ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਖੇਸਾਰੀ ਲਾਲ ਯਾਦਵ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਸਾਬਤ ਹੋਈ। ਖੇਸਾਰੀ ਲਾਲ ਯਾਦਵ ਬਿਲਕੁਲ ਠੀਕ ਹਨ, ਉਨ੍ਹਾਂ ਦੀ ਮੌਤ ਦਾ ਦਾਅਵਾ ਕਰਨ ਵਾਲੀ ਵਾਇਰਲ ਪੋਸਟ ਸਿਰਫ ਅਫਵਾਹ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਭੋਜਪੁਰੀ ਗਾਇਕ ਅਤੇ ਐਕਟਰ ਖੇਸਾਰੀ ਲਾਲ ਯਾਦਵ ਨਾਲ ਜੁੜੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਉਨ੍ਹਾਂ ਦੀ ਫੋਟੋ ਲੱਗੀ ਹੋਈ ਹੈ। ਕੁਝ ਯੂਜ਼ਰਸ ਇਸ ਪੋਸਟ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਖੇਸਾਰੀ ਲਾਲ ਯਾਦਵ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ। ਇਸ ਨੂੰ ਸੱਚ ਮੰਨਦੇ ਹੋਏ ਉਨ੍ਹਾਂ ਦੇ ਪ੍ਰਸ਼ੰਸਕ ਸ਼ਰਧਾਂਜਲੀ ਦੇ ਰਹੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ ਗਿਆ। ਅਸੀਂ ਆਪਣੀ ਜਾਂਚ ਵਿੱਚ ਪਾਇਆ ਕਿ ਖੇਸਾਰੀ ਲਾਲ ਯਾਦਵ ਦੀ ਮੌਤ ਨਾਲ ਸਬੰਧਤ ਦਾਅਵਾ ਇੱਕ ਅਫਵਾਹ ਹੈ, ਖੇਸਰੀ ਲਾਲ ਸੁਰੱਖਿਅਤ ਹੈ। ਲੋਕ ਗਲਤ ਪੋਸਟ ਸ਼ੇਅਰ ਕਰ ਰਹੇ ਹਨ।
ਇੰਸਟਾਗ੍ਰਾਮ ਯੂਜ਼ਰ sanjay__video1 ਨੇ (ਆਰਕਾਈਵ ਲਿੰਕ) 10 ਨਵੰਬਰ ਨੂੰ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ, “कल रात 12:30 पे हार्ट अटैक आया और हमारे खेसारी भैया साहिद हो गए।”
ਇਸੇ ਤਰ੍ਹਾਂ ਇੱਕ ਹੋਰ ਯੂਜ਼ਰ arjunjiwaji ਨੇ ਵੀ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “Misss you @khesari_yadav bhaiya #khesari_yadav “
ਖੇਸਾਰੀ ਲਾਲ ਯਾਦਵ ਨਾਲ ਸਬੰਧਤ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਪਹਿਲਾਂ ਗੂਗਲ ਓਪਨ ਸਰਚ ਟੂਲ ਦੀ ਵਰਤੋਂ ਕੀਤੀ। ਸਰਚ ਕਰਨ ‘ਤੇ ਸਾਨੂੰ ਵਾਇਰਲ ਦਾਅਵੇ ਨਾਲ ਜੂਈ ਕੋਈ ਵੀ ਭਰੋਸੇਯੋਗ ਮੀਡਿਆ ਰਿਪੋਰਟ ਨਹੀਂ ਮਿਲੀ। ਖੇਸਾਰੀ ਲਾਲ ਯਾਦਵ ਇਕ ਵੱਡਾ ਨਾਮ ਹੈ ਅਤੇ ਜੇਕਰ ਉਨ੍ਹਾਂ ਨਾਲ ਅਜਿਹਾ ਕੁਝ ਹੋਇਆ ਹੁੰਦਾ ਤਾਂ ਇਸ ਨਾਲ ਜੁੜੀ ਖਬਰ ਹਰ ਨਿਊਜ਼ ਵੈੱਬਸਾਈਟ ਦੀਆਂ ਸੁਰਖੀਆਂ ‘ਚ ਹੁੰਦੀਆਂ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਖੇਸਾਰੀ ਲਾਲ ਯਾਦਵ ਦੇ ਸੋਸ਼ਲ ਮੀਡੀਆ ਹੈਂਡਲ ਦੀ ਤਲਾਸ਼ੀ ਲਈ। ਸਾਨੂੰ ਖੇਸਰੀ ਲਾਲ ਦੇ ਵੇਰੀਫਾਈਡ ਫੇਸਬੁੱਕ ਅਕਾਊਂਟ ‘ਤੇ 11 ਨਵੰਬਰ 2024 ਨੂੰ 8:38 ‘ਤੇ ਪੋਸਟ ਸ਼ੇਅਰ ਕੀਤੀ ਗਈ ਮਿਲੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਕਈ ਪੋਸਟ ਸ਼ੇਅਰ ਕੀਤੀ ਹੈ।
ਇਸ ਤੋਂ ਬਾਅਦ ਅਸੀਂ ਦੈਨਿਕ ਜਾਗਰਣ ਬਿਹਾਰ ਦੇ ਸਟੇਟ ਐਡੀਟਰ ਆਲੋਕ ਮਿਸ਼ਰਾ ਨਾਲ ਗੱਲ ਕੀਤੀ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਗਲਤ ਦੱਸਿਆ ਹੈ।
ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਕਈ ਮਸ਼ਹੂਰ ਹਸਤੀਆਂ ਦੇ ਮੌਤ ਨਾਲ ਜੁੜੀਆਂ ਫਰਜ਼ੀ ਪੋਸਟਾਂ ਵਾਇਰਲ ਹੋਈਆਂ ਹਨ। ਜਿਸ ਦੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।
ਜਾਂਚ ਦੇ ਅੰਤ ‘ਚ ਇੰਸਟਾਗ੍ਰਾਮ ਯੂਜ਼ਰ ਦੇ ਅਕਾਊਂਟ ਦੀ ਜਾਂਚ ਕੀਤੀ ਗਈ। ਇਹ ਪਾਇਆ ਗਿਆ ਕਿ ਯੂਜ਼ਰ ਇੱਕ ਵਿਸ਼ੇਸ਼ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਖੇਸਾਰੀ ਲਾਲ ਯਾਦਵ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਸਾਬਤ ਹੋਈ। ਖੇਸਾਰੀ ਲਾਲ ਯਾਦਵ ਬਿਲਕੁਲ ਠੀਕ ਹਨ, ਉਨ੍ਹਾਂ ਦੀ ਮੌਤ ਦਾ ਦਾਅਵਾ ਕਰਨ ਵਾਲੀ ਵਾਇਰਲ ਪੋਸਟ ਸਿਰਫ ਅਫਵਾਹ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।