X
X

Fact Check: ਕਾਂਗਰਸ ਸਰਕਾਰ ਦੇ ਖਿਲਾਫ 2008 ਵਿੱਚ ਪ੍ਰਦਰਸ਼ਨ ਕਰਦੇ ਐਲ ਕੇ ਅਡਵਾਨੀ ਦੀ ਪੁਰਾਣੀ ਤਸਵੀਰ ਗ਼ਲਤ ਦਾਅਵੇ ਨਾਲ ਵਾਇਰਲ

ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਅਡਵਾਣੀ ਦੀ ਵਾਇਰਲ ਤਸਵੀਰ ਸਾਲ 2008 ਦੀ ਹੈ,ਜਦੋਂ ਉਨ੍ਹਾਂ ਨੇ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

  • By: Jyoti Kumari
  • Published: Jun 5, 2023 at 05:14 PM
  • Updated: Jun 5, 2023 at 05:24 PM

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਿਸ਼ਠ ਆਗੂ ਲਾਲ ਕ੍ਰਿਸ਼ਣ ਅਡਵਾਣੀ ਦੀ ਇੱਕ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ। ਵਾਇਰਲ ਤਸਵੀਰ ਵਿੱਚ ਲਾਲ ਕ੍ਰਿਸ਼ਣ ਅਡਵਾਣੀ ਨੂੰ ਮਹਿੰਗਾਈ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਲਾਲ ਕ੍ਰਿਸ਼ਣ ਅਡਵਾਣੀ ਆਪਣੀ ਹੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।

ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਤਸਵੀਰ ਸਾਲ 2008 ਦੀ ਹੈ ਜਦੋਂ ਮਹਿੰਗਾਈ ਖਿਲਾਫ ਲਾਲ ਕ੍ਰਿਸ਼ਣ ਅਡਵਾਣੀ ਨੇ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਹੁਣ ਪੁਰਾਣੀ ਤਸਵੀਰ ਨੂੰ ਹਾਲ ਦਾ ਦੱਸਦੇ ਹੋਏ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ ‘ਜਸਵੰਤ ਸਿੰਘ ਸਿੱਧੂ’ ਨੇ 31 ਮਈ ਨੂੰ ਤਸਵੀਰ ਨੂੰ ਸਾਂਝਾ ਕਰਦਿਆਂ ਲਿਖਿਆ ਹੈ, “ਅਕਸਰ ਮੈਦਾਨ ਚ ਆਉਣਾਂ ਹੀ ਪੈਣਾ ਐ,ਸ੍ਰੀ ਲਾਲ ਕ੍ਰਿਸਨ ਅਡਵਾਨੀ ਜੀ ਮਹਿੰਗਾਈ ਖ਼ਿਲਾਫ਼ ਆਪਣੀ ਹੀ ਸਰਕਾਰ ਚ ਵਿਰੋਧ ਕਰਦੇ ਹੋਏ।”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਵਾਇਰਲ ਤਸਵੀਰ ਦੀ ਜਾਂਚ ਲਈ ਅਸੀਂ ਗੂਗਲ ਲੇਂਸ ਦਾ ਇਸਤੇਮਾਲ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਤਸਵੀਰ ਪੁਰਾਣੀ ਤਰੀਖ ਵਿੱਚ ਅਪਲੋਡ ਮਿਲੀ। ਟਾਇਮਸ ਆਫ ਇੰਡੀਆ ਦੀ ਵੈਬਸਾਈਟ ‘ਤੇ 26 ਅਪ੍ਰੈਲ 2008 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਵਾਇਰਲ ਤਸਵੀਰ ਨਾਲ ਕੈਪਸ਼ਨ ਲਿਖਿਆ ਗਿਆ ਸੀ, “ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਐਲ ਕੇ ਅਡਵਾਨੀ (ਕੇਂਦਰੀ) ਅਤੇ ਐਨਡੀਏ ਦੇ ਸੰਸਦ ਮੈਂਬਰ 24 ਅਪ੍ਰੈਲ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਮਹਿੰਗਾਈ ਦੇ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ। ਇੱਥੇ ਫੋਟੋ ਦਾ ਕ੍ਰੇਡਿਟ ਪੀਟੀਆਈ ਫੋਟੋ ਨੂੰ ਦਿਤਾ ਗਿਆ ਹੈ।

ਸਰਚ ਦੌਰਾਨ ਸਾਨੂੰ ਗੇਟੀ ਇਮੇਜ ਦੀ ਵੈੱਬਸਾਈਟ ‘ਤੇ ਵੀ ਵਾਇਰਲ ਤਸਵੀਰ ਮਿਲੀ। ਇੱਥੇ ਇਸ ਪ੍ਰਦਰਸ਼ਨ ਦੀ ਕਈ ਹੋਰ ਤਸਵੀਰਾਂ ਵੀ ਹੈ। ਤਸਵੀਰ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਿਕ, ” ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਭਾਜਪਾ ਪ੍ਰਧਾਨ ਰਾਜਨਾਥ ਸਿੰਘ ਅਤੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੇਤਾਵਾਂ ਨੇ 24 ਅਪ੍ਰੈਲ 2008 ਨੂੰ ਨਵੀਂ ਦਿੱਲੀ ਦੇ ਸੰਸਦ ਕੰਪਲੈਕਸ ‘ਚ ਬੁਨਿਆਦੀ ਵਸਤੂਆਂ ਵਿੱਚ ਕੀਤੇ ਵਾਧੇ ਦਾ ਵਿਰੋਧ ਕੀਤਾ।” (ਫੋਟੋ ਕ੍ਰੈਡਿਟ ਨੂੰ Getty Images ਦੁਆਰਾ STR/AFP ਪੜ੍ਹਨਾ ਚਾਹੀਦਾ ਹੈ।)

ਇਸ ਤਸਵੀਰ ਨਾਲ ਮੇਲ ਖਾਂਦੀ ਤਸਵੀਰ ਨੂੰ ‘ਟਾਇਮਸ ਕੰਟੇੰਟ’ ਦੀ ਵੈੱਬਸਾਈਟ ‘ਤੇ ਵੀ ਦੇਖਿਆ ਜਾ ਸਕਦਾ ਹੈ। ਇੱਥੇ ਤਸਵੀਰ ਦੇ ਨਾਲ ਓਹੀ ਜਾਣਕਾਰੀ ਮੌਜੂਦ ਹੈ, ਜੋ ਹੋਰ ਵੈੱਬਸਾਈਟ ‘ਤੇ ਦਿੱਤੀ ਗਈ ਹੈ।

ਵੱਧ ਜਾਣਕਾਰੀ ਲਈ ਅਸੀਂ ਭਾਜਪਾ ਦੇ ਰਾਸ਼ਟਰੀ ਪ੍ਰਵਕਤਾ ਵਿਜੇ ਸੋਨਕਰ ਸ਼ਾਸਤਰੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦਸਿਆ, “ਇਹ ਤਸਵੀਰ ਪੁਰਾਣੀ ਹੈ, ਤਸਵੀਰ ਵਿੱਚ ਲਾਲ ਕ੍ਰਿਸ਼ਣ ਅਡਵਾਣੀ ਆਪਣੀ ਸਰਕਾਰ ਖਿਲਾਫ ਪ੍ਰਦਰਸ਼ਨ ਨਹੀਂ ਕਰ ਰਹੇ ਹੈ।”

ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੀ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ‘Jaswant Singh Sidhu’ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨੂੰ 2 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਬਠਿੰਡਾ ਦਾ ਰਹਿਣ ਵਾਲਾ ਹੈ।

ਨਤੀਜਾ: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਅਡਵਾਣੀ ਦੀ ਵਾਇਰਲ ਤਸਵੀਰ ਸਾਲ 2008 ਦੀ ਹੈ,ਜਦੋਂ ਉਨ੍ਹਾਂ ਨੇ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਲਾਲ ਕ੍ਰਿਸਨ ਅਡਵਾਨੀ ਮਹਿੰਗਾਈ ਖ਼ਿਲਾਫ਼ ਆਪਣੀ ਹੀ ਸਰਕਾਰ ਚ ਵਿਰੋਧ ਕਰਦੇ ਹੋਏ।
  • Claimed By : Jaswant Singh Sidhu
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later