Fact Check: ਹਰਸਿਮਰਤ ਕੌਰ ਬਾਦਲ ਨੇ ਨਹੀਂ ਕੀਤੀ ਆਮ ਆਦਮੀ ਪਾਰਟੀ ਦੀ ਤਾਰੀਫ, ਵਾਇਰਲ ਵੀਡੀਓ ਐਡੀਟੇਡ ਹੈ

ਵਿਸ਼ਵਾਸ ਨਿਊਜ ਨੇ ਪੜਤਾਲ ਵਿਚ ਪਾਇਆ ਕਿ ਹਰਸਿਮਰਤ ਕੌਰ ਦੀ ਸਰਦੂਲਗੜ੍ਹ ਵਿਖੇ ਹੋਈ ਰੈਲੀ ਦੇ ਕੁਝ ਹਿੱਸੇ ਨੂੰ ਕੱਟ ਕੇ ਫਰਜੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਵੀਡੀਓ ਨੂੰ ਪੂਰਾ ਸੁਣਿਆ ਅਤੇ ਪਾਇਆ ਕਿ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਤਾਰੀਫ ਨਹੀਂ ਕੀਤੀ ਸੀ। ਉਨ੍ਹਾਂ ਨੇ ਸ਼ਿਰੋਮਣੀ ਅਕਾਲੀ ਦਲ ਪਾਰਟੀ ਦੀ ਤਾਰੀਫ ਕਰਦੇ ਹੋਏ ਪਾਰਟੀ ਨੂੰ ਜਿਤਾਉਣ ਦੀ ਗੱਲ ਕੀਤੀ ਸੀ। ਕੁਝ ਲੋਕ ਐਡੀਟੇਡ ਕਲਿਪ ਨੂੰ ਸਾਂਝਾ ਕਰ ਰਹੇ ਹਨ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਇੱਕ ਵੀਡੀਓ ਕਲਿਪ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਹਰਸਿਮਰਤ ਬਾਦਲ ਨੂੰ ਆਮ ਆਦਮੀ ਪਾਰਟੀ ਦੀ ਤਰੀਫ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਕੁਝ ਲੋਕ ਇਸਨੂੰ ਸੱਚ ਮਨੰਦੇ ਹੋਏ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਵਾਇਰਲ ਵੀਡੀਓ ਨੂੰ ਐਡੀਟੇਡ ਪਾਇਆ। ਅਸਲ ਵਿੱਚ ਵਾਇਰਲ ਵੀਡੀਓ ਸਾਲ 2024 ਵਿੱਚ ਸਰਦੂਲਗੜ੍ਹ ਵਿਖੇ ਹੋਈ ਹਰਸਿਮਰਤ ਕੌਰ ਬਾਦਲ ਦੀ ਇੱਕ ਰੈਲੀ ਦਾ ਹੈ, ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਹਰਾਉਣ ਬਾਰੇ ਗੱਲ ਕੀਤੀ ਸੀ, ਉਸੇ ਵੀਡੀਓ ਨੂੰ ਹੁਣ ਐਡਿਟ ਕਰ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ Rangla Punjab – ਰੰਗਲਾ ਪੰਜਾਬ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “‘ਸਿਮਰੋ’ ਲੱਗਦਾ ‘AAP’ ‘ਚ ਸ਼ਾਮਿਲ ਹੋਊ! ਗੱਲਾਂ ਹੋਰ ਕਰੀ ਜਾਂਦੀ ਆ”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸਭਤੋਂ ਪਹਿਲਾਂ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ ਪੀਟੀਸੀ ਨਿਊਜ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲੀ। ਵੀਡੀਓ ਨੂੰ 30 ਮਈ 2024 ਨੂੰ ਅਪਲੋਡ ਕੀਤਾ ਗਿਆ ਹੈ। ਅਸੀਂ ਵੀਡੀਓ ਨੂੰ ਪੂਰਾ ਸੁਣਿਆ, ਵੀਡੀਓ ‘ਚ ਹਰਸਿਮਰਤ ਕੌਰ ਬਾਦਲ ਨੂੰ ਸ਼ਿਰੋਮਣੀ ਅਕਾਲੀ ਦਲ ਪਾਰਟੀ ਦੀ ਤਾਰੀਫ ਕਰਦੇ ਹੋਏ ਅਤੇ ਆਮ ਆਦਮੀ ਪਾਰਟੀ ਅਤੇ ਦੁੱਜੀ ਪਾਰਟੀ ਦੇ ਕੰਮਾਂ ਬਾਰੇ ਗੱਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ।

