Fact Check : CM ਭਗਵੰਤ ਮਾਨ ਅਤੇ ਰਾਜਾ ਵੜਿੰਗ ਦੇ ਮੁਲਾਕਾਤ ਦੀ ਪੁਰਾਣੀ ਤਸਵੀਰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਤਸਵੀਰ ਹਾਲੀਆ ਨਹੀਂ ਹੈ, ਬਲਕਿ ਪੁਰਾਣੀ ਹੈ, ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਸੀ। ਲੋਕ ਪੁਰਾਣੀ ਤਸਵੀਰ ਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
- By: Jyoti Kumari
- Published: Apr 30, 2024 at 05:09 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਲੋਕਸਭਾ ਚੌਣਾਂ 2024 ਵਿੱਚਕਾਰ ਸੋਸ਼ਲ ਮੀਡਿਆ ‘ਤੇ ਸੀਐਮ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਫੋਟੋ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹਨਾਂ ਦੋਂਨਾਂ ਦੇ ਮੁਲਾਕਾਤ ਦੀ ਇਹ ਤਸਵੀਰ ਹਾਲੀਆ ਹੈ।
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਗਿਆ। ਅਸਲ ਵਿੱਚ ਵਾਇਰਲ ਤਸਵੀਰ ਸਾਲ 2022 ਦੀ ਹੈ ਜਦੋਂ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਸੀ। ਕੁਝ ਲੋਕ ਪੁਰਾਣੀ ਤਸਵੀਰ ਨੂੰ ਹਾਲੀਆ ਦੱਸ ਕੇ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ‘ਇੱਕ ਕਰੋੜ ਸਿੰਘਾਂ ਦਾ ਜੱਥਾ’ ਨੇ 19 ਅਪ੍ਰੈਲ ਨੂੰ ਵਾਇਰਲ ਤਸਵੀਰ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ ,”ਸਭ ਰਲ਼ੇ ਹੋਏ ਹਨ।”
ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਕਾ ਇਸਤੇਮਾਲ ਕੀਤਾ। ਸਾਨੂੰ Dainik Savera
ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਤਸਵੀਰ ਮਿਲੀ। 17 ਮਾਰਚ 2022 ਨੂੰ ਸ਼ੇਅਰ ਤਸਵੀਰ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ,”Raja Warring ਨੇ ਪਤਨੀ ਸਮੇਤ Bhagwant Mann ਨਾਲ ਕੀਤੀ ਮੁਲਾਕਾਤ, CM ਬਣਨ ਦੀ ਦਿੱਤੀ ਵਧਾਈ”
ਸਰਚ ਵਿੱਚ ਵਾਇਰਲ ਫੋਟੋ ਨਾਲ ਜੁੜੀ ਖਬਰ dailypost ਦੀ ਵੈਬਸਾਈਟ ‘ਤੇ ਵੀ ਮਿਲੀ। 17 ਮਾਰਚ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਹੈ ਕਿ,”ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਨੂੰ ਸੀ.ਐੱਮ. ਬਣਨ ਦੀ ਵਧਾਈ ਦਿੱਤੀ। ਇਸ ਦੌਰਾਨ ਰਾਜਾ ਵੜਿੰਗ ਤੇ ਉਨ੍ਹਾਂ ਦੀ ਪਤਨੀ ਨੇ ਸੀ.ਐੱਮ. ਭਗਵੰਤ ਮਾਨ ਨੂੰ ਗੁਲਦਸਤਾ ਭੇਟ ਕੀਤਾ।” ਪੂਰੀ ਖਬਰ ਇੱਥੇ ਪੜ੍ਹੋ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵੇਰੀਫਾਈਡ ਟਵਿੱਟਰ ਹੈਂਡਲ ਤੋਂ ਵੀ ਤਸਵੀਰ ਨੂੰ ਸ਼ੇਅਰ ਕੀਤਾ ਸੀ।17 ਮਾਰਚ 2022 ਨੂੰ ਸ਼ੇਅਰ ਤਸਵੀਰ ਨਾਲ ਲਿਖਿਆ ਗਿਆ ਸੀ,”ਅੱਜ ਮੈਂ ਅਤੇ ਮੇਰੀ ਪਤਨੀ ਅਮ੍ਰਿਤਾ ਵੜਿੰਗ ਨੇ ਸ੍ਰ
@BhagwantMann ਜੀ ਨੂੰ ਮਿਲਕੇ ਉਨ੍ਹਾ ਦੇ ਮੁੱਖ ਮੰਤਰੀ ਪੰਜਾਬ ਬਣਨ ਤੇ ਵਧਾਈ ਦਿੱਤੀ।”
ਤਸਵੀਰ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ। ਪਹਿਲਾਂ ਵੀ ਇਹ ਤਸਵੀਰ ਸੋਸ਼ਲ ਮੀਡਿਆ ‘ਤੇ ਵਾਇਰਲ ਹੋਈ ਸੀ, ਅਸੀਂ ਤਸਵੀਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਵਕਤਾ ਨੀਲ ਗਰਗ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਤਸਵੀਰ ਨੂੰ ਪੁਰਾਣਾ ਦੱਸਿਆ ਸੀ।
ਅੰਤ ਵਿੱਚ ਅਸੀਂ ਤਸਵੀਰ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਇਸ ਪੇਜ ਨੂੰ 1 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਤਸਵੀਰ ਹਾਲੀਆ ਨਹੀਂ ਹੈ, ਬਲਕਿ ਪੁਰਾਣੀ ਹੈ, ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਸੀ। ਲੋਕ ਪੁਰਾਣੀ ਤਸਵੀਰ ਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
- Claim Review : CM ਭਗਵੰਤ ਮਾਨ ਅਤੇ ਰਾਜਾ ਵੜਿੰਗ ਦੇ ਮੁਲਾਕਾਤ ਦੀ ਇਹ ਫੋਟੋ ਹਾਲੀਆ ਹੈ।
- Claimed By : ਫੇਸਬੁੱਕ ਪੇਜ - ਇੱਕ ਕਰੋੜ ਸਿੰਘਾਂ ਦਾ ਜੱਥਾ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...