ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਪੜਤਾਲ ਕਰਦਿਆਂ ਪਾਇਆ ਕਿ ਇਹ ਦਾਅਵਾ ਗੁੰਮਰਾਹਕੁੰਨ ਹੈ। ਜਸਟਿਨ ਟਰੂਡੋ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਦਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਮਾਰਤ ਵਿੱਚ ਦਾਖਲ ਹੁੰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਯੂਜ਼ਰਸ ਦਾਅਵਾ ਕਰ ਰਹੇ ਹਨ, ‘ਇਹ ਕੈਨੇਡਾ ਦਾ ਪੀਐੱਮ ਹੈ। ਇਹ ਬਿਨਾਂ ਸੁਰੱਖਿਆ ਦੇ ਰਹਿੰਦੇ ਹਨ।’ ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਇਹ ਦਾਅਵਾ ਭ੍ਰਮਕ ਹੈ , ਜਸਟਿਨ ਟਰੂਡੋ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਉਨ੍ਹਾਂ ਦੇ ਕੈਨੇਡਾ ਦੇ ਪ੍ਰਧਾਨਮੰਤਰੀ ਬਣਨ ਤੋਂ ਪਹਿਲਾਂ ਦਾ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ। ਜਿਸ ਵਿੱਚ ਲਿਖਿਆ ਸੀ, ‘ਇਹ ਕੈਨੇਡਾ ਦਾ ਪੀਐਮ ਹੈ, ਇਹ ਬਿਨਾਂ ਸੁਰੱਖਿਆ ਦੇ ਰਹਿੰਦੇ ਹਨ।’
ਪੋਸਟ ਦਾ ਆਰਕਾਈਵ ਵਰਜਨ ਨੂੰ ਇੱਥੇ ਦੇਖੋ।
ਪੜਤਾਲ
ਆਪਣੀ ਜਾਂਚ ਸ਼ੁਰੂ ਕਰਨ ਲਈ ਅਸੀਂ ਪਹਿਲਾਂ ਵੀਡੀਓ ਨੂੰ InVid ਟੂਲ ‘ਤੇ ਅੱਪਲੋਡ ਕੀਤਾ ਅਤੇ ਕੀਫ੍ਰੇਮਾਂ ਨੂੰ ਕੱਢ ਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਦੇ ਰਾਹੀਂ ਸਰਚ ਕੀਤਾ। ਸਰਚ ਵਿੱਚ ਸਾਨੂੰ ਇਹ ਵੀਡੀਓ ਸੀਬੀਐਸ ਨਿਊਜ਼ ਦੇ ਵੇਰੀਫਾਈਡ ਯੂਟਿਊਬ ਚੈਨਲ ‘ਤੇ 21 ਅਕਤੂਬਰ 2015 ਨੂੰ ਅੱਪਲੋਡ ਹੋਇਆ ਮਿਲਿਆ। ਇੱਥੇ ਵੀਡੀਓ ਦੇ ਨਾਲ ਮਿਲੀ ਜਾਣਕਾਰੀ ਦੇ ਅਨੁਸਾਰ, “ਸੰਘੀ ਚੋਣਾਂ ਵਿੱਚ ਉਦਾਰਵਾਦੀਆਂ ਦੇ ਬਹੁਮਤ ਵਾਲੀ ਸਰਕਾਰ ਜਿੱਤਣ ਦੇ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਪਾਰਲੀਮੈਂਟ ਹਿੱਲ ‘ਤੇ ਦ ਪੀਸ ਟਾਵਰ ਦੇ ਦਰਵਾਜ਼ਿਆਂ ਵਿੱਚੋਂ ਦੀ ਲੰਘਦੇ ਹਨ।’ ਪੂਰੀ ਵੀਡੀਓ ਇੱਥੇ ਵੇਖੀ ਜਾ ਸਕਦੀ ਹੈ।
ਹੋਰ ਜਾਂਚ ਕਰਨ ‘ਤੇ ਸਾਨੂੰ ਕੈਨੇਡੀਅਨ ਪ੍ਰੈਸ ਨਾਮ ਦੇ ਇੱਕ ਯੂਟਿਊਬ ਚੈਨਲ ‘ਤੇ ਜਸਟਿਨ ਟਰੂਡੋ ਦੇ ਸਹੁੰ ਚੁੱਕ ਦੀ ਵੀਡੀਓ ਮਿਲੀ। ਵੀਡੀਓ ਦੇ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਿਕ, “4 ਨਵੰਬਰ 2015 ਨੂੰ ਜਸਟਿਨ ਟਰੂਡੋ ਨੇ ਕੈਨੇਡਾ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ।”
ਸਾਨੂੰ pm.gc.ca ਵੈੱਬਸਾਈਟ ‘ਤੇ ਜਸਟਿਨ ਟਰੂਡੋ ਦੇ ਸਹੁੰ ਚੁੱਕ ਸਮਾਗਮ ਨਾਲ ਸੰਬੰਧਿਤ ਖ਼ਬਰਾਂ ਵੀ ਮਿਲੀਆਂ। 4 ਨਵੰਬਰ 2015 ਨੂੰ ਪ੍ਰਕਾਸ਼ਿਤ ਖਬਰ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਹੁਣ ਤੱਕ ਦੀ ਜਾਂਚ ਤੋਂ ਇਹ ਸਾਫ਼ ਸੀ ਕਿ ਵਾਇਰਲ ਵੀਡੀਓ ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਦਾ ਹੈ। ਸਾਨੂੰ ਸਰਚ ‘ਚ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੁੜੀ ਜਾਣਕਾਰੀ ਵੀ ਮਿਲੀ। ਜਿਸ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਿਕ , ‘ਰਾਇਲ ਕੈਨੇਡੀਅਨ ਮਾਊਂਟੇਨ ਪੁਲਿਸ ਦੇ ਪ੍ਰਾਈਮ ਮਿਨਿਸਟਰ ਪ੍ਰੋਟੈਕਸ਼ਨ ਡਿਟੇਲ ਦੁਆਰਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਸਮੇਂ ਕੈਨੇਡਾ ਅਤੇ ਵਿਦੇਸ਼ ਯਾਤਰਾ ਦੋਨਾਂ ‘ਚ 24/7 ਸੁਰੱਖਿਆ ਪ੍ਰਦਾਨ ਕਰਨ ਦੀ ਜ਼ਿੰਮੇਵਾਰ ਹੈ।’
ਵੀਡੀਓ ਵਿੱਚ ਕੀਤੇ ਜਾ ਰਹੇ ਦਾਅਵੇ ਦੀ ਪੁਸ਼ਟੀ ਕਰਨ ਲਈ ਅਸੀਂ ਦੈਨਿਕ ਜਾਗਰਣ ਪੰਜਾਬੀ ਦੇ ਕੈਨੇਡੀਅਨ ਰਿਪੋਰਟਰ ਕਮਲਜੀਤ ਬੁਤਰ ਨਾਲ ਸੰਪਰਕ ਕੀਤਾ ਅਤੇ ਵਾਇਰਲ ਵੀਡੀਓ ਨੂੰ ਉਨ੍ਹਾਂ ਦੇ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਜਸਟਿਨ ਦੇ ਨਾਲ ਹਮੇਸ਼ਾ ਸੁਰੱਖਿਆ ਰਹਿੰਦੀ ਹੈ, ਅਕਸਰ ਅੰਡਰਗਰਾਊਂਡ ਸੁਰੱਖਿਆ ਵੀ ਹੁੰਦੀ ਹੈ।’
ਵਿਸ਼ਵਾਸ ਨਿਊਜ਼ ਨੇ ਜਾਂਚ ਦੇ ਆਖਰੀ ਪੜਾਅ ‘ਚ ਗੁੰਮਰਾਹਕੁੰਨ ਵੀਡੀਓ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ ਅਤੇ ਸਾਨੂੰ ਪਤਾ ਲੱਗਾ ਕਿ ਯੂਜ਼ਰ ਗੁਲਜ਼ਾਰ ਅਹਿਮਦ ਦਿੱਲੀ ਦਾ ਨਿਵਾਸੀ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਪੜਤਾਲ ਕਰਦਿਆਂ ਪਾਇਆ ਕਿ ਇਹ ਦਾਅਵਾ ਗੁੰਮਰਾਹਕੁੰਨ ਹੈ। ਜਸਟਿਨ ਟਰੂਡੋ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।