Fact Check: ਵਾਇਰਲ ਵੀਡੀਓ ਵਿੱਚ ਇਮਰਾਨ ਖਾਨ ਸਿੱਧੂ ਮੂਸੇਵਾਲਾ ਨਹੀਂ, ਨਵਜੋਤ ਸਿੰਘ ਸਿੱਧੂ ਬਾਰੇ ਬੋਲ ਰਹੇ ਹਨ

ਸਿੱਧੂ ਮੂਸੇਵਾਲਾ ਦੀ ਤਾਰੀਫ ਕਰਦੇ ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖਾਨ ਦਾ ਵਾਇਰਲ ਵੀਡੀਓ ਐਡੀਟੇਡ ਹੈ। ਵੀਡੀਓ ਵਿੱਚ ਇਮਰਾਨ ਖਾਨ ਨਵਜੋਤ ਸਿੰਘ ਸਿੱਧੂ ਬਾਰੇ ਗੱਲ ਕਰ ਰਹੇ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਮਰਾਨ ਖਾਨ ਵੀਡੀਓ ਵਿੱਚ ਪੰਜਾਬੀ ਸਿੰਗਰ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਬਾਰੇ ਗੱਲ ਰਹੇ ਹਨ। ਵਾਇਰਲ ਵੀਡੀਓ ਵਿੱਚ ਏਐਨਆਈ ਅਤੇ ਹਿੰਦੁਸਤਾਨ ਟਾਇਮਸ ਦਾ ਲੋਗੋ ਵੀ ਲਗਿਆ ਹੋਇਆ ਹੈ।

ਵਿਸ਼ਵਾਸ ਨਿਊਜ ਨੇ ਵਾਇਰਲ ਵੀਡੀਓ ਦੀ ਪੜਤਾਲ ਕੀਤੀ ਅਤੇ ਦਾਅਵਾ ਫਰਜੀ ਨਿਕਲਾ। ਵਾਇਰਲ ਵੀਡੀਓ ਸਾਲ 2018 ਦਾ ਜਦੋਂ ਕਰਤਾਰਪੁਰ ਬਾਰਡਰ ਦੇ ਉਦਘਾਟਨ ਸਮਾਰੋਹ ਵਿੱਚ ਇਮਰਾਨ ਖਾਨ ਨੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਬਾਰੇ ਇਹ ਗੱਲ ਕਹਿ ਸੀ। ਪੁਰਾਣੇ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ?

ਇੰਸਟਾਗ੍ਰਾਮ ਪੇਜ ‘surrey_da_sarpanch01’ ਨੇ 11 ਜੁਲਾਈ 2023 ਨੂੰ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ, ” ਪੀਐਮ ਇਮਰਾਨ ਖਾਨ ਨੇ ਦਿੱਤਾ ਸਿੱਧੂ ਮੂਸੇਵਾਲਾ ਨੂੰ ਇੱਜ਼ਤ।”

ਫੇਸਬੁੱਕ ਪੇਜ ‘A T S’ ਨੇ ਵੀ ਇਸ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸਬ ਤੋਂ ਪਹਿਲਾਂ ਵੀਡੀਓ ਨੂੰ ਏਐਨਆਈ ‘ਤੇ ਖੋਜਿਆ। ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਪੋਸਟ ANI ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ 28 ਨਵੰਬਰ 2018 ਨੂੰ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਮੁਤਾਬਿਕ, “ਪਾਕਿਸਤਾਨ ਦੇ ਪੀਐਮ ਇਮਰਾਨ ਖਾਨ: ਮੈਨੂੰ ਨਹੀਂ ਪਤਾ ਕਿ ਸਿੱਧੂ ਦੀ (ਭਾਰਤ ਵਿੱਚ) ਆਲੋਚਨਾ ਕਿਉਂ ਕੀਤੀ ਗਈ। ਉਹ ਸਿਰਫ਼ ਸ਼ਾਂਤੀ ਦੀ ਗੱਲ ਕਰ ਰਹੇ ਸੀ। ਉਹ ਪਾਕਿਸਤਾਨ ਵਿੱਚ ਆ ਕੇ ਚੋਣ ਲੜ ਸਕਦੇ ਹਨ, ਉਹ ਜਿੱਤਣਗੇ। ਮੈਨੂੰ ਉਮੀਦ ਹੈ ਕਿ ਸਾਡੇ ਦੇਸ਼ਾ ਦਰਮਿਆਨ ਸਥਾਈ ਦੋਸਤੀ ਲਈ ਸਾਨੂੰ ਸਿੱਧੂ ਦੇ ਭਾਰਤੀ ਪ੍ਰਧਾਨ ਮੰਤਰੀ ਬਣਨ ਦੀ ਉਡੀਕ ਨਹੀਂ ਕਰਨੀ ਪਵੇਗੀ।” ਵਾਇਰਲ ਵੀਡੀਓ ਨੂੰ ANI ਨੇ 28 ਨਵੰਬਰ 2018 ਨੂੰ ਆਪਣੇ ਟਵਿੱਟਰ ਹੈਂਡਲ ਤੋਂ ਸ਼ੇਅਰ ਕੀਤਾ ਸੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵੀਡੀਓ ਨੂੰ ਹਿੰਦੁਸਤਾਨ ਟਾਇਮਸ ‘ਤੇ ਵੀ ਖੋਜਿਆ। ਸਾਨੂੰ ਹਿੰਦੁਸਤਾਨ ਟਾਇਮਸ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ 28 ਨਵੰਬਰ 2018 ਨੂੰ ਵਾਇਰਲ ਵੀਡੀਓ ਨਾਲ ਜੁੜੀ ਇੱਕ ਵੀਡੀਓ ਰਿਪੋਰਟ ਮਿਲੀ। ਵੀਡੀਓ ਵਿੱਚ ਇਮਰਾਨ ਖਾਨ ਨੂੰ ਸਾਫ ਤੌਰ ‘ਤੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦੇ ਹੋਏ ਦੇਖਿਆ ਜਾ ਸਕਦਾ ਹੈ।

ਵਾਇਰਲ ਵੀਡੀਓ ਨਾਲ ਜੁੜੀ ਖਬਰ ਨੂੰ ਕਈ ਨਿਊਜ ਵੈਬਸਾਈਟ ‘ਤੇ ਪੜ੍ਹਿਆ ਜਾ ਸਕਦਾ ਹੈ। ਜਿਸ ਵਿੱਚ ਦੱਸਿਆ ਗਿਆ ਕਿ “ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਨ ਵਾਲੇ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਆਪਣੀ ਪਿਛਲੀ ਪਾਕਿਸਤਾਨ ਫੇਰੀ ਦੌਰਾਨ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਬਾਜਵਾ ਨੂੰ ਗਲੇ ਲਗਾਉਣ ਲਈ ਭਾਰਤ ਵਿੱਚ ਆਲੋਚਨਾ ਦਾ ਸਾਹਮਣਾ ਕਰ ਰਹੇ ਨਵਜੋਤ ਸਿੰਘ ਸਿੱਧੂ ਦੇ ਬਚਾਵ ਵਿੱਚ ਇਮਰਾਨ ਖਾਨ ਨੇ ਇਹ ਗੱਲਾਂ ਕਹਿ ਸੀ।”

ਅਸੀਂ ਵੀਡੀਓ ਨੂੰ ਲੈ ਕੇ ਅਸੀਂ ਪਾਕਿਸਤਾਨ ਦੇ ਰਿਪੋਰਟਰ ਅਤੇ ਸੋਸ਼ਲ ਐਕਟੀਵਿਸਟ ਬਾਬਰ ਜਲੰਧਰੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਸਾਲ 2018 ਦਾ ਕਰਤਾਰਪੁਰ ਕੋਰੀਡੋਰ ਸਮਾਰੋਹ ਦਾ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕਰਨ ਵਾਲੇ ਇੰਸਟਾਗ੍ਰਾਮ ਅਕਾਊਂਟ ਦੀ ਜਾਂਚ ਕੀਤੀ। ਇਸ ਪੇਜ ਨੂੰ 10 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਸਿੱਧੂ ਮੂਸੇਵਾਲਾ ਦੀ ਤਾਰੀਫ ਕਰਦੇ ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖਾਨ ਦਾ ਵਾਇਰਲ ਵੀਡੀਓ ਐਡੀਟੇਡ ਹੈ। ਵੀਡੀਓ ਵਿੱਚ ਇਮਰਾਨ ਖਾਨ ਨਵਜੋਤ ਸਿੰਘ ਸਿੱਧੂ ਬਾਰੇ ਗੱਲ ਕਰ ਰਹੇ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts