ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਿਤ ਹੋਈ। ਪੇਸ਼ਾਵਰ ਬਲਾਸਟ ਦੇ ਨਾਂ ਤੇ ਜਿਸ ਤਸਵੀਰ ਨੂੰ ਹੁਣ ਵਾਇਰਲ ਕੀਤਾ ਜਾ ਰਿਹਾ ਹੈ, ਉਹ 2004 ‘ਚ ਕਰਾਚੀ ਵਿੱਚ ਹੋਏ ਇੱਕ ਬੰਬ ਧਮਾਕੇ ਦੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਮਾਰਚ ਦੀ ਸ਼ੁਰੂਆਤ ਵਿੱਚ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਸ਼ਿਯਾ ਮਸਜਿਦ ਵਿੱਚ ਜੁਮੇ ਦੀ ਨਮਾਜ਼ ਦੌਰਾਨ ਹੋਏ ਬੰਬ ਧਮਾਕੇ ਦੇ ਬਾਅਦ ਤੋਂ ਹੀ ਸੋਸ਼ਲ ਮੀਡਿਆ ਤੇ ਪੁਰਾਣੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੇ ਹਨ। ਹੁਣ ਇੱਕ ਤਸਵੀਰ ਨੂੰ ਗੁੰਮਰਾਹਕੁੰਨ ਤਰੀਕੇ ਨਾਲ ਵਾਇਰਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਪੇਸ਼ਾਵਰ ਵਿੱਚ ਹੋਏ ਬੰਬ ਧਮਾਕੇ ਦੀ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਪਤਾ ਲੱਗਾ ਕਿ ਪੇਸ਼ਾਵਰ ਬੰਬ ਧਮਾਕੇ ਦੇ ਨਾਂ ਤੇ ਜਿਸ ਤਸਵੀਰ ਨੂੰ ਵਾਇਰਲ ਕੀਤਾ ਜਾ ਰਿਹਾ ਹੈ, ਉਹ ਬਹੁਤ ਪੁਰਾਣੀ ਹੈ। 2004 ‘ਚ ਮਸਜਿਦ ਵਿੱਚ ਹੋਏ ਬੰਬ ਧਮਾਕੇ ਦੀ ਇਸ ਤਸਵੀਰ ਨੂੰ ਲੋਕ ਪੇਸ਼ਾਵਰ ਦੇ ਨਾਂ ਤੇ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਿਤ ਹੋਈ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਮੁਹੰਮਦ ਬਿਨ ਨਈਮ ਨੇ 4 ਮਾਰਚ ਨੂੰ ਇੱਕ ਫੋਟੋ ਪੋਸਟ ਕਰਕੇ ਦਾਅਵਾ ਕੀਤਾ: ‘Atleast 30 People killed and more than 50 injured in a bomb explosion during Friday prayers at mosque in Peshawar, Pakistan.’
ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਇਸ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਗੂਗਲ ਰਿਵਰਸ ਇਮੇਜ ਟੂਲ ਨਾਲ ਕੀਤੀ। ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਇਸ ਟੂਲ ਤੇ ਅਪਲੋਡ ਕਰਕੇ ਖੋਜ ਸ਼ੁਰੂ ਕੀਤੀ। ਸਾਨੂੰ NBC ਨਿਊਜ਼ ਦੀ ਵੈੱਬਸਾਈਟ ਤੇ ਵਾਇਰਲ ਤਸਵੀਰ ਮਿਲੀ। 7 ਮਈ 2004 ਨੂੰ ਅਪਲੋਡ ਇੱਕ ਖਬਰ ਵਿੱਚ ਇਸ ਤਸਵੀਰ ਦੀ ਵਰਤੋਂ ਕਰਦੇ ਹੋਏ ਦੱਸਿਆ ਗਿਆ ਕਿ ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਮਸਜਿਦ ਵਿੱਚ ਬੰਬ ਬਲਾਸਟ ਵਿੱਚ 14 ਲੋਕ ਮਾਰੇ ਗਏ, ਜਦੋਂ ਕਿ 200 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇੱਥੇ ਪੂਰੀ ਖ਼ਬਰ ਨੂੰ ਪੜ੍ਹਿਆ ਜਾ ਸਕਦਾ ਹੈ। ਉਸ ਪਾਕਿਸਤਾਨ ਦੇ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਸਨ। ਫੋਟੋ ਦੇ ਸਰੋਤ ਦੱਸਿਆ ਗਿਆ ਕਿ ਇਹ AFP-Getty Images ਦੇ ਲਈ ਆਮਿਰ ਕੁਰੈਸ਼ੀ ਨੇ ਲਈ ਸੀ।
ਗੂਗਲ ਸਰਚ ਦੌਰਾਨ ਸਾਨੂੰ Jagran.com ਤੇ ਇੱਕ ਖਬਰ ਮਿਲੀ। ਇਸ ਵਿੱਚ ਦੱਸਿਆ ਗਿਆ ਕਿ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਸ਼ਿਯਾ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਜੁਮੇ ਦੀ ਨਮਾਜ਼ ਦੌਰਾਨ ਹੋਏ ਭਿਆਨਕ ਆਤਮਘਾਤੀ ਬੰਬ ਧਮਾਕੇ ਵਿੱਚ 57 ਲੋਕ ਮਾਰੇ ਗਏ ਅਤੇ 200 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅਮਰੀਕਾ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਪੀੜਤਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਜਤਾਈ ਹੈ। ਡਾਨ ਅਖਬਾਰ ਦੀ ਰਿਪੋਰਟ ਦੇ ਅਨੁਸਾਰ , ਇੱਕ ਬਚਾਅ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਦੇ ਕਿੱਸਾ ਖਵਾਨੀ ਬਾਜ਼ਾਰ ਸਥਿਤ ਜਾਮਿਆ ਮਸਜਿਦ ਬੰਬ ਧਮਾਕੇ ਦੌਰਾਨ ਖਚਾਖਚ ਭਰੀ ਹੋਈ ਸੀ। ਪੂਰੀ ਖ਼ਬਰ ਇੱਥੇ ਪੜ੍ਹੋ।
ਜਾਂਚ ਨੂੰ ਜਾਰੀ ਰੱਖਦੇ ਹੋਏ ਵਿਸ਼ਵਾਸ ਨਿਊਜ਼ ਨੇ ਪਾਕਿਸਤਾਨ 92 ਦੇ ਪੱਤਰਕਾਰ ਆਰਿਫ ਮਹਮੂਦ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਤਸਵੀਰ ਪੁਰਾਣੀ ਹੈ। ਇਸ ਦਾ ਪੇਸ਼ਾਵਰ ਦੀ ਮਸਜਿਦ ਵਿੱਚ ਹੋਏ ਬਲਾਸਟ ਨਾਲ ਕੋਈ ਸੰਬੰਧ ਨਹੀਂ ਹੈ।
ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਪੁਰਾਣੀ ਤਸਵੀਰ ਨੂੰ ਹੁਣ ਦੇ ਬਲਾਸਟ ਨਾਲ ਜੋੜਦੇ ਹੋਏ ਵਾਇਰਲ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਪਤਾ ਲੱਗਾ ਕਿ ਫੇਸਬੁੱਕ ਯੂਜ਼ਰ ਮੁਹੰਮਦ ਬਿਨ ਨਈਮ ਬੰਗਲਾਦੇਸ਼ ਦੇ ਢਾਕਾ ‘ਚ ਰਹਿੰਦਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਗੁੰਮਰਾਹਕੁੰਨ ਸਾਬਿਤ ਹੋਈ। ਪੇਸ਼ਾਵਰ ਬਲਾਸਟ ਦੇ ਨਾਂ ਤੇ ਜਿਸ ਤਸਵੀਰ ਨੂੰ ਹੁਣ ਵਾਇਰਲ ਕੀਤਾ ਜਾ ਰਿਹਾ ਹੈ, ਉਹ 2004 ‘ਚ ਕਰਾਚੀ ਵਿੱਚ ਹੋਏ ਇੱਕ ਬੰਬ ਧਮਾਕੇ ਦੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।