ਸਰਚ ਦੌਰਾਨ ਸਾਨੂੰ ਵੀਡੀਓ ਸੁਖਬੀਰ ਸਿੰਘ ਬਾਦਲ ਦੇ ਵੇਰੀਫਾਈਡ ਫੇਸਬੁੱਕ ਅਕਾਊਂਟ ‘ਤੇ ਮਿਲਾ। ਵੀਡੀਓ ਨੂੰ 30 ਮਈ 2024 ਨੂੰ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸਰਦੂਲਗੜ੍ਹ ਵਿਖੇ ਹੋਈ ਰੈਲੀ ਦਾ ਹੈ।

ਜਾਂਚ ਦੌਰਾਨ etvbharat.com ਦੀ ਵੈਬਸਾਈਟ ‘ਤੇ ਵੀ ਵੀਡੀਓ ਨਾਲ ਜੁੜੀ ਖਬਰ ਮਿਲੀ। 30 ਮਈ 2024 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ, ਹਰਸਿਮਰਤ ਕੌਰ ਬਾਦਲ ਨੇ ਸਰਦੂਲਗੜ੍ਹ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ,ਬੀਜੇਪੀ, ਕਾਂਗਰਸ ਅਤੇ ਕੇਜਰੀਵਾਲ ਸਰਕਾਰ ਤਿੰਨੋਂ ਪਾਰਟੀਆਂ ਹੀ ਪੰਜਾਬ ਦਾ ਭਲਾ ਨਹੀਂ ਕਰਦੀ। ਸ਼ਿਰੋਮਣੀ ਅਕਾਲੀ ਦਲ ਪਾਰਟੀ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕਰਦੀ ਹੈ। ਆਮ ਆਦਮੀ ਪਾਰਟੀ ਅਤੇ ਦੁੱਜੀ ਪਾਰਟੀ ਨੇ ਬਹੁਤ ਝੂਠ ਬੋਲੇ ਹੈ।

ਵੀਡੀਓ ਦੀ ਪੁਸ਼ਟੀ ਲਈ ਅਸੀਂ ਪੰਜਾਬੀ ਜਾਗਰਣ ਮਾਨਸਾ ਦੇ ਇੰਚਾਰਜ ਹਰਕ੍ਰਿਸ਼ਨ ਸ਼ਰਮਾ ਨਾਲ ਵੀਡੀਓ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਵੀਡੀਓ ਐਡੀਟੇਡ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਰੈਲੀ ਵਿੱਚ ਹਰਸਿਮਰਤ ਕੌਰ ਬਾਦਲ ਨੇ ਆਪ ਅਤੇ ਦੁੱਜੀ ਪਾਰਟੀਆਂ ਦੇ ਕੰਮ ਬਾਰੇ ਗੱਲ ਕੀਤੀ ਸੀ ਅਤੇ ਸ਼ਿਰੋਮਣੀ ਅਕਾਲੀ ਦਲ ਨੂੰ ਜਿਤਾਉਣ ਬਾਰੇ ਬੋਲਿਆ ਸੀ। ਲੋਕ ਐਡੀਟੇਡ ਵੀਡੀਓ ਵਾਇਰਲ ਕਰ ਰਹੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਪੜਤਾਲ ਵਿਚ ਪਾਇਆ ਕਿ ਹਰਸਿਮਰਤ ਕੌਰ ਦੀ ਸਰਦੂਲਗੜ੍ਹ ਵਿਖੇ ਹੋਈ ਰੈਲੀ ਦੇ ਕੁਝ ਹਿੱਸੇ ਨੂੰ ਕੱਟ ਕੇ ਫਰਜੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਵੀਡੀਓ ਨੂੰ ਪੂਰਾ ਸੁਣਿਆ ਅਤੇ ਪਾਇਆ ਕਿ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਤਾਰੀਫ ਨਹੀਂ ਕੀਤੀ ਸੀ। ਉਨ੍ਹਾਂ ਨੇ ਸ਼ਿਰੋਮਣੀ ਅਕਾਲੀ ਦਲ ਪਾਰਟੀ ਦੀ ਤਾਰੀਫ ਕਰਦੇ ਹੋਏ ਪਾਰਟੀ ਨੂੰ ਜਿਤਾਉਣ ਦੀ ਗੱਲ ਕੀਤੀ ਸੀ। ਕੁਝ ਲੋਕ ਐਡੀਟੇਡ ਕਲਿਪ ਨੂੰ ਸਾਂਝਾ ਕਰ ਰਹੇ ਹਨ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts