Fact Check : ਹਰਸਿਮਰਤ ਕੌਰ ਬਾਦਲ ਦੀ ਡਾਂਸ ਵੀਡੀਓ ਦਾ ਭਗਵੰਤ ਮਾਨ ਦੇ ਵਿਆਹ ਨਾਲ ਕੋਈ ਸੰਬੰਧ ਨਹੀਂ ਹੈ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ। ਵਾਇਰਲ ਵੀਡੀਓ ਉਦੋਂ ਦਾ ਹੈ ਜਦੋਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਲਈ ਜਿੱਤ ਹਾਸਲ ਕੀਤੀ ਸੀ ਅਤੇ ਜਿੱਤ ਦਾ ਜਸ਼ਨ ਨੱਚ ਕੇ ਮਨਾਇਆ ਸੀ।
- By: Jyoti Kumari
- Published: Jul 8, 2022 at 03:44 PM
- Updated: Jul 8, 2022 at 04:00 PM
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। 7 ਜੂਨ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋਇਆ ਹੈ। ਹੁਣ ਸੀਐਮ ਮਾਨ ਦੇ ਵਿਆਹ ਨਾਲ ਜੋੜਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਚ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ਚ ਨੱਚ ਰਹੀ ਹੈ। ਯੂਜ਼ਰਸ ਇਸ ਦਾਅਵੇ ਨੂੰ ਸੱਚ ਮੰਨਦੇ ਹੋਏ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ। ਵਾਇਰਲ ਵੀਡੀਓ ਉਦੋਂ ਦਾ ਹੈ ਜਦੋਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਲਈ ਜਿੱਤ ਹਾਸਲ ਕੀਤੀ ਸੀ ਅਤੇ ਜਿੱਤ ਦਾ ਜਸ਼ਨ ਨੱਚ ਕੇ ਮਨਾਇਆ ਸੀ।
ਕੀ ਹੋ ਰਿਹਾ ਹੈ ਵਾਇਰਲ
ਫੇਸਬੁੱਕ ਯੂਜ਼ਰ“Mehak Deep Kaur “ਨੇ 6 ਜੁਲਾਈ ਨੂੰ ਇਹ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਮੁੱਖਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਵਿਆਹ ਵਿੱਚ ਲੱਗੀਆਂ ਰੌਣਕਾਂ,ਗਿੱਧਿਆਂ ਦੀ ਰਾਣੀ ਭਾਬੀ ਹਰਸਿਮਰਤ ਕੌਰ ਬਾਦਲ ਨੇ ਵਧਾਈਆਂ ਰੋਣਕਾਂ ,ਮੇਰੇ ਵਲੋਂ ਵੀ ਮਾਨ ਸਾਬ ਨੂੰ ਬਹੁਤ ਬਹੁਤ ਮੁਬਾਰਕਾਂ”
ਵਾਇਰਲ ਵੀਡੀਓ ਨੂੰ ਦੂਜੇ ਯੂਜ਼ਰਸ ਵੀ ਸ਼ੇਅਰ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਨੂੰ ਇੱਥੇ ਦੇਖਿਆ ਜਾ ਸਕਦਾ ਹੈ। ਫੇਸਬੁੱਕ ਤੋਂ ਇਲਾਵਾ ਇਹ ਵੀਡੀਓ ਟਵਿੱਟਰ ਅਤੇ ਯੂਟਿਊਬ ਤੇ ਵੀ ਵਾਇਰਲ ਹੈ।
ਪੜਤਾਲ
ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਕੀ ਵਰਡ ਸਰਚ ਦੇ ਰਾਹੀਂ ਵਾਇਰਲ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਕਈ ਪੁਰਾਣੀਆਂ ਖਬਰਾਂ ਵਿੱਚ ਵਾਇਰਲ ਵੀਡੀਓ ਅਪਲੋਡ ਮਿਲਿਆ। ਸਾਨੂੰ ਇਹ ਵੀਡਿਓ ਦੈਨਿਕ ਜਾਗਰਣ ਦੇ ਯੂਟਿਊਬ ਚੈਨਲ ਤੇ 24 ਮਈ 2019 ਨੂੰ ਅਪਲੋਡ ਮਿਲਿਆ। ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ,“ਲੋਕ ਸਭਾ ਚੋਣਾਂ 2019 ਵਿੱਚ ਭਾਜਪਾ ਦੀ ਬੰਪਰ ਜਿੱਤ ਤੋਂ ਬਾਅਦ ਦਿੱਗਜ ਆਗੂਆਂ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਨੱਚ ਕੇ ਜਿੱਤ ਦਾ ਜਸ਼ਨ ਮਨਾਇਆ।”
zeebiz.com ਦੀ ਵੈੱਬਸਾਈਟ ਤੇ ਵੀ ਵਾਇਰਲ ਵੀਡੀਓ ਅਪਲੋਡ ਮਿਲਿਆ। 24 ਮਈ 2019 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ ,”ਬਠਿੰਡਾ ਲੋਕ ਸਭਾ ਸੀਟ ਤੋਂ 21,772 ਵੋਟਾਂ ਦੇ ਫਰਕ ਨਾਲ ਜਿੱਤਣ ਵਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸਮਰਥਕਾਂ ਨਾਲ ਨੱਚ ਕੇ ਆਪਣੀ ਜਿੱਤ ਦਾ ਜਸ਼ਨ ਮਨਾਇਆ।” ਵੀਡੀਓ ਨਾਲ ਜੁੜੀ ਖਬਰ ਨੂੰ ਇੱਥੇ ਦੇਖੋ।
ਹੋਰ ਕਈ ਨਿਊਜ਼ ਵੈੱਬਸਾਈਟਾਂ ਤੇ ਵਾਇਰਲ ਵੀਡੀਓ ਨਾਲ ਜੁੜੀ ਖਬਰ ਨੂੰ ਪੜ੍ਹਿਆ ਜਾ ਸਕਦਾ ਹੈ। ਸਾਡੀ ਇੱਥੇ ਤੱਕ ਦੀ ਜਾਂਚ ਤੋਂ ਇਹ ਤਾਂ ਸਾਫ ਹੋਇਆ ਕਿ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਪੋਸਟ ਦੇ ਕੰਮੈਂਟ ਵਿੱਚ ਵੀ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਪੁਰਾਣਾ ਦੱਸਿਆ ਹੈ।
ਵਿਸ਼ਵਾਸ ਨਿਊਜ਼ ਨੇ ਪੰਜਾਬ ਵਿੱਚ ਦੈਨਿਕ ਜਾਗਰਣ ਡਿਜੀਟਲ ਵਿੱਚ ਕੰਮ ਕਰਨ ਵਾਲੇ ਡਿਪਟੀ ਨਿਊਜ਼ ਐਡੀਟਰ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਉਨ੍ਹਾਂ ਸਾਨੂੰ ਦੱਸਿਆ ਕਿ ਇਹ ਦਾਅਵਾ ਗ਼ਲਤ ਹੈ। ਵਾਇਰਲ ਵੀਡੀਓ 2019 ਦਾ ਹੈ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਲਈ ਜਿੱਤ ਹਾਸਲ ਕੀਤੀ ਸੀ ਅਤੇ ਨੱਚ ਕੇ ਜਸ਼ਨ ਮਨਾਇਆ ਸੀ।
ਪੜਤਾਲ ਦੇ ਅੰਤਿਮ ਪੜਾਵ ਵਿੱਚ ਅਸੀਂ ਇਸ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਚੰਡੀਗੜ੍ਹ ਦੀ ਰਹਿਣ ਵਾਲੀ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ। ਵਾਇਰਲ ਵੀਡੀਓ ਉਦੋਂ ਦਾ ਹੈ ਜਦੋਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਲਈ ਜਿੱਤ ਹਾਸਲ ਕੀਤੀ ਸੀ ਅਤੇ ਜਿੱਤ ਦਾ ਜਸ਼ਨ ਨੱਚ ਕੇ ਮਨਾਇਆ ਸੀ।
- Claim Review : ਮੁੱਖਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਵਿਆਹ ਵਿੱਚ ਲੱਗੀਆਂ ਰੌਣਕਾਂ ਗਿੱਧਿਆਂ ਦੀ ਰਾਣੀ ਭਾਬੀ ਹਰਸਿਮਰਤ ਕੌਰ ਬਾਦਲ ਨੇ ਵਧਾਈਆਂ ਰੋਣਕਾਂ
- Claimed By : Mehak Deep Kaur
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...