ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਲਤਾ ਮੰਗੇਸ਼ਕਰ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਪਾਈ ਗਈ। ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਮੌਤ ਦੀ ਅਫਵਾਹ ਕਈ ਦਿਨਾਂ ਤੋਂ ਉੱਡ ਰਹੀ ਹੈ। ਫੇਸਬੁੱਕ, ਟਵਿਟਰ, ਵਹਟਸਐੱਪ, ਹਰ ਜਗ੍ਹਾ ਯੂਜ਼ਰਸ ਉਨ੍ਹਾਂ ਦੀ ਮੌਤ ਦੀ ਅਫਵਾਹ ਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਲਤਾ ਮੰਗੇਸ਼ਕਰ ਦੀ ਸਿਹਤ ਨਾਲ ਜੁੜੀ ਜਾਣਕਾਰੀ ਇਕੱਠੀ ਕੀਤੀ। ਉਸ ਵਿੱਚ ਪਤਾ ਚੱਲਿਆ ਕਿ ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੈ। ਫਿਰ ਵੀ ਕੁਝ ਸੋਸ਼ਲ ਮੀਡੀਆ ਉਨ੍ਹਾਂ ਦੀ ਮੌਤ ਦੀ ਫਰਜੀ ਖਬਰਾਂ ਵਾਇਰਲ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਲਤਾ ਮੰਗੇਸ਼ਕਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਈਸੀਯੂ ਵਾਰਡ ਵਿੱਚ ਭਰਤੀ ਹਨ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਯੂਜ਼ਰ ਸ਼ੈਲੇਸ਼ ਕੁਮਾਰ ਸਿੰਘ ਨੇ 22 ਜਨਵਰੀ ਨੂੰ ਇੱਕ ਪੋਸਟ ਕਰਦੇ ਹੋਏ ਦਾਅਵਾ ਕੀਤਾ: ‘ਲਤਾ ਮੰਗੇਸ਼ਕਰ ਦਾ ਨਿਧਨ 92 ਸਾਲ ਦੀ ਉਮਰ ਵਿੱਚ।’
ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉ ਦਾ ਤਿਉਂ ਲਿਖਿਆ ਗਿਆ ਹੈ। ਇਸਦੇ ਆਰਕਾਈਵ ਵਰਜਨ ਨੂੰ ਇੱਥੇ ਦੇਖੋ। ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਵੀ ਇਸ ਹੀ ਤਰ੍ਹਾਂ ਦੇ ਦਾਅਵਿਆਂ ਨਾਲ ਵੀਡੀਓ ਨੂੰ ਸ਼ੇਅਰ ਕੀਤਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਲਤਾ ਮੰਗੇਸ਼ਕਰ ਨਾਲ ਜੁੜੀ ਅਫਵਾਹ ਦੀ ਸੱਚਾਈ ਜਾਣਨ ਲਈ ਸਭ ਤੋਂ ਪਹਿਲਾਂ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਖੰਗਾਲਣਾ ਸ਼ੁਰੂ ਕੀਤਾ। ਉਨ੍ਹਾਂ ਦੇ ਟਵਿੱਟਰ ਹੈਂਡਲ ਤੇ ਸਾਨੂੰ 22 ਜਨਵਰੀ 2022 ਨੂੰ ਕੀਤਾ ਗਿਆ ਇੱਕ ਟਵੀਟ ਮਿਲਿਆ। ਇਸ ਵਿੱਚ ਲੋਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਅਫਵਾਹਾਂ ਉਡਾਉਣਾ ਬੰਦ ਕਰੋ। ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਲਤਾ ਦੀਦੀ ਦੀ ਹਾਲਤ ਵਿੱਚ ਸੁਧਾਰ ਹੈ। ਪੂਰਾ ਟਵੀਟ ਇੱਥੇ ਦੇਖੋ।
ਇਸ ਤਰ੍ਹਾਂ ਦੈਨਿਕ ਜਾਗਰਣ ਦੀ ਵੈੱਬਸਾਈਟ ਤੇ 23 ਜਨਵਰੀ ਨੂੰ ਪ੍ਰਕਾਸ਼ਿਤ ਇੱਕ ਖਬਰ ਵਿੱਚ ਦੱਸਿਆ ਗਿਆ ਕਿ ਲਤਾ ਮੰਗੇਸ਼ਕਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਅਜੇ ਵੀ ਆਈਸੀਯੂ ਵਾਰਡ ਵਿੱਚ ਹਨ। ਉਨ੍ਹਾਂ ਦਾ ਇਲਾਜ ਕਰ ਰਹੇ ਡਾ: ਪ੍ਰਤੀਤ ਸਮਦਾਨੀ ਤੋਂ ਮਿਲੀ ਜਾਣਕਾਰੀ ਅਨੁਸਾਰ, ਕੱਲ੍ਹ ਤੋਂ ਉਨ੍ਹਾਂ ਦੀ ਤਬੀਅਤ ਵਿੱਚ ਸੁਧਾਰ ਹੈ | ਹਾਲਾਂਕਿ, ਉਨ੍ਹਾਂ ਨੂੰ ਆਈਸੀਯੂ ਵਿੱਚ ਬਿਹਤਰ ਸਿਹਤ ਨੂੰ ਲੈ ਕੇ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਡਾ: ਪ੍ਰਤੀਤ ਸਮਦਾਨੀ ਨੇ ਕਿਹਾ ਉਨ੍ਹਾਂ ਦੇ ਜਲਦੀ ਠੀਕ ਹੋਣ ਦੇ ਲਈ ਤੁਸੀਂ ਸਾਰੇ ਵੀ ਪ੍ਰਾਰਥਨਾ ਕਰਿਓ ।ਲਤਾ ਮੰਗੇਸ਼ਕਰ 11 ਜਨਵਰੀ ਤੋਂ ਕੋਰੋਨਾ ਸੰਕ੍ਰਮਿਤ ਪਾਏ ਜਾਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਹਨ। ਇੱਥੇ ਪੂਰੀ ਖ਼ਬਰ ਪੜ੍ਹੋ।
ਵਿਸ਼ਵਾਸ ਨਿਊਜ਼ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਬਾਲੀਵੁੱਡ ਦੇ ਵਰਿਸ਼ਠ ਪੱਤਰਕਾਰ ਪਰਾਗ ਛਾਪੇਕਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਦੀ ਮੌਤ ਦੇ ਨਾਂ ਤੇ ਵਾਇਰਲ ਸਾਰੀਆਂ ਪੋਸਟਾਂ ਫਰਜ਼ੀ ਹਨ।
ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ਪੇਜ ਸ਼ੈਲੇਸ਼ ਕੁਮਾਰ ਸਿੰਘ ਨੂੰ 2.97 ਲੱਖ ਲੋਕ ਫੋਲੋ ਕਰਦੇ ਹਨ। ਇਹ ਪੇਜ 20 ਜਨਵਰੀ 2015 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਲਤਾ ਮੰਗੇਸ਼ਕਰ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਪਾਈ ਗਈ। ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।