ਵਿਸ਼ਵਾਸ ਨਿਊਜ ਦੀ ਜਾਂਚ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਸਾਬਿਤ ਹੋਇਆ। ਬੱਕਰੇ ਦਾ ਚਲਾਨ ਕੱਟਣ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਸਰਕਾਰ ਨਾਲ ਜੋੜਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਪੁਲਿਸ ਨਾਲ ਟ੍ਰੈਫਿਕ ਮੁਲਾਜਮ ਨੂੰ ਵੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨੂੰ ਬਣਾਉਣ ਵਾਲਾ ਵਿਅਕਤੀ ਦਾਅਵਾ ਕਰ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਬੱਕਰੇ ਦਾ ਵੀ ਚਲਾਨ ਕੱਟਿਆ ਹੈ। ਹੁਣ ਕੁਝ ਯੂਜਰਸ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਮੁਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧ ਰਹੇ ਹਨ।
ਵਿਸ਼ਵਾਸ ਨਿਊਜ ਦੀ ਪੜਤਾਲ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਗਿਆ। ਪੰਜਾਬ ਪੁਲਿਸ ਦਾ ਇਹ ਵੀਡੀਓ ਹਾਲੀਆ ਨਹੀਂ, ਸੰਗੋ ਸਾਲ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਆਮ ਆਦਮੀ ਪਾਰਟੀ ਅਤੇ ਸੀਐਮ ਭਗਵੰਤ ਮਾਨ ਨਾਲ ਜੋੜਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘Pind Da Marasi’ ਨੇ (ਆਰਕਾਈਵ ਲਿੰਕ) 20 ਅਕਤੂਬਰ ਨੂੰ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”ਮੁਖ ਮੰਤਰੀ ਸਾਬ ਮੁਰਗੀ ਬੱਕਰੀ ਦਾ ਮੁਆਵਜਾ ਦੇਣ ਦੀ ਗੱਲ ਹੋਈ ਸੀ ਨਾ ਕਿ ਮੁਰਗੀ ਬੱਕਰੀ ਦਾ ਚਲਾਨ ਕਰਕੇ ਸਰਕਾਰ ਕੋਲ ਭਰਨ ਦੀ ?”
ਕਈ ਹੋਰ ਯੂਜਰਸ ਨੇ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਵਾਇਰਲ ਵੀਡੀਓ ਦੀ ਪੜਤਾਲ ਅਸੀ ਸੰਬੰਧਿਤ ਕੀਵਰਡ ਨਾਲ ਕੀਤੀ। ਸਾਨੂੰ ਵੀਡੀਓ ਨਾਲ ਜੁੜੀ ਖਬਰ ਕਈ ਨਿਊਜ ਵੈਬਸਾਈਟ ‘ਤੇ ਸਾਲ 2019 ਵਿਚ ਮਿਲੀ। ‘ਡੈਲੀ ਪੋਸਟ ਪੰਜਾਬੀ’ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀਡੀਓ ਨਾਲ ਜੁੜੀ ਰਿਪੋਰਟ ਮਿਲੀ। 26 ਮਾਰਚ 2019 ਨੂੰ ਅਪਲੋਡ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਗਿਆ ਸੀ, ਵਾਹ ਜੀ ਵਾਹ, ਪੰਜਾਬ ਪੁਲਿਸ ਤੁਸੀਂ ਗ੍ਰੇਟ ਹੋ, ਬੱਕਰੇ ਦੇ ਚਲਾਨ ਕੱਟਣ ਦਾ ਵੀਡੀਓ ਵਾਇਰਲ।
ਸਰਚ ਦੌਰਾਨ ਸਾਨੂੰ ਵੀਡੀਓ ਨਾਲ ਜੁੜੀ ਜਾਣਕਾਰੀ ਜਨਸੱਤਾ ਦੀ ਵੈਬਸਾਈਟ ‘ਤੇ 28 ਮਾਰਚ 2019 ਨੂੰ ਪ੍ਰਕਾਸ਼ਿਤ ਖਬਰ ਵਿੱਚ ਮਿਲੀ। ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਮਾਮਲਾ ਬਟਾਲਾ ਦਾ ਹੈ। ਜਿੱਥੇ ਡੇਰਾ ਰੋਡ ਪੁਲ ‘ਤੇ ਪੁਲਿਸ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਉੱਥੇ ਬਾਈਕ ‘ਤੇ ਦੋ ਵਿਯਕਤੀ ਇੱਕ ਬੱਕਰੇ ਨਾਲ ਨਿਕਲੇ। ਜਿਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ, ਅਤੇ ਪੁਲਿਸ ਵਲੋਂ ਰੋਕਣ ‘ਤੇ ਇੱਕ ਵਿਯਕਤੀ ਨੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਸਾਨੂੰ ਜਗਬਾਣੀ ਦੇ ਯੂਟਿਊਬ ਚੈਨਲ ‘ਤੇ ਹੀ 31 ਮਾਰਚ 2019 ਨੂੰ ਵਾਇਰਲ ਵੀਡੀਓ ਨੂੰ ਲੈ ਕੇ ਪੁਲਿਸ ਦਾ ਬਿਆਨ ਮਿਲਾ। ਵੀਡੀਓ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ ਵਾਇਰਲ ਵੀਡੀਓ ਦੀ ਮਿਤੀ ਅਤੇ ਥਾਂ ਦੀ ਪੁਸ਼ਟੀ ਨਹੀਂ ਕਰਦਾ,ਪਰ ਅਸੀਂ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਹ ਮਾਮਲਾ ਹਾਲ-ਫਿਲਹਾਲ ਦਾ ਨਹੀਂ ਹੈ, ਬਲਕਿ 2019 ਤੋਂ ਇਹ ਵੀਡੀਓ ਵਾਇਰਲ ਹੈ। ਇਸਦਾ ਹਾਲੀਆ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ।
ਵਿਸ਼ਵਾਸ ਨਿਊਜ਼ ਨੇ ਵੀਡੀਓ ਬਾਰੇ ਜਾਣਕਾਰੀ ਲਈ ਪੰਜਾਬੀ ਜਾਗਰਣ ਬਟਾਲਾ ਦੇ ਸਟਾਫ ਰਿਪੋਰਟਰ ਪਰਮਵੀਰ ਰਿਸ਼ੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਵੀਡੀਓ ਹਾਲ-ਫਿਲਹਾਲ ਦਾ ਨਹੀਂ ਹੈ। ਪੁਰਾਣੇ ਵੀਡੀਓ ਨੂੰ ਹਾਲ ਦਾ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਜਾਂਚ ਦੇ ਅੰਤ ਵਿੱਚ ਅਸੀਂ ਗੁੰਮਰਾਹਕੁਨ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਮਾਨਸਾ ਦਾ ਰਹਿਣ ਵਾਲਾ ਹੈ। ਫੇਸਬੁੱਕ ‘ਤੇ ਯੂਜ਼ਰ ਨੂੰ ਲਗਭਗ 5 ਹਜਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਸਾਬਿਤ ਹੋਇਆ। ਬੱਕਰੇ ਦਾ ਚਲਾਨ ਕੱਟਣ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਸਰਕਾਰ ਨਾਲ ਜੋੜਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।