ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਕੰਗਨਾ ਰਣੌਤ ਨੂੰ ਹਾਲ ਹੀ ‘ਚ ਪਦਮਸ਼੍ਰੀ ਪੁਰਸਕਾਰ ਮਿਲਣ ਦਾ ਦਾਅਵਾ ਕਰਨ ਵਾਲੀ ਵਾਇਰਲ ਤਸਵੀਰ ਪੁਰਾਣੀ ਹੈ। ਦਰਅਸਲ, ਕੰਗਨਾ ਨੂੰ ਸਾਲ 2021 ‘ਚ ਪਦਮਸ਼੍ਰੀ ਐਵਾਰਡ ਦਿੱਤਾ ਗਿਆ ਸੀ, ਫੋਟੋ ਉਸੇ ਸਮੇਂ ਦੀ ਹੈ, ਜਿਸ ਨੂੰ ਹੁਣ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ। ਤਸਵੀਰ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਗਨਾ ਰਣੌਤ ਨੂੰ ਹਾਲ ਹੀ ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਪਾਇਆ। ਦਰਅਸਲ ਕੰਗਨਾ ਰਣੌਤ ਨੂੰ ਪਦਮਸ਼੍ਰੀ ਐਵਾਰਡ ਸਾਲ 2021 ਵਿੱਚ (ਪਦਮਸ਼੍ਰੀ ਐਵਾਰਡ 2020) ਸਨਮਾਨਿਤ ਕੀਤਾ ਗਿਆ ਸੀ, ਜਿਸਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਯੂਜ਼ਰ ‘Aditya Singh’ ਨੇ ਵਾਇਰਲ (ਆਰਕਾਈਵ ਲਿੰਕ) ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, “राजपूत समाज की बेटी #कंगना रनौत को# पद्मश्री अवार्ड मिलने पर हार्दिक बधाई और शुभकामनाएं!!!देश और राजपूताना के लिए गर्व की बात।”
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸੰਬੰਧਿਤ ਕੀਵਰਡਸ ਨਾਲ ਸਰਚ ਕੀਤੀ। ਸਾਨੂੰ ਦੈਨਿਕ ਜਾਗਰਣ ‘ਤੇ ਦਾਅਵੇ ਨਾਲ ਜੁੜੀ ਖ਼ਬਰ ਮਿਲੀ। ਰਿਪੋਰਟ ਨੂੰ 8 ਨਵੰਬਰ 2021 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, ”ਅਦਾਕਾਰਾ ਕੰਗਨਾ ਰਣੌਤ ਨੂੰ ਪਦਮ ਸ਼੍ਰੀ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੰਗਨਾ ਨੂੰ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਹੈ।
ਸਰਚ ਦੇ ਦੌਰਾਨ ਸਾਨੂੰ ANI ਦੇ ਵੈਰੀਫਾਈਡ ਐਕਸ ਹੈਂਡਲ ‘ਤੇ ਦਾਅਵੇ ਨਾਲ ਸਬੰਧਤ ਪੋਸਟ ਮਿਲੀ। 8 ਨਵੰਬਰ 2021 ਨੂੰ ਕੀਤੀ ਪੋਸਟ ਦੇ ਨਾਲ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਅਭਿਨੇਤਰੀ ਕੰਗਨਾ ਰਣੌਤ ਨੂੰ ਪਦਮ ਸ਼੍ਰੀ ਪੁਰਸਕਾਰ 2020 ਮਿਲਿਆ।
ਸਾਨੂੰ mha.gov.in ਦੀ ਵੈੱਬਸਾਈਟ ‘ਤੇ 2020 ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਲੋਕਾਂ ਦੀ ਸੂਚੀ ਮਿਲੀ। ਇਸ ਲਿਸਟ ‘ਚ ਕੰਗਨਾ ਰਣੌਤ ਦਾ ਨਾਂ ਵੀ ਹੈ।
ਵਾਇਰਲ ਫੋਟੋ ਨਾਲ ਜੁੜੀਆਂ ਖ਼ਬਰਾਂ ਹੋਰ ਵੀ ਕਈ ਨਿਊਜ਼ ਵੈੱਬਸਾਈਟਾਂ ‘ਤੇ ਪੜ੍ਹੀਆਂ ਜਾ ਸਕਦੀਆਂ ਹਨ।
ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੇ ਸਬੰਧ ਵਿੱਚ ਦੈਨਿਕ ਜਾਗਰਣ ਵਿੱਚ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਮੁੱਖ ਪੱਤਰਕਾਰ ਸਮਿਤਾ ਸ਼੍ਰੀਵਾਸਤਵ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ, ਕੰਗਨਾ ਰਣੌਤ ਦੀ ਇਹ ਤਸਵੀਰ ਪੁਰਾਣੀ ਹੈ, ਜਦੋਂ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਅੰਤ ਵਿੱਚ ਅਸੀਂ ਫੋਟੋ ਨੂੰ ਗ਼ਲਤ ਦਾਅਵੇ ਨਾਲ ਸਾਂਝੀ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ ਲਗਭਗ 10 ਹਜ਼ਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ‘ਚ ਪਾਇਆ ਕਿ ਕੰਗਨਾ ਰਣੌਤ ਨੂੰ ਹਾਲ ਹੀ ‘ਚ ਪਦਮਸ਼੍ਰੀ ਪੁਰਸਕਾਰ ਮਿਲਣ ਦਾ ਦਾਅਵਾ ਕਰਨ ਵਾਲੀ ਵਾਇਰਲ ਤਸਵੀਰ ਪੁਰਾਣੀ ਹੈ। ਦਰਅਸਲ, ਕੰਗਨਾ ਨੂੰ ਸਾਲ 2021 ‘ਚ ਪਦਮਸ਼੍ਰੀ ਐਵਾਰਡ ਦਿੱਤਾ ਗਿਆ ਸੀ, ਫੋਟੋ ਉਸੇ ਸਮੇਂ ਦੀ ਹੈ, ਜਿਸ ਨੂੰ ਹੁਣ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ। ਤਸਵੀਰ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।