ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਬਾਰੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ ਹੈ। ਵਾਇਰਲ ਵੀਡੀਓ 15 ਅਗਸਤ ਨੂੰ ਕੱਢੀ ਗਈ ਰੈਲੀ ਦਾ ਹੈ। ਜਿਸ ਨੂੰ ਯੂਜ਼ਰਸ ਹੁਣ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਾਲ ਜੋੜ ਕੇ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਇਨ੍ਹਾਂ ਦਿਨੀ ਰਾਹੁਲ ਗਾਂਧੀ ‘ਭਾਰਤ ਜੋੜੋ’ ਯਾਤਰਾ ‘ਤੇ ਹਨ ਅਤੇ ਇਸ ਰਾਹੀਂ ਉਹ ਕਾਂਗਰਸ ਦੀ ਕਮਜ਼ੋਰ ਹੋ ਰਹੀ ਨੀਂਹ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨਾਲ ਜੁੜਿਆ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਵੱਡੀ ਗਿਣਤੀ ‘ਚ ਲੋਕ ਤਿਰੰਗਾ ਲੈ ਕੇ ਸੜਕ ‘ਤੇ ਤੁਰਦੇ ਨਜ਼ਰ ਆ ਰਹੇ ਹਨ। ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਰਾਹੁਲ ਗਾਂਧੀ ਦੀ ‘ਭਾਰਤ ਜੋੜੋ’ ਯਾਤਰਾ ਦਾ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਵਾਇਰਲ ਵੀਡੀਓ 15 ਅਗਸਤ ਨੂੰ ਕੱਢੀ ਗਈ ਰੈਲੀ ਦਾ ਹੈ। ਜਿਸ ਨੂੰ ਯੂਜ਼ਰਸ ਹੁਣ ਰਾਹੁਲ ਗਾਂਧੀ ਦੀ ‘ਭਾਰਤ ਜੋੜੋ’ ਯਾਤਰਾ ਨਾਲ ਜੋੜਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਕੀ ਹੈ ਵਾਇਰਲ ਪੋਸਟ ‘ਚ?
ਫੇਸਬੁੱਕ ਯੂਜ਼ਰ ਅਮਿਤ ਪਾਂਡੇ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, “ਭਾਰਤ ਜੋੜੋ ਯਾਤਰਾ ਦਾ ਵਧਦਾ ਕਾਫ਼ਲਾ।”
ਪੋਸਟ ਦਾ ਅਰਕਾਇਵ ਲਿੰਕ ਇੱਥੇ ਵੇਖੋ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਕਈ ਕੀਫ੍ਰੇਮ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਉਹਨਾਂ ਨੂੰ ਖੋਜਿਆ। ਇਸ ਦੌਰਾਨ ਸਾਨੂੰ NDTV ਦੀ ਅਧਿਕਾਰਤ ਵੈੱਬਸਾਈਟ ‘ਤੇ ਦਾਅਵੇ ਨਾਲ ਸੰਬੰਧਿਤ ਇੱਕ ਰਿਪੋਰਟ ਪ੍ਰਕਾਸ਼ਿਤ ਮਿਲੀ। ਰਿਪੋਰਟ ਦੇ ਅਨੁਸਾਰ ,ਵਾਇਰਲ ਵੀਡੀਓ 15 ਅਗਸਤ ਨੂੰ ਕਾਂਗਰਸ ਵੱਲੋਂ ਕੱਢੀ ਗਈ ਰੈਲੀ ਦਾ ਹੈ। ਦ ਹਿੰਦੂ ਅਤੇ Deccan Herald ਨੇ ਵੀ ਇਹ ਖਬਰ ਪ੍ਰਕਾਸ਼ਿਤ ਕੀਤੀ ਹੈ। ਹੋਰ ਖਬਰਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਬੰਧਿਤ ਕੀਵਰਡਸ ਦੇ ਨਾਲ ਗੂਗਲ ‘ਤੇ ਖੋਜ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਇੱਕ ਰਿਪੋਰਟ ਪਬਲਿਕ ਟੀਵੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ 15 ਅਗਸਤ 2022 ਨੂੰ ਅਪਲੋਡ ਮਿਲੀ। ਕੈਪਸ਼ਨ ਅਨੁਸਾਰ, ਡੀਕੇ ਸ਼ਿਵਕੁਮਾਰ ਅਤੇ ਸਿੱਧਰਮਈਆ ਦੀ ਅਗਵਾਈ ਵਿੱਚ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਆਜ਼ਾਦੀ ਦਿਵਸ ਮੌਕੇ ਮਾਰਚ ਕੱਢਿਆ ਸੀ।
TV9 ਕੰਨੜ, ਨਿਊਜ਼18 ਕੰਨੜ ਅਤੇ ਐਨਡੀਟੀਵੀ ਨੇ ਵੀ ਰੈਲੀ ਨੂੰ ਕਵਰ ਕੀਤਾ ਸੀ।
ਵਧੇਰੇ ਜਾਣਕਾਰੀ ਲਈ ਅਸੀਂ ਕਰਨਾਟਕ ਦੇ ਇੱਕ ਸਥਾਨਕ ਪੱਤਰਕਾਰ ਯਾਸਿਰ ਖਾਨ ਨਾਲ ਸੰਪਰਕ ਕੀਤਾ ਜੋ ਟੀਵੀ ਵਿੱਚ ਕੰਮ ਕਰਦਾ ਹਨ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਇਹ ਵੀਡੀਓ ਬੈਂਗਲੁਰੂ ਦੇ ਫਰੀਡਮ ਪਾਰਕ ਨੇੜੇ 15 ਅਗਸਤ ਨੂੰ ਕੱਢੀ ਗਈ ਰੈਲੀ ਦਾ ਹੈ।
ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜ਼ੀ ਦਾਅਵੇ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੇ ਫੇਸਬੁੱਕ ਹੈਂਡਲ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਾ ਕਿ ਯੂਜ਼ਰ ਝਾਰਖੰਡ ਦਾ ਰਹਿਣ ਵਾਲਾ ਹੈ। 516 ਲੋਕ ਫੇਸਬੁੱਕ ‘ਤੇ ਯੂਜ਼ਰ ਨੂੰ ਫੋਲੋ ਕਰਦੇ ਹਨ। ਯੂਜ਼ਰ 2015 ਤੋਂ ਸੋਸ਼ਲ ਮੀਡੀਆ ‘ਤੇ ਸਰਗਰਮ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਬਾਰੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ ਹੈ। ਵਾਇਰਲ ਵੀਡੀਓ 15 ਅਗਸਤ ਨੂੰ ਕੱਢੀ ਗਈ ਰੈਲੀ ਦਾ ਹੈ। ਜਿਸ ਨੂੰ ਯੂਜ਼ਰਸ ਹੁਣ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਾਲ ਜੋੜ ਕੇ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।