Fact Check: MS Dhoni ਦੀ ਪੁਰਾਣੀ ਤਸਵੀਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੋੜ ਕੇ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਸਾਡੀ ਜਾਂਚ ਵਿੱਚ ਅਸੀਂ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਤਸਵੀਰ 2022 ਦੀ ਹੈ, ਹਾਲ ਦੀ ਨਹੀਂ।

Fact Check: MS Dhoni ਦੀ ਪੁਰਾਣੀ ਤਸਵੀਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੋੜ ਕੇ ਕੀਤਾ ਜਾ ਰਿਹਾ ਹੈ ਵਾਇਰਲ

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਸੰਦੇਸ਼ ਵਾਇਰਲ ਹੋ ਰਹੇ ਹਨ। ਇਸੇ ਸਿਲਸਿਲੇ ਵਿੱਚ ਹੁਣ ਮਹਿੰਦਰ ਸਿੰਘ ਧੋਨੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਵਿਰੋਧ ਦਰਮਿਆਨ ਧੋਨੀ ਕਿਸਾਨਾਂ ਦੇ ਸਮਰਥਨ ਲਈ ਗੁਰਦੁਆਰੇ ਗਏ।

ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਸਾਡੀ ਜਾਂਚ ਵਿੱਚ ਅਸੀਂ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਤਸਵੀਰ 2022 ਦੀ ਹੈ, ਹਾਲ ਦੀ ਨਹੀਂ।

ਕੀ ਹੈ ਵਾਇਰਲ ਪੋਸਟ ਵਿੱਚ ?

ਟਵਿੱਟਰ ਹੈਂਡਲ ਰਾਹੁਲ ਗਾਂਧੀ ਫੈਨ ਨੇ 27 ਫਰਵਰੀ 2024 ਨੂੰ ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ,“M.S Dhoni did not go to Ram mandir Pran prathisthan after being invited but he visited Gurudwara yesterday during ongoing Farmer’s protest. MS Dhoni is a man with spine who is still upholding secular values.”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

https://twitter.com/paradise130704/status/1762323876992737371

ਪੜਤਾਲ

ਵਾਇਰਲ ਪੋਸਟ ਦੀ ਸੱਚਾਈ ਜਾਣਨ ਲਈ ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ‘ਤੇ ਸਰਚ ਕੀਤਾ। ਸਾਨੂੰ ਇਹ ਫੋਟੋ ਯੂਕੇ ਖਾਲਸਾ ਜਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਆਨੰਦ ਦੇ ਇੰਸਟਾਗ੍ਰਾਮ ਅਕਾਊਂਟ ‘ਤੇ 17 ਜੁਲਾਈ 2022 ਨੂੰ ਅੱਪਲੋਡ ਮਿਲੀ।

ਸਾਨੂੰ ਗੁਰਪ੍ਰੀਤ ਸਿੰਘ ਆਨੰਦ ਅਤੇ ਐਮਐਸ ਧੋਨੀ ਦੀ ਇਹਨਾਂ ਕੱਪੜਿਆਂ ਵਿੱਚ ਇੱਕ ਹੋਰ ਤਸਵੀਰ ਗੁਰਪ੍ਰੀਤ ਸਿੰਘ ਆਨੰਦ ਦੇ 1 ਅਕਤੂਬਰ 2022 ਦੇ ਇੱਕ ਟਵੀਟ ਵਿੱਚ ਮਿਲੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਸੀ, “ਅਨੁਵਾਦ: ਮੈਂ ਕੁਝ ਮਹੀਨੇ ਪਹਿਲਾਂ ਲੰਡਨ ਦੇ ਗੁਰਦੁਆਰਾ ਖਾਲਸਾ ਜਥਾ ਵਿਖੇ ਐਮਐਸ ਧੋਨੀ ਨੂੰ ਮਿਲਿਆ ਸੀ ਅਤੇ ਮੈਂ ਦੇਖਿਆ ਕਿ ਉਹ ਸ਼ਾਂਤ ਸੀ, ਆਪਣੇ ਆਪ ਵਿੱਚ ਲੀਨ ਸੀ। ਇਹ ਉਹ ਆਤਮਿਕ ਸ਼ਾਂਤੀ ਹੈ, ਜੋ ਉਨ੍ਹਾਂ ਸਥਿਤੀਆਂ ਵਿੱਚ ਧੀਰਜ ਪ੍ਰਦਾਨ ਕਰਦੀ ਹੈ, ਜੋ ਕਈ ਸਾਰੇ ਲੋਕਾਂ ਨੂੰ ਤਣਾਅਗ੍ਰਸਤ ਕਰ ਸਕਦੀ ਹੈ।”

ਵਧੇਰੇ ਜਾਣਕਾਰੀ ਲਈ ਅਸੀਂ ਲੰਡਨ ਦੇ ਖਾਲਸਾ ਜਥਾ ਗੁਰਦੁਆਰੇ ਵਿੱਚ ਸੰਪਰਕ ਕੀਤਾ। ਸਾਡੀ ਗੱਲ ਰੂਪਮ ਕੌਰ ਨਾਲ ਹੋਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਹ ਤਸਵੀਰ ਲੰਡਨ ਦੇ ਖਾਲਸਾਜਥਾ ਗੁਰਦੁਆਰੇ ਦੇ ਬਾਹਰ ਦੀ ਹੈ ਅਤੇ ਪੁਰਾਣੀ ਹੈ।

ਅੰਤ ਵਿੱਚ ਅਸੀਂ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਰਾਹੁਲ ਗਾਂਧੀ ਫੈਨ ਦੇ ਟਵਿੱਟਰ ਅਕਾਉਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਦੇ ਲਗਭਗ 100 ਫਾਲੋਅਰਜ਼ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਸਾਡੀ ਜਾਂਚ ਵਿੱਚ ਅਸੀਂ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਤਸਵੀਰ 2022 ਦੀ ਹੈ, ਹਾਲ ਦੀ ਨਹੀਂ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts