ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਗੌਤਮ ਗੰਭੀਰ ਨੂੰ ਲੈ ਕੇ ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਉਨ੍ਹਾਂ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਗੰਭੀਰ ਨੇ ਖੁਦ ਦਾਅਵੇ ਦਾ ਖੰਡਨ ਕੀਤਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਇਸ ਬਾਰ ਕ੍ਰਿਕੇਟ ਵਰਲਡ ਕੱਪ 2023 ਦਾ ਆਯੋਜਨ ਭਾਰਤ ਵਿੱਚ ਹੋ ਰਿਹਾ ਹੈ ਤੇ ਇਸ ਨੂੰ ਲੈ ਕੇ ਸੋਸ਼ਲ ਮੀਡਿਆ ‘ਤੇ ਕਈ ਫਰਜ਼ੀ ਦਾਅਵੇ ਵੀ ਵਾਇਰਲ ਹੋ ਰਹੇ ਹਨ। ਇਸੇ ਨੂੰ ਲੈ ਕੇ ਸੋਸ਼ਲ ਮੀਡਿਆ ‘ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਬੱਲੇਬਾਜ਼ ਗੌਤਮ ਗੰਭੀਰ ਦੇ ਨਾਂ ‘ਤੇ ਇਕ ਕਥਿਤ ਬਿਆਨ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗੌਤਮ ਗੰਭੀਰ ਨੇ ਵਿਰਾਟ ਕੋਹਲੀ ਅਤੇ ਗਲੇਨ ਮੈਕਸਵੈੱਲ ਦੀ ਕ੍ਰਿਕਟ ਰਣਨੀਤੀ ਦੀ ਤੁਲਨਾ ਕਰਦੇ ਹੋਏ ਵਿਵਾਦਿਤ ਬਿਆਨ ਦਿੱਤਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗ਼ਲਤ ਹੈ। ਗੌਤਮ ਗੰਭੀਰ ਨੇ ਵਿਰਾਟ ਕੋਹਲੀ ਅਤੇ ਗਲੇਨ ਮੈਕਸਵੈੱਲ ਨੂੰ ਲੈ ਕੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਗੰਭੀਰ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਬਿਆਨ ਨੂੰ ਲੈ ਕੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਇਸ ਦਾਅਵੇ ਦਾ ਖੰਡਨ ਕੀਤਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
8 ਨਵੰਬਰ 2023 ਨੂੰ ਵਾਇਰਲ ਪੋਸਟ ਨੂੰ ਸਾਂਝਾ ਕਰਦੇ ਹੋਏ ਫੇਸਬੁੱਕ ਯੂਜ਼ਰ ‘Pollkhol Sports 2’ ਨੇ ਲਿਖਿਆ, “Gautam Gambhir on Glann Maxwell and Virat Kohli”
ਪੋਸਟ ਦੇ ਉੱਤੇ ਲਿਖਿਆ ਹੋਇਆ ਹੈ: ਗੌਤਮ ਗੰਭੀਰ ਨੇ ਕਿਹਾ-ਵਿਰਾਟ ਕੋਹਲੀ ਜੇਕਰ ਹੁੰਦੇ ਤਾਂ ਉਹ 195 ਰਨਾਂ ‘ਤੇ ਸਿੰਗਲ ਲੈ ਲੈਂਦੇ। ਪਰ ਮੈਕਸਵੈੱਲ ਨੇ ਛੱਕਾ ਮਾਰਨ ਦਾ ਫੈਸਲਾ ਕੀਤਾ, ਜੋ ਉਨ੍ਹਾਂ ਨੂੰ ਅਲੱਗ ਬਣਾਉਂਦਾ ਹੈ।
ਵਾਇਰਲ ਪੋਸਰ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਦੇ ਨਾਲ ਗੂਗਲ ‘ਤੇ ਖੋਜ ਕਰਨਾ ਸ਼ੁਰੂ ਕੀਤਾ। ਸਾਨੂੰ ਗੌਤਮ ਗੰਭੀਰ ਦੇ ਵੈਰੀਫਾਈਡ ਐਕਸ ਹੈਂਡਲ ਤੋਂ ਦਾਅਵੇ ਨਾਲ ਸਬੰਧਤ ਇੱਕ ਪੋਸਟ ਮਿਲੀ ਹੈ। 8 ਨਵੰਬਰ 2023 ਨੂੰ ਕੀਤੀ ਗਈ ਪੋਸਟ ਵਿੱਚ ਗੰਭੀਰ ਨੇ CNN-News18 ਦੀ ਇੱਕ ਪੋਸਟ ਦਾ ਇੱਕ ਸਕਰੀਨਸ਼ਾਟ ਸਾਂਝਾ ਕਰਕੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ। ਕੈਪਸ਼ਨ ਅੰਗਰੇਜ਼ੀ ਵਿੱਚ ਲਿਖਿਆ ਹੈ। ਜਿਸ ਦਾ ਪੰਜਾਬੀ ਅਨੁਵਾਦ ਹੈ: “ਕੀ ਬਕਵਾਸ ਹੈ! ਜਦੋਂ ਮੈਂ ਕੁਝ ਕਹਿੰਦਾ ਹਾਂ, ਮੈਂ ਖੁੱਲ੍ਹ ਕੇ ਕਹਿੰਦਾ ਹਾਂ। ਸਾਰੇ ਤਥਾਕਥਿਤ ਪ੍ਰਮਾਣਿਤ ਹੈਂਡਲਾਂ ਤੋਂ – ਸਰੋਤਾਂ ਦਾ ਹਵਾਲਾ ਦਿਓ ਜਾਂ ਮੁਆਫੀ ਮੰਗੋ!”
