ਜਦੋਂ ਵਿਸ਼ਵਾਸ ਨਿਊਜ਼ ਨੇ ਇਸ ਲਿੰਕ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇੰਡੀਅਨ ਆਇਲ ਫਿਊਲ ਸਬਸਿਡੀ ਦੇ ਨਾਂ ‘ਤੇ ਵਾਇਰਲ ਹੋ ਰਿਹਾ ਲਿੰਕ ਫਿਸ਼ਿੰਗ ਲਿੰਕ ਹੈ। ਅਸੀਂ ਆਪਣੇ ਪਾਠਕਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਅਜਿਹੇ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰਨ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ‘ਤੇ ਇੱਕ ਲਿੰਕ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੰਡੀਅਨ ਆਇਲ ਆਪਣੇ ਗਾਹਕਾਂ ਨੂੰ ਸਬਸਿਡੀ ਦੇ ਰਿਹਾ ਹੈ। ਇਸ ਸਬਸਿਡੀ ਨੂੰ ਲਿੰਕ ‘ਤੇ ਸ਼ੇਅਰ ਕਰਕੇ ਪਾਇਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਨੇ ਜਦੋਂ ਲਿੰਕ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਪੋਸਟ ਫਰਜ਼ੀ ਹੈ। ਇੰਡੀਅਨ ਆਇਲ ਫਿਊਲ ਸਬਸਿਡੀ ਦੇ ਨਾਂ ‘ਤੇ ਵਾਇਰਲ ਹੋ ਰਿਹਾ ਲਿੰਕ ਫਰੌਡ ਲਿੰਕ ਹੈ। ਅਸੀਂ ਆਪਣੇ ਪਾਠਕਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਅਜਿਹੇ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰਨ।
ਫੇਸਬੁੱਕ ਯੂਜ਼ਰ ‘Bï Kr Åm’ ਨੇ 31 ਜੁਲਾਈ, 2023 ਨੂੰ ਪੋਸਟ ਸਾਂਝੀ ਕੀਤੀ ਸੀ। ਵਾਇਰਲ ਪੋਸਟ ਵਿੱਚ ਲਿਖਿਆ ਹੈ, “ਇੰਡੀਅਨ ਆਇਲ – ਨੈਸ਼ਨਲ ਫਿਊਲ ਸਬਸਿਡੀ।” ਜਦਕਿ, ਹੇਠਾਂ ਇੱਕ ਲਿੰਕ ਦਿੱਤਾ ਗਿਆ ਹੈ।
ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਅਸੀਂ ਵਾਇਰਲ ਦਾਅਵੇ ਦੀ ਪੁਸ਼ਟੀ ਕਰਨ ਲਈ ਪਹਿਲਾਂ ਲਿੰਕ ਨੂੰ ਦੇਖਿਆ। ਅਸੀਂ ਪਾਇਆ ਕਿ ਲਿੰਕ ਦਾ URL ਇੰਡੀਅਨ ਆਇਲ ਦੀ ਵੈੱਬਸਾਈਟ ਦਾ ਲਿੰਕ ਨਹੀਂ ਹੈ, ਸਗੋਂ ਕਿਸੇ ਹੋਰ ਵੈੱਬਸਾਈਟ ਦਾ ਲਿੰਕ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਦਾ ਯੂਆਰਐਲ iocl.com ਹੈ, ਜਦਕਿ ਵਾਇਰਲ ਲਿੰਕ ਦਾ ਯੂਆਰਐਲ ਫਿੱਟ ਫਲਰਟ ਟੋਪ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇੰਡੀਅਨ ਆਇਲ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਸਕੈਨ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਇੰਡੀਅਨ ਆਇਲ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਦਾਅਵੇ ਨਾਲ ਸਬੰਧਤ ਇੱਕ ਪੋਸਟ ਮਿਲੀ। ਪੋਸਟ ਵਿੱਚ ਵਾਇਰਲ ਆਫਰ ਸਬੰਧੀ ਦਾਅਵੇ ਅਤੇ ਲਿੰਕ ਨੂੰ ਫਰਜ਼ੀ ਦੱਸਿਆ ਗਿਆ ਹੈ।
ਵਧੇਰੇ ਜਾਣਕਾਰੀ ਲਈ ਅਸੀਂ ਸਾਈਬਰ ਮਾਹਰ ਅਨੁਜ ਅਗਰਵਾਲ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, ਇਹ ਇੱਕ ਕਲਿੱਕਬੇਟ ਲਿੰਕ ਹੈ। ਅਜਿਹੇ ਲਿੰਕ ਟ੍ਰੈਫਿਕ ਅਤੇ ਵਿਯੂਜ ਲਿਆਉਣ ਲਈ ਵਰਤੇ ਜਾਂਦੇ ਹਨ. ਅਕਸਰ ਅਜਿਹੇ ਲਿੰਕਾਂ ‘ਤੇ ਕਲਿੱਕ ਕਰਨ ਨਾਲ, ਤੁਸੀਂ ਕਿਸੇ ਹੋਰ ਵੈਬਸਾਈਟ ‘ਤੇ ਪਹੁੰਚ ਜਾਂਦੇ ਹੋ, ਤਾਂ ਜੋ ਉਸ ਵੈਬਸਾਈਟ ‘ਤੇ ਵਿਯੂਜ਼ ਆ ਸਕਣ। ਕਈ ਵਾਰ ਅਜਿਹੇ ਲਿੰਕ ਦਾ ਇਸਤੇਮਾਲ ਸਿਸਟਮ ਵਿੱਚ ਮਾਲਵੇਅਰ ਪਾਉਣ ਲਈ ਵੀ ਵਰਤੇ ਜਾਂਦੇ ਹਨ। ਮਾਲਵੇਅਰ ਰਾਹੀਂ ਸਿਸਟਮ ‘ਤੇ ਕੰਟਰੋਲ ਹਾਸਲ ਕਰਕੇ ਧੋਖਾਧੜੀ ਬਹੁਤ ਆਸਾਨੀ ਨਾਲ ਕੀਤੀ ਜਾ ਸਕਦੀ ਹੈ।
ਅਜਿਹਾ ਹੀ ਦਾਅਵਾ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕਾ ਹੈ। ਇੱਥੇ ਪੂਰੀ ਰਿਪੋਰਟ ਪੜ੍ਹੋ।
ਅੰਤ ਵਿੱਚ ਅਸੀਂ ਉਸ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ ਜਿਸਨੇ ਝੂਠੇ ਦਾਅਵੇ ਨਾਲ ਲਿੰਕ ਸਾਂਝਾ ਕੀਤਾ ਸੀ। ਅਸੀਂ ਪਾਇਆ ਕਿ ਯੂਜ਼ਰ ਦੇ 2,649 ਦੋਸਤ ਹਨ। ਪ੍ਰੋਫਾਈਲ ‘ਤੇ ਦਿੱਤੀ ਜਾਣਕਾਰੀ ਮੁਤਾਬਕ ਉਹ ਬੰਗਾਲ ਦਾ ਰਹਿਣ ਵਾਲਾ ਹੈ।
ਨਤੀਜਾ: ਜਦੋਂ ਵਿਸ਼ਵਾਸ ਨਿਊਜ਼ ਨੇ ਇਸ ਲਿੰਕ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇੰਡੀਅਨ ਆਇਲ ਫਿਊਲ ਸਬਸਿਡੀ ਦੇ ਨਾਂ ‘ਤੇ ਵਾਇਰਲ ਹੋ ਰਿਹਾ ਲਿੰਕ ਫਿਸ਼ਿੰਗ ਲਿੰਕ ਹੈ। ਅਸੀਂ ਆਪਣੇ ਪਾਠਕਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਅਜਿਹੇ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।