Fact Check : ਔਰਤਾਂ ਲਈ ਪੰਜਾਬ ਵਿੱਚ ਮੁਫ਼ਤ ਬੱਸ ਸੇਵਾ ਰਹੇਗੀ ਜਾਰੀ ,ਵਾਇਰਲ ਦਾਅਵਾ ਨਿਕਲਿਆ ਫਰਜੀ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਪੰਜਾਬ ਟ੍ਰਾਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪ ਇਸ ਗੱਲ ਦਾ ਖੰਡਨ ਕੀਤਾ ਹੈ ਅਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਕਰਨ ਦੀ ਖ਼ਬਰ ਨੂੰ ਅਫ਼ਵਾਹ ਦੱਸਿਆ ਹੈ।

ਨਵੀਂ ਦਿੱਲੀ ( ਵਿਸ਼ਵਾਸ ਨਿਊਜ਼) । ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ 1 ਜੂਨ ਤੋਂ ਔਰਤਾਂ ਲਈ ਬੱਸਾਂ ਦਾ ਮੁਫ਼ਤ ਸਫਰ ਬੰਦ ਕੀਤਾ ਜਾਵੇਗਾ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਪੰਜਾਬ ਟ੍ਰਾਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪ ਇਸ ਗੱਲ ਦਾ ਖੰਡਨ ਕੀਤਾ ਹੈ ਅਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਕਰਨ ਦੀ ਖ਼ਬਰ ਨੂੰ ਅਫ਼ਵਾਹ ਦੱਸਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Davinder Bhullar ਨੇ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ”ਪੰਜਾਬ ਸਰਕਾਰ ਦਾ ਵੱਡਾ ਐਲਾਨ
ਸੂਬੇ ਭਰ ਵਿਚ 1 ਜੂਨ ਤੋਂ ਸਰਕਾਰੀ ਬੱਸਾਂ ਦਾ ਮੁਫ਼ਤ ਸਫ਼ਰ ਹੋਏਗਾ ਬੰਦ”

ਪੋਸਟ ਵਿੱਚ ਸੀਐਮ ਭਗਵੰਤ ਮਾਨ ਦੀ ਫੋਟੋ ਨਾਲ ਲਿਖਿਆ ਹੋਇਆ ਹੈ : 1 ਜੂਨ 2022 ਤੋਂ ਔਰਤਾਂ ਲਈ ਬੱਸਾਂ ਦਾ ਮੁਫ਼ਤ ਸਫ਼ਰ ਬੰਦ।

ਫ਼ੈਕਟ ਚੈੱਕ ਦੇ ਉਦੇਸ਼ ਲਈ ਪੋਸਟ ਵਿੱਚ ਲਿਖੀਆਂ ਗੱਲਾਂ ਨੂੰ ਹੂਬਹੂ ਲਿਖਿਆ ਗਿਆ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਪੜਤਾਲ ਸ਼ੁਰੂ ਕਰਦੇ ਹੋਏ ਸੰਬੰਧਿਤ ਕੀਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀਆ। ਸਾਨੂੰ ਪੀਟੀਸੀ ਨਿਊਜ਼ ਦੇ ਫੇਸਬੁੱਕ ਪੇਜ ਤੇ 23 ਮਈ ਨੂੰ ਵਾਇਰਲ ਦਾਅਵੇ ਬਾਰੇ ਇੱਕ ਰਿਪੋਰਟ ਮਿਲੀ। ਰਿਪੋਰਟ ਵਿੱਚ ਪੰਜਾਬ ਟ੍ਰਾਸਪੋਰਟ ਮਿਨਿਸਟਰ ਲਾਲਜੀਤ ਭੁੱਲਰ ਦਾ ਬਿਆਨ ਹੈ। ਖਬਰ ਅਨੁਸਾਰ ,” ਟ੍ਰਾਂਪੋਰ੍ਟ ਮੰਤਰੀ ਲਾਲਜੀਤ ਬੁੱਲਰ ਨੇ ਸੋਸ਼ਲ ਮੀਡਿਆ ਤੇ ਵਾਇਰਲ ਖਬਰਾਂ ਨੂੰ ਅਫਵਾਹ ਦੱਸਦਿਆਂ ਕਿਹਾ ਕਿ ਔਰਤਾਂ ਲਈ ਫ੍ਰੀ ਬੱਸ ਸੇਵਾ ਜਾਰੀ ਰਹੇਗੀ। ਝੂਠੀ ਖਬਰਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਦਮ ਚੁੱਕਿਆ ਜਾਵੇਗਾ।

punjabi.abplive.com ਤੇ 23 ਮਈ ਨੂੰ ਵਾਇਰਲ ਦਾਅਵੇ ਨੂੰ ਲੈ ਕੇ ਇੱਕ ਰਿਪੋਰਟ ਪ੍ਰਕਾਸ਼ਿਤ ਮਿਲੀ। ਰਿਪੋਰਟ ਅਨੁਸਾਰ ,” ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।”

ਜਾਂਚ ਵਿੱਚ ਸਾਨੂੰ ਲਾਲਜੀਤ ਸਿੰਘ ਭੁੱਲਰ ਦੇ ਫੇਸਬੁੱਕ ਅਕਾਊਂਟ ਤੇ ਇਸ ਨਾਲ ਸੰਬੰਧਿਤ ਇੱਕ ਵੀਡੀਓ ਮਿਲਿਆ। ਵੀਡੀਓ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਖਬਰਾਂ ਨੂੰ ਅਫਵਾਹਾਂ ਦੱਸਦਿਆਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।”

ਵੱਧ ਜਾਣਕਾਰੀ ਲਈ ਪੰਜਾਬ ਵਿੱਚ ਟ੍ਰਾਸਪੋਰਟ ਦੀਆਂ ਖਬਰਾਂ ਲਿਖਣ ਵਾਲੇ ਦੈਨਿਕ ਜਾਗਰਣ ਦੇ ਪਟਿਆਲਾ ਦੇ ਡਿਸਟ੍ਰਿਕਟ ਹੈਡ ਦੀਪਕ ਮੋਦਗਿਲ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਦਾਅਵੇ ਦੇ ਲਿੰਕ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜੀ ਦੱਸਿਆ ਹੈ ਅਤੇ ਕਿਹਾ ਕਿ ਸਰਕਾਰ ਵਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਫਰਜੀ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਚੱਲਿਆ ਕਿ ਯੂਜ਼ਰ ਪੰਜਾਬ ਦੇ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ਤੇ ਯੂਜ਼ਰ ਦੇ 4 ਹਜ਼ਾਰ ਤੋਂ ਵੱਧ ਮਿੱਤਰ ਹਨ ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਪੰਜਾਬ ਟ੍ਰਾਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪ ਇਸ ਗੱਲ ਦਾ ਖੰਡਨ ਕੀਤਾ ਹੈ ਅਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਕਰਨ ਦੀ ਖ਼ਬਰ ਨੂੰ ਅਫ਼ਵਾਹ ਦੱਸਿਆ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts