Fact Check: ਹਰਸਿਮਰਤ ਕੌਰ ਬਾਦਲ ਦੇ ਹੱਥ ਵਿੱਚ ਗੁਰਮੀਤ ਰਾਮ ਰਹੀਮ ਨਹੀਂ, ਸ੍ਰੀ ਦਰਬਾਰ ਸਾਹਿਬ ਦੀ ਫੋਟੋ ਹੈ

ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਐਡੀਟੇਡ ਸਾਬਿਤ ਹੋਈ। ਅਸਲ ਤਸਵੀਰ ਵਿੱਚ ਹਰਸਿਮਰਤ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਫੜੀ ਹੋਈ ਹੈ, ਜਿਸਨੂੰ ਐਡਿਟ ਕਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫੋਟੋ ਲੱਗਾ ਦਿੱਤੀ ਗਈ ਹੈ। ਤਸਵੀਰ ਨੂੰ ਹੁਣ ਦੁਰਪ੍ਰਚਾਰ ਦੇ ਇਰਾਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਪੰਜਾਬ ਵਿੱਚ ਲੋਕਸਭਾ ਚੌਣਾਂ 2024 ਲਈ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਦੌਰਾਨ ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲੋਕਸਭਾ ਹਲਕਾ ਬਠਿੰਡਾ ਤੋਂ ਸ਼ੋ੍ਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਕਥਿਤ ਰੂਪ ਤੋਂ ਹੱਥ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਫੜੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਡੇਰਾ ਪ੍ਰੇਮੀਆਂ ਨੇ ਹਰਸਿਮਰਤ ਬਾਦਲ ਨੂੰ ਰਾਮ ਰਹੀਮ ਦੀ ਫੋਟੋ ਨਾਲ ਸਨਮਾਨਿਤ ਕੀਤਾ ਹੈ ਅਤੇ ਉਨ੍ਹਾਂ ਨੂੰ ਲੋਕਸਭਾ ਚੌਣਾਂ 2024 ਵਿਚ ਵੋਟਾਂ ਦਾ ਭਰੋਸਾ ਦਿੱਤਾ ਹੈ।

ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਤਸਵੀਰ ਨੂੰ ਐਡੀਟੇਡ ਪਾਇਆ ਹੈ। ਅਸਲ ਫੋਟੋ ਵਿੱਚ ਹਰਸਿਮਰਤ ਬਾਦਲ ਨੇ ਹੱਥ ‘ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਫੜੀ ਹੋਈ ਹੈ, ਜਿਸਨੂੰ ਐਡਿਟ ਕਰ ਹੁਣ ਦੁਰਪ੍ਰਚਾਰ ਦੇ ਇਰਾਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ‘ਦੇਸ਼ ਪੰਜਾਬ ਪੰਜਾਬ ਦੇਸ਼’ ਨੇ 21 ਮਈ 2024 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ। ਫੋਟੋ ਉੱਤੇ ਲਿਖਿਆ ਹੋਇਆ ਹੈ,”ਡੇਰਾ ਪ੍ਰੇਮੀਆਂ ਨੇ ਹਰਸਿਮਰਤ ਬਾਦਲ ਨੂੰ ਡੇਰਾ ਮੁਖੀ ਸਤਿਗੁਰੂ ਰਾਮ ਰਹੀਮ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਤੇ ਅਕਾਲੀਦਲ ਨੂੰ ਵੋਟਾਂ ਦਾ ਭਰੋਸਾ ਦਿੱਤਾ।”

ਫੇਸਬੁੱਕ ਤੇ ਕਈ ਯੂਜ਼ਰਸ ਨੇ ਇਸ ਪੋਸਟ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਅਸਲੀ ਫੋਟੋ ਹਰਸਿਮਰਤ ਕੌਰ ਬਾਦਲ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਮਿਲੀ। 18 ਅਪ੍ਰੈਲ 2024 ਨੂੰ ਸ਼ੇਅਰ ਕੀਤੀ ਤਸਵੀਰ ਵਿੱਚ ਉਨ੍ਹਾਂ ਦੇ ਹੱਥ ‘ਚ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਹੈ, ਜਿਸਨੂੰ ਐਡਿਟ ਕਰ ਵਾਇਰਲ ਕੀਤਾ ਜਾ ਰਿਹਾ ਹੈ। ਪੋਸਟ ਮੁਤਾਬਕ, ਇਹ ਤਸਵੀਰ ਮਾਨਸਾ ਸ਼ਹਿਰ ਦੀ ਹੈ।

ਸਾਨੂੰ ਵਾਇਰਲ ਫੋਟੋ ਨਾਲ ਜੁੜੀ ਰਿਪੋਰਟ ਜਗਬਾਣੀ ਦੀ ਵੈਬਸਾਈਟ ‘ਤੇ ਵੀ ਮਿਲੀ। 24 ਮਈ 2024 ਨੂੰ ਪ੍ਰਕਾਸ਼ਿਤ ਰਿਪੋਰਟ ਵਿੱਚ ਦੱਸਿਆ ਗਿਆ ਹੈ, “ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਹੈ। ਪਾਰਟੀ ਨੇ ਦੋਸ਼ੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।”

ਸਰਚ ਵਿੱਚ ਸਾਨੂੰ ਵਾਇਰਲ ਫੋਟੋ ਨੂੰ ਲੈ ਸ਼੍ਰੋਮਣੀ ਅਕਾਲੀਦਲ ਦੇ ਮੁਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਦਾ ਇੱਕ ਇੰਟਰਵਿਊ ਮਿਲਾ। Rozana Times ਦੇ ਫੇਸਬੁੱਕ ਪੇਜ ‘ਤੇ 24 ਮਈ 2024 ਨੂੰ ਅਪਲੋਡ ਵੀਡੀਓ ਵਿੱਚ, ਉਨ੍ਹਾਂ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ ਅਤੇ ਤਸਵੀਰ ਨੂੰ ਐਡੀਟੇਡ ਦੱਸਿਆ ਹੈ।

ਵੱਧ ਜਾਣਕਾਰੀ ਲਈ ਅਸੀਂ ਸ਼੍ਰੋਮਣੀ ਅਕਾਲੀਦਲ ਦੇ ਮੁਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਤਸਵੀਰ ਨੂੰ ਐਡੀਟੇਡ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਦੁਰਪ੍ਰਚਾਰ ਦੇ ਇਰਾਦੇ ਨਾਲ ਐਡੀਟੇਡ ਫੋਟੋ ਸ਼ੇਅਰ ਕਰ ਰਹੇ ਹਨ।

ਅੰਤ ਵਿੱਚ ਅਸੀਂ ਫੋਟੋ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇਸ ਪੇਜ ‘ਤੇ ਜਿਆਦਾਤਰ ਰਾਜਨੀਤਿਕ ਪੋਸਟ ਸ਼ੇਅਰ ਕੀਤੇ ਜਾਂਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਐਡੀਟੇਡ ਸਾਬਿਤ ਹੋਈ। ਅਸਲ ਤਸਵੀਰ ਵਿੱਚ ਹਰਸਿਮਰਤ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਫੜੀ ਹੋਈ ਹੈ, ਜਿਸਨੂੰ ਐਡਿਟ ਕਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫੋਟੋ ਲੱਗਾ ਦਿੱਤੀ ਗਈ ਹੈ। ਤਸਵੀਰ ਨੂੰ ਹੁਣ ਦੁਰਪ੍ਰਚਾਰ ਦੇ ਇਰਾਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts