ਰਮਾ ਦੇ ਬਿਆਨ ਦੀ ਆਲੋਚਨਾ ਜ਼ਰੂਰ ਕੀਤੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਸਕਰੀਨਸ਼ਾਟ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਕਿਹਾ ਹੈ ਕਿ ਚੋਣ ਜਿੱਤਣ ਤੇ ਮੈਂ ਨੂਪੁਰ ਸ਼ਰਮਾ ਦੀ ਗ੍ਰਿਫ਼ਤਾਰੀ ਦਾ ਆਦੇਸ਼ ਪਾਰਿਤ ਕਰਾਂਗਾ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਯਸ਼ਵੰਤ ਸਿਨਹਾ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਹਾਲਾਂਕਿ ਯਸ਼ਵੰਤ ਸਿਨਹਾ ਨੇ ਨੂਪੁਰ ਸ਼ਰਮਾ ਦੇ ਬਿਆਨ ਦੀ ਆਲੋਚਨਾ ਜ਼ਰੂਰ ਕੀਤੀ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ Gulshan Bawara TC Wala ਯੂਜ਼ਰ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “ਇਸ ਲਈ ਤੂੰ ਰਾਸ਼ਟਰਪਤੀ ਨਹੀਂ ਬਣ ਸਕਿਆ, ਰਾਸ਼ਟਰਪਤੀ ਦੇ ਕੋਲ ਕੀ ਅਧਿਕਾਰ ਹੁੰਦੇ ਹਨ, ਇਹ ਤਾਂ ਇਸਨੂੰ ਪਤਾ ਨਹੀਂ ਅਤੇ ਚੋਣ ਲੜ ਰਿਹਾ ਹੈ।” ਜਦੋਂ ਕਿ ਫੋਟੋ ਵਿੱਚ ਲਿਖਿਆ ਹੈ, ਬ੍ਰੈਕਿੰਗ : ਭਾਰਤ ਦੇ ਰਾਸ਼ਟਰਪਤੀ ਅਹੁਦੇ ਵਜੋਂ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਨੂਪੁਰ ਸ਼ਰਮਾ ਨੂੰ ਗ੍ਰਿਫਤਾਰ ਕਰਨ ਦਾ ਆਦੇਸ਼ ਪਾਰਿਤ ਕਰਾਂਗਾ : ਯਸ਼ਵੰਤ ਸਿਨਹਾ।
ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਕਈ ਕੀਵਰਡਸ ਦੁਆਰਾ ਗੂਗਲ ਤੇ ਖੋਜ ਕੀਤੀ ,ਪਰ ਦਾਅਵੇ ਨਾਲ ਸਬੰਧਿਤ ਕੋਈ ਰਿਪੋਰਟ ਨਹੀਂ ਮਿਲੀ। ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਅਜਿਹੀਆਂ ਕਈ ਰਿਪੋਰਟਾਂ ਮਿਲੀਆਂ, ਜਿਨ੍ਹਾਂ ਦੇ ਮੁਤਾਬਿਕ ਯਸ਼ਵੰਤ ਸਿਨਹਾ ਨੇ ਨੂਪੁਰ ਸ਼ਰਮਾ ਦੇ ਬਿਆਨ ਦੀ ਆਲੋਚਨਾ ਜ਼ਰੂਰ ਕੀਤੀ ਹੈ। ਸੋਚਣ ਵਾਲੀ ਗੱਲ ਹੈ ਕਿ ਇਸ ਸਮੇਂ ਉਹ ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਹਨ ਅਤੇ ਜੇਕਰ ਉਨ੍ਹਾਂ ਨੇ ਅਜਿਹਾ ਬਿਆਨ ਦਿੱਤਾ ਹੁੰਦਾ ਤਾਂ ਇਸ ਨਾਲ ਸਬੰਧਿਤ ਕੋਈ ਨਾ ਕੋਈ ਭਰੋਸੇਯੋਗ ਮੀਡਿਆ ਰਿਪੋਰਟ ਜ਼ਰੂਰ ਮੌਜੂਦ ਹੁੰਦੀ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਯਸ਼ਵੰਤ ਸਿਨਹਾ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੰਗਾਲਣਾ ਸ਼ੁਰੂ ਕੀਤਾ, ਪਰ ਸਾਨੂੰ ਉੱਥੇ ਵੀ ਵਾਇਰਲ ਦਾਅਵੇ ਨਾਲ ਜੁੜੀ ਕੋਈ ਪੋਸਟ ਨਹੀਂ ਮਿਲੀ।
ਪੂਰੀ ਤਰ੍ਹਾਂ ਪੁਸ਼ਟੀ ਕਰਨ ਲਈ ਅਸੀਂ ਵਟਸਐਪ ਰਾਹੀਂ ਯਸ਼ਵੰਤ ਸਿਨਹਾ ਨਾਲ ਸੰਪਰਕ ਕੀਤਾ। ਅਸੀਂ ਉਨ੍ਹਾਂ ਨਾਲ ਵਾਇਰਲ ਦਾਅਵਾ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, ਵਾਇਰਲ ਦਾਅਵਾ ਗ਼ਲਤ ਹੈ। ਮੈਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਰਾਸ਼ਟਰਪਤੀ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੁੰਦਾ ਹੈ।
ਪੜਤਾਲ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫੇਸਬੁੱਕ ਯੂਜ਼ਰ Gulshan Bawara TC Wala ਦੀ ਸੋਸ਼ਲ ਸਕੈਨਿੰਗ ਕੀਤੀ। ਫੇਸਬੁੱਕ ਤੇ ਯੂਜ਼ਰ ਦੇ 3 ਹਜ਼ਾਰ 3 ਸੌ ਤੋਂ ਵੱਧ ਦੋਸਤ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਯਸ਼ਵੰਤ ਸਿਨਹਾ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਹਾਲਾਂਕਿ ਯਸ਼ਵੰਤ ਸਿਨਹਾ ਨੇ ਨੂਪੁਰ ਸ਼ਰਮਾ ਦੇ ਬਿਆਨ ਦੀ ਆਲੋਚਨਾ ਜ਼ਰੂਰ ਕੀਤੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।