ਗੰਭੀਰ ਦੇ ਇਸ ਟਵੀਟ ਤੋਂ ਬਾਅਦ CNN-News18 ਨੇ ਅਧਿਕਾਰਤ ਐਕਸ ਹੈਂਡਲ ਤੋਂ ਇੱਕ ਟਵੀਟ ਕੀਤਾ। 8 ਨਵੰਬਰ 2023 ਨੂੰ ਕੀਤੇ ਗਏ ਟਵੀਟ ਵਿੱਚ ਕੈਪਸ਼ਨ ਅੰਗਰੇਜ਼ੀ ਵਿੱਚ ਲਿਖਿਆ ਗਿਆ ਹੈ। ਜਿਸਦਾ ਪੰਜਾਬੀ ਅਨੁਵਾਦ ਹੈ: ਪਿਆਰੇ @GautamGambhir, ਅਸੀਂ ਅਣਜਾਣੇ ਵਿੱਚ ਹੋਈ ਗਲਤੀ ਅਤੇ ਤੁਹਾਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਾਂ। ਸਾਡਾ ਇਰਾਦਾ ਕਦੇ ਵੀ ਦੁਖੀ ਜਾਂ ਗੁੰਮਰਾਹ ਕਰਨਾ ਨਹੀਂ ਸੀ। ਸਾਡੇ ਦਿਲਾਂ ਵਿੱਚ ਤੁਹਾਡੇ ਲਈ ਸਭ ਤੋਂ ਵੱਧ ਸਤਿਕਾਰ ਅਤੇ ਸਨਮਾਨ ਹੈ। ਸਟੋਰੀ ਹਟਾ ਦਿੱਤੀ ਗਈ ਹੈ। ” CNN-News18 ਦੇ ਇਸ ਟਵੀਟ ਤੋਂ ਬਾਅਦ ਗੰਭੀਰ ਨੇ ਇਸ ਕਾਰਵਾਈ ਦੀ ਤਾਰੀਫ ਕਰਦੇ ਹੋਏ ਇੱਕ ਹੋਰ ਟਵੀਟ ਕੀਤਾ। ਜਿਸਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਸਰਚ ਦੇ ਦੌਰਾਨ ਸਾਨੂੰ ਦੈਨਿਕ ਜਾਗਰਣ ‘ਤੇ 9 ਅਕਤੂਬਰ 2023 ਨੂੰ ਪ੍ਰਕਾਸ਼ਿਤ ਖਬਰ ਮਿਲੀ। ਜਿਸ ਵਿੱਚ ਦਸਿਆ ਗਿਆ, “ਆਈਸੀਸੀ ਵਿਸ਼ਵ ਕੱਪ 2023 ਦੇ ਪਹਿਲੇ ਮੈਚ ਵਿੱਚ ਆਸਟਰੇਲੀਆ ਦੇ ਖਿਲਾਫ ਚੰਗਾ ਪ੍ਰਦਰਸ਼ਨ ਕੀਤਾ। ਗੌਤਮ ਗੰਭੀਰ ਵੀ ਵਿਰਾਟ ਦੀ ਸ਼ਾਨਦਾਰ ਬੱਲੇਬਾਜ਼ੀ ਦੇ ਦੀਵਾਨੇ ਹੋ ਗਏ ਹਨ। ਗੰਭੀਰ ਦਾ ਕਹਿਣਾ ਹੈ ਕਿ ਕੋਹਲੀ ਨੌਜਵਾਨ ਖਿਡਾਰੀਆਂ ਲਈ ਮਿਸਾਲ ਹੈ।” ਸਾਨੂੰ ਅਜਿਹੀਆਂ ਕਈ ਰਿਪੋਰਟਾਂ ਮਿਲੀਆਂ ਹਨ, ਜਿਸ ‘ਚ ਗੰਭੀਰ ਨੇ ਵਿਰਾਟ ਕੋਹਲੀ ਦੀ ਤਾਰੀਫ ਕੀਤੀ ਹੈ।
ਵਾਇਰਲ ਪੋਸਟ ਬਾਰੇ ਅਸੀਂ ਦੈਨਿਕ ਜਾਗਰਣ ਦੇ ਖੇਡ ਪੱਤਰਕਾਰ ਅਭਿਸ਼ੇਕ ਤ੍ਰਿਪਾਠੀ ਨਾਲ ਗੱਲ ਕੀਤੀ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿਚ ਕੋਈ ਸੱਚਾਈ ਨਹੀਂ ਹੈ।
ਅੰਤ ਵਿੱਚ ਅਸੀਂ ਗ਼ਲਤ ਦਾਅਵੇ ਨਾਲ ਪੋਸਟ ਨੂੰ ਸਾਂਝਾ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਅਸੀਂ ਵੇਖਿਆ ਕਿ ਇਸ ਪੇਜ ਨੂੰ 11 ਹਜ਼ਾਰ ਲੋਕ ਫੋਲੋ ਕਰਦੇ ਹਨ। ਪੇਜ ਤੇ ਕ੍ਰਿਕੇਟ ਨਾਲ ਸਬੰਧਤ ਪੋਸਟਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਗੌਤਮ ਗੰਭੀਰ ਨੂੰ ਲੈ ਕੇ ਵਾਇਰਲ ਪੋਸਟ ਵਿੱਚ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਉਨ੍ਹਾਂ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਗੰਭੀਰ ਨੇ ਖੁਦ ਦਾਅਵੇ ਦਾ ਖੰਡਨ ਕੀਤਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।