Fact Check : ਸਲਮਾਨ – ਸੋਨਾਕਸ਼ੀ ਦੇ ਵਿਆਹ ਦੇ ਨਾਂ ਤੇ ਵਾਇਰਲ ਖਬਰਾਂ ਅਤੇ ਤਸਵੀਰਾਂ ਫਰਜ਼ੀ ਹਨ

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਸਲਮਾਨ ਖਾਨ ਅਤੇ ਸੋਨਾਕਸ਼ੀ ਸਿਨਹਾ ਦੇ ਵਿਆਹ ਦੇ ਨਾਂ ਤੇ ਵਾਇਰਲ ਹੋ ਰਹੀਆ ਖਬਰਾਂ ਫਰਜ਼ੀ ਸਾਬਿਤ ਹੋਈਆ।

Fact Check : ਸਲਮਾਨ – ਸੋਨਾਕਸ਼ੀ ਦੇ ਵਿਆਹ ਦੇ ਨਾਂ ਤੇ ਵਾਇਰਲ ਖਬਰਾਂ ਅਤੇ ਤਸਵੀਰਾਂ ਫਰਜ਼ੀ ਹਨ

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਅਤੇ ਯੂਟਿਊਬ ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਲਮਾਨ ਖਾਨ ਨੇ ਸੋਨਾਕਸ਼ੀ ਸਿਨਹਾ ਨਾਲ ਵਿਆਹ ਕਰਵਾ ਲਿਆ ਹੈ। ਇੰਨਾ ਹੀ ਨਹੀਂ, ਦਾਅਵੇ ‘ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਵਿਆਹ ਤੋਂ ਬਾਅਦ ਸਲਮਾਨ ਖਾਨ ਨੇ ਸੋਨਾਕਸ਼ੀ ਨੂੰ ਮੁਸਲਿਮ ਬਣਾ ਦਿੱਤਾ। ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ। ਇਹ ਪੂਰੀ ਤਰ੍ਹਾਂ ਫਰਜ਼ੀ ਨਿਕਲਿਆ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ Khabron ki khabar ਨੇ 27 ਫਰਵਰੀ ਨੂੰ ਇੱਕ ਵੀਡੀਓ ਪੋਸਟ ਕਰਦੇ ਹੋਏ ਦਾਅਵਾ ਕੀਤਾ: ‘ਸਲਮਾਨ ਖਾਨ ਨੇ ਸੋਨਾਕਸ਼ੀ ਸਿਨਹਾ ਨੂੰ ਬਣਾ ਦਿੱਤਾ ਮੁਸਲਿਮ ਸਲਮਾਨ ਸੋਨਾਕਸ਼ੀ ਦੀ ਵਿਆਹ ਤੋਂ ਬਾਅਦ ਦਾ ਵੀਡੀਓ ਵਾਇਰਲ।’

ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖੋ। ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਇਸ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ।

ਪੜਤਾਲ

ਸਲਮਾਨ-ਸੋਨਾਕਸ਼ੀ ਦੀ ਫਰਜੀ ਖਬਰ ਦਾ ਸੱਚ ਜਾਣਨ ਦੇ ਲਈ ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਗੂਗਲ ਸਰਚ ਦੀ ਮਦਦ ਲਈ। ਗੂਗਲ ਓਪਨ ਸਰਚ ‘ਚ ਵੱਖ-ਵੱਖ ਕੀਵਰਡਸ ਟਾਈਪ ਕਰਕੇ ਸਰਚ ਕਰਨ ਤੇ ਸਾਨੂੰ ਦੈਨਿਕ ਜਾਗਰਣ ਦੀ ਵੈੱਬਸਾਈਟ ਉੱਪਰ ਇੱਕ ਖਬਰ ਮਿਲੀ। ਇਸ ਵਿੱਚ ਦੱਸਿਆ ਗਿਆ ਕਿ ਸਲਮਾਨ ਅਤੇ ਸੋਨਾਕਸ਼ੀ ਦੀ ਵਾਇਰਲ ਤਸਵੀਰ ਅਤੇ ਖਬਰਾਂ ਫਰਜ਼ੀ ਹਨ। ਖਬਰ ਵਿੱਚ ਦੱਸਿਆ ਗਿਆ ਕਿ ਤਸਵੀਰ ਤੇ ਟਿੱਪਣੀ ਕਰਦੇ ਹੋਏ ਸੋਨਾਕਸ਼ੀ ਸਿਨਹਾ ਨੇ ਲਿਖਿਆ, ‘ਕੀ ਤੁਸੀਂ ਇੰਨੇ ਬੇਵਕੂਫ ਹੋ ਕਿ ਤੁਸੀਂ ਅਸਲੀ ਅਤੇ ਨਕਲੀ ਤਸਵੀਰ ‘ਚ ਫਰਕ ਨਹੀਂ ਕਰ ਸਕਦੇ।’ ਪੂਰੀ ਖਬਰ ਇੱਥੇ ਪੜ੍ਹੋ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਮੁੰਬਈ ਵਿੱਚ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਦੈਨਿਕ ਜਾਗਰਣ ਦੀ ਸੀਨੀਅਰ ਪੱਤਰਕਾਰ ਸਮਿਤਾ ਸ਼੍ਰੀਵਾਸਤਵ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀ ਇਸ ਨੂੰ ਫਰਜ਼ੀ ਦੱਸਿਆ।

ਪੜਤਾਲ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫੇਸਬੁੱਕ ਪੇਜ Khabron ki khabar ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਾ ਕਿ ਇਸ ਪੇਜ ਨੂੰ ਪੰਜ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਪੇਜ ਤੇ ਸਾਨੂੰ ਬਾਲੀਵੁੱਡ ਨਾਲ ਜੁੜੀਆਂ ਕਈ ਫਰਜ਼ੀ ਖ਼ਬਰਾਂ ਅਤੇ ਵੀਡੀਓਜ਼ ਮਿਲੇ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਸਲਮਾਨ ਖਾਨ ਅਤੇ ਸੋਨਾਕਸ਼ੀ ਸਿਨਹਾ ਦੇ ਵਿਆਹ ਦੇ ਨਾਂ ਤੇ ਵਾਇਰਲ ਹੋ ਰਹੀਆ ਖਬਰਾਂ ਫਰਜ਼ੀ ਸਾਬਿਤ ਹੋਈਆ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts