Fact Check: ਮੁਫ਼ਤ ਸਿਲਾਈ ਮਸ਼ੀਨ ਯੋਜਨਾ ਵਰਗੀ ਕੋਈ ਸਕੀਮ ਨਹੀਂ, ਵਾਇਰਲ ਦਾਅਵਾ ਗ਼ਲਤ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਮੋਦੀ ਸਰਕਾਰ ਵੱਲੋਂ ਸਾਰੀਆਂ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੇਣ ਵਾਲੀ ਪੋਸਟ ਫਰਜ਼ੀ ਹੈ। ਮੋਦੀ ਸਰਕਾਰ ਵੱਲੋਂ ਅਜਿਹੀ ਕੋਈ ਸਕੀਮ ਨਹੀਂ ਚਲਾਈ ਜਾ ਰਹੀ ਹੈ।

ਨਵੀਂ ਦਿੱਲੀ (ਵਿਸ਼ਵ ਵਾਰਤਾ)। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਦੇਸ਼ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫਤ ਸਿਲਾਈ ਮਸ਼ੀਨ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਮੋਦੀ ਸਰਕਾਰ ਸਾਰੇ ਰਾਜਾਂ ਦੀਆਂ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੇ ਰਹੀ ਹੈ। ਵਿਸ਼ਵਾਸ ਨਿਊਜ਼ ਨੇ ਪਾਇਆ ਕਿ ਇਹ ਸੰਦੇਸ਼ ਫਰਜ਼ੀ ਹੈ। ਮੋਦੀ ਸਰਕਾਰ ਵੱਲੋਂ ਅਜਿਹੀ ਕੋਈ ਯੋਜਨਾ ਨਹੀਂ ਚਲਾਈ ਜਾ ਰਹੀ ਹੈ।

ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ Karnal Ki Pehchan ਨੇ ਵਾਇਰਲ ਪੋਸਟ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਦੇਸ਼ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਨੇ ਮੁਫਤ ਸਿਲਾਈ ਮਸ਼ੀਨ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਲਾਭ ਔਰਤਾਂ ਆਨਲਾਈਨ ਆਵੇਦਨ ਕਰਕੇ ਪ੍ਰਾਪਤ ਕਰ ਸਕਦੀਆਂ ਹਨ। ਇਸ ਦੇ ਲਈ ਅਧਿਕਾਰਿਤ ਵੈੱਬਸਾਈਟ www.india.gov.in ‘ਤੇ ਆਵੇਦਨ ਕਰਨਾ ਹੋਵੇਗਾ। ਇਸ ਤੋਂ ਬਾਅਦ ਪੀਡੀਐਫ ਦਾ ਪ੍ਰਿੰਟ ਆਊਟ ਲੈ ਕੇ ਫਾਰਮ ਨੂੰ ਸੰਬੰਧਿਤ ਆਫ਼ਿਸ ਵਿੱਚ ਜਮ੍ਹਾ ਕਰਵਾਉਣਾ ਹੋਵੇਗਾ। ਇਸ ਤੋਂ ਬਾਅਦ ਸਰਕਾਰ ਦੁਆਰਾ ਬਿਨੈਕਾਰ ਨੂੰ ਮਸ਼ੀਨ ਦੇ ਦਿੱਤੀ ਜਾਵੇਗੀ।” #silaimachine #centralgovernment

ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।

ਪੜਤਾਲ
ਵਿਸ਼ਵਾਸ ਨਿਊਜ਼ ਨੇ ਦਾਅਵੇ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਕਈ ਕੀਵਰਡਸ ਦੁਆਰਾ ਗੂਗਲ ‘ਤੇ ਖੋਜ ਕੀਤੀ। ਪਰ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਪ੍ਰਾਪਤ ਨਹੀਂ ਹੋਈ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕਈ ਸਰਕਾਰੀ ਪੋਰਟਲਾਂ ਨੂੰ ਖੰਗਾਲਣਾ ਸ਼ੁਰੂ ਕੀਤਾ। ਪਰ ਸਾਨੂੰ ਅਜਿਹੀ ਕਿਸੇ ਵੀ ਯੋਜਨਾ ਦੇ ਬਾਰੇ ਕਿਤੇ ਵੀ ਕੋਈ ਜਾਣਕਾਰੀ ਨਹੀਂ ਮਿਲੀ। ਅਸੀਂ ਪ੍ਰਧਾਨ ਮੰਤਰੀ ਮੋਦੀ ਅਤੇ ਪੀਐਮਓ ਦੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਊਂਟਸ ਦੀ ਵੀ ਜਾਂਚ ਕੀਤੀ, ਪਰ ਸਾਨੂੰ ਉੱਥੇ ਵੀ ਅਜਿਹੀ ਕਿਸੇ ਯੋਜਨਾ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਮਿਲੀ।

ਪੀਆਈਬੀ ਨੇ 19 ਜੁਲਾਈ 2022 ਨੂੰ ਇੱਕ ਟਵੀਟ ਵਿੱਚ ਇਸਦਾ ਖੰਡਨ ਕੀਤਾ ਸੀ। ਕੈਪਸ਼ਨ ਅਨੁਸਾਰ, ਸਰਕਾਰ ਵੱਲੋਂ ਅਜਿਹੀ ਕੋਈ ਸਕੀਮ ਨਹੀਂ ਚਲਾਈ ਜਾ ਰਹੀ ਹੈ। ਨਾਲ ਹੀ ਪੀਆਈਬੀ ਨੇ ਇਸ ਤਰ੍ਹਾਂ ਕਿਸੇ ਦੇ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ।

ਪੂਰੀ ਤਰ੍ਹਾਂ ਪੁਸ਼ਟੀ ਕਰਨ ਲਈ ਅਸੀਂ Department of Social Justice & Empowerment ਦੇ ਮੀਡਿਆ ਕੋਆਰਡੀਨੇਟਰ Shib Prasad ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਇਸ ਤਰ੍ਹਾਂ ਦੀ ਸਰਕਾਰ ਵੱਲੋ ਕੋਈ ਸਕੀਮ ਨਹੀਂ ਚਲਾਈ ਜਾ ਰਹੀ ਹੈ। ਲੋਕਾਂ ਦੇ ਨਾਲ ਧੋਖਾਧੜੀ ਕਰਨ ਲਈ ਅਜਿਹੀ ਪੋਸਟ ਨੂੰ ਸੋਸ਼ਲ ਮੀਡਿਆ ਤੇ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਜਾਂਚ ਦੇ ਆਖਰੀ ਪੜਾਅ ਵਿੱਚ ਅਸੀਂ ਪੋਸਟ ਸ਼ੇਅਰ ਕਰਨ ਵਾਲੇ ਪੇਜ Karnal Ki Pehchan ਦੀ ਪਿਛੋਕੜ ਦੀ ਜਾਂਚ ਕੀਤੀ। ਅਸੀਂ ਪਾਇਆ ਕਿ ਯੂਜ਼ਰ ਦੇ ਫੇਸਬੁੱਕ ‘ਤੇ 130,946 ਫੋਲੋਅਰਸ ਹਨ। ਇਹ ਪੇਜ ਫੇਸਬੁੱਕ ਤੇ 3 ਫਰਵਰੀ 2020 ਤੋਂ ਸਰਗਰਮ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਮੋਦੀ ਸਰਕਾਰ ਵੱਲੋਂ ਸਾਰੀਆਂ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੇਣ ਵਾਲੀ ਪੋਸਟ ਫਰਜ਼ੀ ਹੈ। ਮੋਦੀ ਸਰਕਾਰ ਵੱਲੋਂ ਅਜਿਹੀ ਕੋਈ ਸਕੀਮ ਨਹੀਂ ਚਲਾਈ ਜਾ ਰਹੀ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts