ਵਿਸ਼ਵਾਸ ਟੀਮ ਦੀ ਪੜਤਾਲ ਵਿੱਚ ਇਹ ਦਾਅਵਾ ਫਰਜ਼ੀ ਸਾਬਿਤ ਹੋਇਆ। ਵਾਇਰਲ ਵੀਡੀਓ ਦਾ ਭਾਰਤੀ ਰੇਲਵੇ ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਵੀਡੀਓ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਇੰਗਲੈਂਡ ‘ਚ ਚਲਾਈ ਜਾਣ ਵਾਲੀ ਇੱਕ ਵਿਸ਼ੇਸ਼ ਟਰੇਨ ਦਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਟਰੇਨ ਦਾ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਮੌਕੇ ‘ਤੇ ਤੇਜਸ ਟਰੇਨ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਵੀਡੀਓ ‘ਚ ਲਾਈਟਾਂ ਨਾਲ ਸਜੀ ਹੋਈ ਇੱਕ ਟਰੇਨ ਦਰੱਖਤਾਂ ਵਿਚਕਾਰ ਲੰਘਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੁੰਬਈ ਤੋਂ ਗੋਆ ਜਾਣ ਵਾਲੀ ਤੇਜਸ ਟਰੇਨ ਹੈ। ਵਿਸ਼ਵਾਸ ਟੀਮ ਦੀ ਜਾਂਚ ਵਿੱਚ ਇਹ ਦਾਅਵਾ ਫਰਜ਼ੀ ਸਾਬਿਤ ਹੋਇਆ। ਵਾਇਰਲ ਵੀਡੀਓ ਦਾ ਭਾਰਤੀ ਰੇਲਵੇ ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਵੀਡੀਓ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਇੰਗਲੈਂਡ ‘ਚ ਚਲਾਈ ਗਈ ਇੱਕ ਵਿਸ਼ੇਸ਼ ਟਰੇਨ ਦਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ?
ਫੇਸਬੁੱਕ ਯੂਜ਼ਰ Akash Jaiswal ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ _ਤੇਜਸ ਐਕਸਪ੍ਰੈਸ, ਮੁੰਬਈ ਤੋਂ ਗੋਆ।
ਇੱਥੇ ਵਾਇਰਲ ਮੈਸੇਜ ਨੂੰ ਇਸ ਤਰ੍ਹਾਂ ਪੇਸ਼ ਕੀਤਾ ਗਿਆ ਹੈ। ਇਸ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਦਾਅਵੇ ਨੂੰ ਫੇਸਬੁੱਕ ਤੇ ਵੀ ਸ਼ੇਅਰ ਕਰ ਰਹੇ ਹਨ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਵੀਡੀਓ ਦੇ ਕੁਝ ਕੀਫ੍ਰੇਮ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਵਰਤੋਂ ਕਰਕੇ ਇਹਨਾਂ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਇੰਗਲੈਂਡ ਦੇ ਇੱਕ ਪੇਸ਼ੇਵਰ ਫੋਟੋਗ੍ਰਾਫਰ ਸਕਾਟ ਵਿਲੀਅਮਜ਼ ਦੇ ਫੇਸਬੁੱਕ ਅਕਾਊਂਟ ‘ਤੇ 24 ਨਵੰਬਰ 2021 ਨੂੰ ਅਪਲੋਡ ਕੀਤੀ ਮਿਲੀ। ਕੈਪਸ਼ਨ ‘ਚ ਦਿੱਤੀ ਗਈ ਜਾਣਕਾਰੀ ਮੁਤਾਬਿਕ,ਸਕਾਟ ਵਿਲੀਅਮਜ਼ ਨੇ ਇਸ ਦ੍ਰਿਸ਼ ਨੂੰ ਇੰਗਲੈਂਡ ਦੇ ਗੁਡਿੰਗਟਨ ਦੇ ਰੂਟ ਤੇ ਕੈਮਰੇ ‘ਚ ਕੈਦ ਕੀਤਾ ਸੀ ।
ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਅਸੀਂ ਗੂਗਲ ‘ਤੇ ਕੁਝ ਕੀਵਰਡਸ ਰਾਹੀਂ ਖੋਜ ਕੀਤੀ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਇੱਕ ਮੀਡਿਆ ਰਿਪੋਰਟ ਇੰਗਲੈਂਡ ਦੀ ਵੈੱਬਸਾਈਟ Devonlive ‘ਤੇ ਪ੍ਰਾਪਤ ਹੋਈ। 4 ਦਸੰਬਰ 2021 ਨੂੰ ਪ੍ਰਕਾਸ਼ਿਤ ਇਸ ਰਿਪੋਰਟ ਦੇ ਅਨੁਸਾਰ, ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੀ ਟਰੇਨ ਦਾ ਨਾਮ “ਟਰੇਨ ਆਫ ਲਾਈਟਸ” ਹੈ। ਟਰੇਨ ਆਫ ਲਾਈਟਸ ਡਾਰਟਮਾਊਥ ਸਟੀਮ (Dartmouth Steam) ਰੇਲਵੇ ਅਤੇ ਰਿਵਰ ਬੋਰਡ (River Board Company) ਕੰਪਨੀ ਦੁਆਰਾ ਦੱਖਣ-ਪੱਛਮੀ ਇੰਗਲੈਂਡ ਵਿੱਚ ਕ੍ਰਿਸਮਸ ਦੌਰਾਨ ਸਾਲਾਨਾ ਚੱਲਣ ਵਾਲੀ ਇੱਕ ਵਿਸ਼ੇਸ਼ ਟਰੇਨ ਹੈ। ਇਸ ਸਾਲ ਟਰੇਨ ਨੂੰ 24 ਨਵੰਬਰ ਤੋਂ 30 ਦਸੰਬਰ ਤੱਕ ਲਈ ਸੰਚਾਲਿਤ ਕੀਤਾ ਗਿਆ ਸੀ।
ਵੱਧ ਜਾਣਕਾਰੀ ਲਈ ਅਸੀਂ ਇੰਗਲੈਂਡ ਦੀ ਡਾਰਟਮਾਊਥ ਸਟੀਮ ਰੇਲਵੇ ਦੀ ਵੈੱਬਸਾਈਟ ਨੂੰ ਖੰਗਾਲਣਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਟਰੇਨ ਆਫ ਲਾਈਟਸ ਦੀਆਂ ਕਈ ਹੋਰ ਤਸਵੀਰਾਂ ਅਤੇ ਵੀਡੀਓਜ਼ ਵੈੱਬਸਾਈਟ ‘ਤੇ ਅੱਪਲੋਡ ਮਿਲੇ। ਵੈੱਬਸਾਈਟ ਤੇ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਸਾਲ ਟਰੇਨ ਨੂੰ 24 ਨਵੰਬਰ ਤੋਂ 30 ਦਸੰਬਰ ਤੱਕ ਲਈ ਸੰਚਾਲਿਤ ਕੀਤਾ ਗਿਆ ਸੀ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਭਾਰਤੀ ਰੇਲਵੇ ਦੇ ਸੀਪੀਆਰਓ ਦੀਪਕ ਚਤੁਰਵੇਦੀ ਨਾਲ ਸੰਪਰਕ ਕੀਤਾ। ਅਸੀਂ ਵਾਇਰਲ ਵੀਡੀਓ ਨੂੰ ਵਹਟਸਐੱਪ ਰਾਹੀਂ ਉਨ੍ਹਾਂ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਇਸ ਵਾਰ ਰੇਲਵੇ ਨਵੇਂ ਸਾਲ ਦੇ ਮੌਕੇ ਤੇ ਕੁਝ ਖਾਸ ਤਿਆਰੀਆਂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਹਾਲਾਂਕਿ, ਇਹ ਦਾਅਵਾ ਗ਼ਲਤ ਹੈ, ਵੀਡੀਓ ਦਾ ਭਾਰਤੀ ਰੇਲਵੇ ਨਾਲ ਕੋਈ ਸੰਬੰਧ ਨਹੀਂ ਹੈ।
ਜਾਂਚ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ Akash Jaiswal ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਸਾਨੂੰ ਪਤਾ ਲੱਗਾ ਕਿ ਫੇਸਬੁੱਕ ‘ਤੇ ਯੂਜ਼ਰ ਦੇ 300 ਤੋਂ ਜ਼ਿਆਦਾ ਦੋਸਤ ਹਨ। Akash Jaiswal ਉੱਤਰ ਪ੍ਰਦੇਸ਼ ਦੇ ਵਾਰਾਣਸੀ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿੱਚ ਇਹ ਦਾਅਵਾ ਫਰਜ਼ੀ ਸਾਬਿਤ ਹੋਇਆ। ਵਾਇਰਲ ਵੀਡੀਓ ਦਾ ਭਾਰਤੀ ਰੇਲਵੇ ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਵੀਡੀਓ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਇੰਗਲੈਂਡ ‘ਚ ਚਲਾਈ ਜਾਣ ਵਾਲੀ ਇੱਕ ਵਿਸ਼ੇਸ਼ ਟਰੇਨ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।